ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਅੱਜ ਹੈ ਜਨਮਦਿਨ, ਪਰਿਵਾਰ ਨੇ ਕੇਕ ਕੱਟ ਕੇ ਮਨਾਇਆ ਜਸ਼ਨ

Written by  Shaminder   |  February 22nd 2024 01:33 PM  |  Updated: February 22nd 2024 01:33 PM

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਅੱਜ ਹੈ ਜਨਮਦਿਨ, ਪਰਿਵਾਰ ਨੇ ਕੇਕ ਕੱਟ ਕੇ ਮਨਾਇਆ ਜਸ਼ਨ

ਕੁਲਵਿੰਦਰ ਕੈਲੀ (Kulwinder Kally) ਅਤੇ ਗੁਰਲੇਜ ਅਖਤਰ (Gurlej Akhtar) ਦੀ ਧੀ ਦਾ ਅੱਜ ਜਨਮ ਦਿਨ (Daughter Birthday)ਹੈ। ਇਸ ਮੌਕੇ ‘ਤੇ ਗਾਇਕ ਜੋੜੀ ਨੇ ਕੇਕ ਕੱਟ ਕੇ ਧੀ ਦੇ ਜਨਮ ਦਿਨ ਦਾ ਜਸ਼ਨ ਮਨਾਇਆ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਾਨਵੀਰ ਅਤੇ ਉਸ ਦੇ ਮਾਪੇ ਹਰਗੁਨਵੀਰ ਕੌਰ ਤੋਂ ਕੇਕ ਕਟਵਾ ਰਹੇ ਹਨ ।ਇਸ ਮੌਕੇ ਗੁਰਲੇਜ ਅਖਤਰ ਦਾ ਪਰਿਵਾਰ ਹੀ ਮੌਜੂਦ ਸੀ ।ਇੱਕ ਸਾਲ ਪਹਿਲਾਂ ਹਰਗੁਨਵੀਰ ਕੌਰ ਦਾ ਜਨਮ ਹੋਇਆ ਸੀ ।ਜਿਸ ਦੀਆਂ ਤਸਵੀਰਾਂ ਗਾਇਕ ਜੋੜੀ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਸਨ । ਇਸ ਤੋਂ ਪਹਿਲਾਂ ਇਸ ਜੋੜੀ ਦੇ ਘਰ ਪੁੱਤਰ ਦਾਨਵੀਰ ਦਾ ਜਨਮ ਹੋਇਆ ਸੀ । 

Gurlej Akhtar And Kulwinder Kally Wedding Anniversary.jpg

ਹੋਰ ਪੜ੍ਹੋ : ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਦੀ ਮੌਤ ‘ਤੇ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

 ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦਾ ਵਰਕ ਫ੍ਰੰਟ 

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਜੋੜੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਠੁਕਬਾਜ਼, ਸੋਹਣੀਏ ਜੇ ਮੈਂ ਤੇਰੇ ਨਾਲ ਦਗਾ ਕਰਾਂ, ਢੋਲਾ, ਸਾਥ, ਡਿਗਰੀ ਸਣੇ ਕਈ ਹਿੱਟ ਗੀਤ ਗਾਏ ਹਨ । ਦੋਵੇਂ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਦਾਨਵੀਰ ਵੀ ਆਪਣੇ ਮਾਪਿਆਂ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਗੁਰ ਸਿੱਖ ਰਿਹਾ ਹੈ । ਦਾਨਵੀਰ ਦੀ ਆਵਾਜ਼ ‘ਚ ਸ਼ਬਦ ਵੀ ਰਿਲੀਜ਼ ਹੋ ਚੁੱਕਿਆ ਹੈ।

Kulwinder Kally And Gurlej akhtar.jpg

ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਹੀ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੇ ਦੋਵੇਂ ਭਰਾ ਵੀ ਵਧੀਆ ਗਾਇਕ ਹਨ । ਜਦੋਂਕਿ ਭੈਣ ਜੈਸਮੀਨ ਅਖਤਰ ਵੀ ਬਿਹਤਰੀਨ ਗਾਇਕਾ ਹਨ ।ਜੈਸਮੀਨ ਅਖਤਰ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਕੁਝ ਸਮਾਂ ਪਹਿਲਾਂ ਹੀ ਨਵੇਂ ਘਰ ‘ਚ ਸ਼ਿਫਟ ਹੋਏ ਸਨ । ਗ੍ਰਹਿ ਪ੍ਰਵੇਸ਼ ‘ਤੇ ਧਾਰਮਿਕ ਸਮਾਗਮ ਦਾ ਪ੍ਰਬੰਧ ਵੀ ਕੀਤਾ ਗਿਆ ਸੀ ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਇਸ ਤੋਂ ਇਲਾਵਾ ਕਈ ਸਿਆਸੀ ਆਗੂ ਵੀ ਇਸ ਸਮਾਗਮ ‘ਚ ਪਹੁੰਚੇ ਸਨ । 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network