ਗੁਰਪ੍ਰੀਤ ਘੁੱਗੀ ਨੂੰ ਯਾਦ ਆਏ ਪੁਰਾਣੇ ਦਿਨ, ਵੀਡੀਓ ਕੀਤਾ ਸਾਂਝਾ

ਗੁਰਪ੍ਰੀਤ ਘੁੱਗੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਅਦਾਕਾਰ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਤੋਂ ਕੀਤੀ ਸੀ ।

Written by  Shaminder   |  October 10th 2023 04:34 PM  |  Updated: October 10th 2023 04:34 PM

ਗੁਰਪ੍ਰੀਤ ਘੁੱਗੀ ਨੂੰ ਯਾਦ ਆਏ ਪੁਰਾਣੇ ਦਿਨ, ਵੀਡੀਓ ਕੀਤਾ ਸਾਂਝਾ

ਗੁਰਪ੍ਰੀਤ ਘੁੱਗੀ Gurpreet Ghuggi) ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਅਦਾਕਾਰ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਤੋਂ ਕੀਤੀ ਸੀ । ਜਿਸ ਤੋਂ ਬਾਅਦ ਹੌਲੀ ਹੌਲੀ ਉਹ ਕਈ ਫ਼ਿਲਮਾਂ ਅਤੇ ਸੀਰੀਅਲ ‘ਚ ਨਜ਼ਰ ਆਏ ਤੇ ਅੱਜ ਪੰਜਾਬੀ ਇੰਡਸਟਰੀ ਦੀ ਕੋਈ ਵੀ ਫ਼ਿਲਮ ਉਨ੍ਹਾਂ ਤੋਂ ਬਿਨ੍ਹਾਂ ਅਧੂਰੀ ਜਾਪਦੀ ਹੈ ।

ਹੋਰ ਪੜ੍ਹੋ :  ਖਾਲਸਾ ਏਡ ਦੇ ਵਲੰਟੀਅਰ ਅਮਰਪ੍ਰੀਤ ਸਿੰਘ ਖਾਲਸਾ ਨੇ ਐੱਨ ਆਈ ਏ ਦੇ ਛਾਪੇ ਤੋਂ ਬਾਅਦ ਸੇਵਾਵਾਂ ਤੋਂ ਦਿੱਤਾ ਅਸਤੀਫਾ , ਕਿਹਾ ‘ਇਹ ਫੈਸਲਾ ਮੈਂ ਅਕਾਲ ਪੁਰਖ ਦੇ ਹੁਕਮ ‘ਚ ਕਰ ਰਿਹਾਂ’

ਗੁਰਪ੍ਰੀਤ ਘੁੱਗੀ ਅਕਸਰ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਰਹਿੰਦੇ ਹਨ ।ਕੁਝ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਦੂਰਦਰਸ਼ਨ ‘ਚ ਚੱਲਦੇ ਇੱਕ ਸੀਰੀਅਲ ਦੀ ਤਸਵੀਰ ਸ਼ੇਅਰ ਕੀਤੀ ਸੀ । ਜਿਸ ਤੋਂ ਬਾਅਦ ਗੁਰਪ੍ਰੀਤ ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਜਿਸ ‘ਚ ਉਹ ਟ੍ਰੇਨ ‘ਚ ਸਫ਼ਰ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਮੁੱਦਤਾਂ ਬਾਅਦ ਅੱਜ ਉਨ੍ਹਾਂ ਨੂੰ ਟ੍ਰੇਨ ‘ਚ ਸਫ਼ਰ ਕਰਨ ਦਾ ਮੌਕਾ ਮਿਲਿਆ ਹੈ । ਟ੍ਰੇਨ ‘ਚ ਬੈਠ ਕੇ ਉਨ੍ਹਾਂ ਨੂੰ ਆਪਣੇ ਪੁਰਾਣੇ ਦਿਨ ਯਾਦ ਆ ਗਏ ਹਨ । 

ਗੁਰਪ੍ਰੀਤ ਘੁੱਗੀ ਦਾ ਵਰਕ ਫ੍ਰੰਟ 

ਗੁਰਪ੍ਰੀਤ ਘੁੱਗੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਅਰਦਾਸ, ਚੱਲ ਜਿੰਦੀਏ, ਮਸਤਾਨੇ ਸਣੇ ਅਣਗਿਣਤ ਫ਼ਿਲਮਾਂ ਸ਼ਾਮਿਲ ਹਨ । 

  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network