Gurpeet Ghuggi: ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ ਵੇਖ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
ਮਸ਼ਹੂਰ ਪੰਜਾਬੀ ਕਾਮੇਡੀਅਨ ਤੇ ਅਦਾਕਾਰ ਗੁਰਪ੍ਰੀਤ ਘੁੱਗੀ ਉਹ ਕਲਾਕਾਰ ਹਨ, ਜੋ ਹਰ ਕਿਸੇ ਦੇ ਹਰਮਨਪਿਆਰੇ ਹਨ। ਉਨ੍ਹਾਂ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹਾਲ ਹੀ 'ਚ ਗੁਰਪ੍ਰੀਤ ਘੁੱਗੀ ਦੀ ਹਸਪਤਾਲ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਨੂੰ ਵੇਖ ਕੇ ਫੈਨਜ਼ ਚਿੰਤਾ 'ਚ ਪੈ ਗਏ ਹਨ।
Gurpeet Ghuggi: ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ ਵੇਖ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
Gurpreet Ghuggi Health Update: ਮਸ਼ਹੂਰ ਪੰਜਾਬੀ ਕਾਮੇਡੀਅਨ ਤੇ ਅਦਾਕਾਰ ਗੁਰਪ੍ਰੀਤ ਘੁੱਗੀ ਉਹ ਕਲਾਕਾਰ ਹਨ, ਜੋ ਹਰ ਕਿਸੇ ਦੇ ਹਰਮਨਪਿਆਰੇ ਹਨ। ਉਨ੍ਹਾਂ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹਾਲ ਹੀ 'ਚ ਗੁਰਪ੍ਰੀਤ ਘੁੱਗੀ ਦੀ ਹਸਪਤਾਲ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਨੂੰ ਵੇਖ ਕੇ ਫੈਨਜ਼ ਚਿੰਤਾ 'ਚ ਪੈ ਗਏ ਹਨ।
![]()
ਇਸ ਦਰਮਿਆਨ ਹੁਣ ਸੋਸ਼ਲ ਮੀਡੀਆ 'ਤੇ ਗੁਰਪ੍ਰੀਤ ਘੁੱਗੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਘੁੱਗੀ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਕੋਲ ਇਸ ਦੌਰਾਨ 2-3 ਸ਼ਖਸ ਮੌਜੂਦ ਹਨ, ਜੋ ਉਨ੍ਹਾਂ ਨੂੰ ਹੋਸ਼ 'ਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਵੀਡੀਓ ਨੂੰ ਦੇਖ ਕੇ ਪਹਿਲਾਂ ਤਾਂ ਪ੍ਰਸ਼ੰਸਕਾਂ ਦੇ ਸਾਹ ਸੁੱਕ ਗਏ, ਪਰ ਜਦੋਂ ਪੂਰੀ ਵੀਡੀਓ ਦੇਖੀ ਤਾਂ ਅਸਲੀਅਤ ਸਭ ਦੇ ਸਾਹਮਣੇ ਆਈ। ਵੀਡੀਓ 'ਚ ਘੁੱਗੀ ਬੇਹੋਸ਼ ਹੋਣ ਦਾ ਡਰਾਮਾ ਕਰ ਰਹੇ ਹਨ। ਇਸ ਦਰਮਿਆਨ ਉਨ੍ਹਾਂ ਕੋਲ ਮੌਜੂਦ ਸ਼ਖਸ ਜਦੋਂ ਉਨ੍ਹਾਂ ਨੂੰ ਕਹਿੰਦਾ ਹੈ ਕਿ ਫੇਸਬੁੱਕ 'ਤੇ ਲਾਈਵ ਲੱਗਿਆ ਹੋਇਆ ਹੈ, ਤਾਂ ਉਹ ਤੁਰੰਤ ਹੋਸ਼ ਸੰਭਾਲ ਲੈਂਦੇ ਹਨ। ਇਸ ਵੀਡੀਓ ਨੂੰ ਪੂਰੀ ਦੇਖਣ ਤੋਂ ਬਾਅਦ ਫੈਨਜ਼ ਨੇ ਸ਼ੁਕਰ ਮਨਾਇਆ ਕਿ ਕਮੇਡੀਅਨ ਬਿਲਕੁਲ ਸਹੀ ਸਲਾਮਤ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਭਾਜੀ ਵੀ ਸਿਰਾ ਈ ਕਰਾ ਦਿੰਦੇ ਆ। ਮੈਂ ਤਾਂ ਪਹਿਲਾਂ ਡਰ ਗਿਆ ਸੀ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਪਰਮਾਤਮਾ ਤੁਹਾਨੂੰ ਹਮੇਸ਼ਾ ਸਲਾਮਤ ਰੱਖੇ।'
ਹੋਰ ਪੜ੍ਹੋ: ਵਿਆਹ ਬੰਧਨ 'ਚ ਬੱਝੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ, ਵੇਖੋ ਕਪਲ ਦੇ ਵਿਆਹ ਦੀਆਂ 10 ਸਭ ਤੋਂ ਖੂਬਸੂਰਤ ਤਸਵੀਰਾਂ
ਦੱਸ ਦਈਏ ਕਿ ਗੁਰਪ੍ਰੀਤ ਘੁੱਗੀ ਪਿਛਲੇ ਤਕਰੀਬਨ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਕਮੇਡੀਅਨ ਬਣ ਕੇ ਲੋਕਾਂ ਨੂੰ ਖੂਬ ਹਸਾਇਆ ਤੇ ਹੁਣ ਉਹ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਘੁੱਗੀ ਹਾਲ ਹੀ ਚ ਤਰਸੇਮ ਜੱਸੜ ਦੇ ਨਾਲ ਫਿਲਮ 'ਮਸਤਾਨੇ' 'ਚ ਨਜ਼ਰ ਆਏ ਸੀ। ਹਾਲ ਹੀ 'ਚ ਘੁੱਗੀ ਨੂੰ ਫਿਲਮ 'ਮਸਤਾਨੇ' 'ਚ ਆਪਣੀ ਭੂਮਿਕਾ ਦੇ ਲਈ ਕਾਫੀ ਤਾਰੀਫਾਂ ਮਿਲੀਆਂ। ਗੁਰਪ੍ਰੀਤ ਘੁੱਗੀ ਇੱਕ ਉੱਘੇ ਪੰਜਾਬੀ ਅਦਾਕਾਰ ਹਨ ਤੇ ਉਹ ਆਪਣੇ ਵੱਖ-ਵੱਖ ਕਿਰਦਾਰਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਲੈਂਦੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
