ਗੁਰਨਾਮ ਭੁੱਲਰ ਨੇ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਲੇਖ 2, ਸੁਰਖੀ ਬਿੰਦੀ 2 ਅਤੇ ਰੋਜ਼ ਰੋਜ਼ੀ ਤੇ ਗੁਲਾਬ 2 ਦਾ ਕੀਤਾ ਐਲਾਨ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੀ ਅਪਕਮਿੰਗ ਫਿਲਮਾਂ ਦਾ ਐਲਾਨ ਕੀਤਾ ਹੈ।

Written by  Pushp Raj   |  May 31st 2024 12:59 PM  |  Updated: May 31st 2024 01:10 PM

ਗੁਰਨਾਮ ਭੁੱਲਰ ਨੇ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਲੇਖ 2, ਸੁਰਖੀ ਬਿੰਦੀ 2 ਅਤੇ ਰੋਜ਼ ਰੋਜ਼ੀ ਤੇ ਗੁਲਾਬ 2 ਦਾ ਕੀਤਾ ਐਲਾਨ

Gurnam Bhullar announces his upcoming films: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੀ ਅਪਕਮਿੰਗ ਫਿਲਮਾਂ ਦਾ ਐਲਾਨ ਕੀਤਾ ਹੈ। 

ਦੱਸ ਦਈਏ ਕਿ ਗਾਇਕ ਗੁਰਨਾਮ ਭੁੱਲਰ ਗਾਇਕੀ ਤੇ ਅਦਾਕਾਰੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਇੱਕ ਇੰਟਰਵਿਊ ਦੇ ਦੌਰਾਨ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਅਪਡੇਟ ਸਾਂਝੇ ਕੀਤੇ ਹਨ। 

ਗਾਇਕ ਨੇ ਹਾਲ ਹੀ ਵਿੱਚ ਇੱਕ ਮੀਡੀਆ ਹਾਊਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੇ ਫੈਨਜ਼ ਦੀ ਡਿਮਾਂਡ ਤੋਂ ਬਾਅਦ ਜਲਦ ਹੀ ਆਪਣੀਆਂ ਨਵੀਆਂ ਫਿਲਮਾਂ ਲੈ ਕੇ ਆ ਰਹੇ ਹਨ। ਇਹ ਫਿਲਮਾਂ ਬਾਰੇ ਗਾਇਕ ਨੇ ਦੱਸਿਆ ਕਿ ਇਸ ਲਿਸਟ ਵਿੱਚ ਦਰਸ਼ਕਾਂ ਦੀ ਪਸੰਦੀਦਾ ਫਿਲਮ ਲੇਖ-2, ਸੁਰਖੀ ਬਿੰਦੀ 2 ਅਤੇ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਰੋਜ਼ ਰੋਜ਼ੀ ਤੇ ਗੁਲਾਬ ਦਾ ਸੀਕਵਲ ਵੀ ਆਵੇਗਾ। 

ਹੋਰ ਪੜ੍ਹੋ : ਅਦਾਕਾਰਾ ਰਿਤੁਪਰਨਾ ਸੇਨਗੁਪਤਾ ਨੂੰ ED ਨੇ ਭੇਜਿਆ ਸੰਮਨ, ਇਸ ਮਾਮਲੇ 'ਚ ਹੋਵੇਗੀ ਜਾਂਚ

ਗੁਰਨਾਮ ਭੁੱਲਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫਿਲਮ ਕੀਤੀਆਂ ਹਨ। ਜਿਨ੍ਹਾਂ ਵਿੱਚ ਸੁਰਖੀ ਬਿੰਦੀ, ਲੇਖ, ਸਹੁਰਿਆਂ ਦਾ ਪਿੰਡ, ਗੁਡੀਆਂ ਪਟੋਲੇ ਵਰਗੀ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਗਾਇਕ ਦੀਆਂ ਇਹ ਫਿਲਮਾਂ ਕਾਫੀ ਹਿੱਟ ਹੋਇਆਂ ਹਨ ਤੇ ਦਰਸ਼ਕਾਂ ਨੇ ਗੁਰਨਾਮ ਵੱਲੋਂ ਨਿਭਾਏ ਕਿਰਦਾਰਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਹਾਲ ਹੀ ਵਿੱਚ ਰਿਲੀਜ਼ ਹੋਈ ਗੁਰਨਾਮ ਭੁੱਲ੍ਹਰ ਦੀ ਫਿਲਮ ਰੋਜ਼ ਰੋਜ਼ੀ ਤੇ ਗੁਲਾਬ ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network