ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਪੁੱਤਰ ਦੇ ਨਾਲ ਇਸ ਗੀਤ ‘ਤੇ ਕੀਤੀ ਮਸਤੀ, ਵੇਖੋ ਵੀਡੀਓ
ਗੁਰਲੇਜ ਅਖਤਰ (Gurlej Akhtar ) ਅਤੇ ਕੁਲਵਿੰਦਰ ਕੈਲੀ (Kulwinder Kally) ਇਨ੍ਹੀਂ ਦਿਨੀਂ ਆਪਣੇ ਲਾਈਵ ਸ਼ੋਅਜ਼ ‘ਚ ਰੁੱਝੇ ਹੋਏ ਹਨ । ਪਰ ਇਸ ਰੁੱਝੇ ਸਮੇਂ ਤੋਂ ਉਹ ਆਪਣੀ ਮਸਤੀ ਦੇ ਲਈ ਕੁਝ ਸਮਾਂ ਕੱਢ ਹੀ ਲੈਂਦੇ ਹਨ । ਦੋਵਾਂ ਦਾ ਇੱਕ ਵੀਡੀਓ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਸਾਹਿਲ ਅਖਤਰ ਦੇ ਗੀਤ ‘ਤੇ ਆਪਣੇ ਪਤੀ ਕੁਲਵਿੰਦਰ ਕੈਲੀ ਤੇ ਪੁੱਤਰ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।
ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਪ੍ਰਸ਼ੰਸਕਾਂ ਨੇ ਹਾਰਟ ਅਤੇ ਫਾਇਰ ਵਾਲੇ ਇਮੋਜੀ ਪੋਸਟ ਕੀਤੇ ਹਨ ।
ਗਾਇਕ ਜੋੜੀ ਸੋਸ਼ਲ ਮੀਡੀਆ ‘ਤੇ ਰਹਿੰਦੀ ਹੈ ਸਰਗਰਮ
ਗਾਇਕ ਜੋੜੀ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਦੋਵੇਂ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਆਉਣ ਵਾਲੇ ਪ੍ਰੋਜੈਕਟ ਅਤੇ ਆਪਣੇ ਦਿਲ ਦੇ ਜਜ਼ਬਾਤ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਕੁਝ ਸਮਾਂ ਪਹਿਲਾਂ ਹੀ ਗਾਇਕ ਜੋੜੀ ਦੇ ਘਰ ਪ੍ਰਮਾਤਮਾ ਨੇ ਧੀ ਦੀ ਦਾਤ ਦਿੱਤੀ ਹੈ । ਇਸ ਦੇ ਨਾਲ ਹੀ ਇਹ ਗਾਇਕ ਜੋੜੀ ਨਵੇਂ ਘਰ ‘ਚ ਵੀ ਐਂਟਰੀ ਕੀਤੀ ਹੈ । ਜਿਸ ਦੀਆਂ ਤਸਵੀਰਾਂ ਗੁਰਲੇਜ ਅਖਤਰ ਨੇ ਸਾਂਝੀਆਂ ਕੀਤੀਆਂ ਸਨ ।
ਦੋਵੇਂ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ ।
- PTC PUNJABI