ਗੁਰਨਾਮ ਭੁੱਲਰ ਨੇ ਆਪਣੀ ਨਵੀਂ ਫ਼ਿਲਮ ‘ਪਰਿੰਦਾ ਪਾਰ ਗਿਆ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ
ਗੁਰਨਾਮ ਭੁੱਲਰ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਉਹ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ‘ਪਰਿੰਦਾ ਪਾਰ ਗਿਆ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ ।
ਗੁਰਨਾਮ ਭੁੱਲਰ ਨੇ ਆਪਣੀ ਨਵੀਂ ਫ਼ਿਲਮ ‘ਪਰਿੰਦਾ ਪਾਰ ਗਿਆ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ
ਗੁਰਨਾਮ ਭੁੱਲਰ (Gurnam Bhullar) ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਉਹ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ‘ਪਰਿੰਦਾ ਪਾਰ ਗਿਆ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ । ਫ਼ਿਲਮ ਇਸੇ ਸਾਲ ਤਿੰਨ ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਫ਼ਿਲਮ ‘ਚ ਗੁਰਨਾਮ ਭੁੱਲਰ ਮੁੱਖ ਭੂਮਿਕਾ ‘ਚ ਦਿਖਾਈ ਦੇਣਗੇ ।

ਹੋਰ ਪੜ੍ਹੋ : ਪਤੀ ਅਤੇ ਧੀ ਦੇ ਨਾਲ ਵੈਕੇਸ਼ਨ ‘ਤੇ ਪ੍ਰਿਯੰਕਾ ਚੋਪੜਾ, ਤਸਵੀਰਾਂ ਹੋ ਰਹੀਆਂ ਵਾਇਰਲ
ਇਸ ਤੋਂ ਇਲਾਵਾ ਅਦਾਕਾਰਾ ਰੂਪੀ ਗਿੱਲ ਵੀ ਫ਼ਿਲਮ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆਏਗੀ ।
ਗੁਰਨਾਮ ਭੁੱਲਰ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਸੋਨਮ ਬਾਜਵਾ ਅਤੇ ਤਾਨੀਆ ਦੇ ਨਾਲ ‘ਗੁੱਡੀਆਂ ਪਟੋਲੇ’, ਬਿੰਨੂ ਢਿੱਲੋਂ ਦੇ ਨਾਲ ‘ਫੁੱਫੜ ਜੀ’, ਸਰਗੁਨ ਮਹਿਤਾ ਦੇ ਨਾਲ ‘ਸੁਰਖੀ ਬਿੰਦੀ’ ਅਤੇ ਸੋਨਮ ਬਾਜਵਾ ਦੇ ਨਾਲ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਸਣੇ ਕਈ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।

ਹੁਣ ਵੇਖਣਾ ਇਹ ਹੋਵੇਗਾ ਕਿ ਸ਼ਿਤਿਜ ਚੌਧਰੀ ਦੀ ਇਸ ਫ਼ਿਲਮ ਦੀ ਕਹਾਣੀ ਲੋਕਾਂ ਦਾ ਦਿਲ ਜਿੱਤਣ ‘ਚ ਕਿੰਨਾ ਕੁ ਕਾਮਯਾਬ ਹੁੰਦੀ ਹੈ । ਗੁਰਨਾਮ ਭੁੱਲਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ ਅਤੇ ਦਰਸ਼ਕਾਂ ਨੇ ਉਨ੍ਹਾ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
