ਚੌਥੀ ਪਾਤਸ਼ਾਹੀ ਗੁਰੁ ਰਾਮਦਾਸ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਪੋਸਟ ਸਾਂਝੀ ਕਰ ਸੰਗਤਾਂ ਨੂੰ ਦਿੱਤੀ ਵਧਾਈ

ਅੱਜ ਚੌਥੇ ਪਾਤਸ਼ਾਹ ਗੁਰੁ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਜਾ ਰਿਹਾ ਹੈ ।ਸੰਗਤਾਂ ਗੁਰੁ ਘਰ ‘ਚ ਨਤਮਸਤਕ ਹੋ ਕੇ ਗੁਰੁ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ । ਉੱਥੇ ਹੀ ਪੰਜਾਬੀ ਕਲਾਕਾਰਾਂ ਨੇ ਵੀ ਇਸ ਪਾਵਨ ਮੌਕੇ ‘ਤੇ ਵਧਾਈ ਦਿੱਤੀ ਹੈ । ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਰਾਮਦਾਸ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ।

Reported by: PTC Punjabi Desk | Edited by: Shaminder  |  September 27th 2023 10:19 AM |  Updated: September 27th 2023 10:19 AM

ਚੌਥੀ ਪਾਤਸ਼ਾਹੀ ਗੁਰੁ ਰਾਮਦਾਸ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਪੋਸਟ ਸਾਂਝੀ ਕਰ ਸੰਗਤਾਂ ਨੂੰ ਦਿੱਤੀ ਵਧਾਈ

ਅੱਜ ਚੌਥੇ ਪਾਤਸ਼ਾਹ ਗੁਰੁ ਰਾਮਦਾਸ ਜੀ (Guru Ramdas Ji) ਦਾ ਗੁਰਤਾ ਗੱਦੀ ਦਿਵਸ ਮਨਾਇਆ ਜਾ ਰਿਹਾ ਹੈ ।ਸੰਗਤਾਂ ਗੁਰੁ ਘਰ ‘ਚ ਨਤਮਸਤਕ ਹੋ ਕੇ ਗੁਰੁ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ । ਉੱਥੇ ਹੀ ਪੰਜਾਬੀ ਕਲਾਕਾਰਾਂ ਨੇ ਵੀ ਇਸ ਪਾਵਨ ਮੌਕੇ ‘ਤੇ ਵਧਾਈ ਦਿੱਤੀ ਹੈ । ਦਰਸ਼ਨ ਔਲਖ (Darshan Aulakh)ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਰਾਮਦਾਸ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ।

ਹੋਰ ਪੜ੍ਹੋ :  ਰੋਹਨਪ੍ਰੀਤ ਦੇ ਨਾਲ ਵੀਡੀਓ ਬਣਾਉਂਦੇ ਹੋਏ ਨੇਹਾ ਕੱਕੜ ਨੇ ਕੀਤੀ ਅਜਿਹੀ ਗਲਤੀ, ਰੋਹਨਪ੍ਰੀਤ ਆਪਣੀ ਪੈਂਟ ਸਾਫ ਕਰਦੇ ਆਏ ਨਜ਼ਰ

ਉਨ੍ਹਾਂ ਨੇ ਲਿਖਿਆ ‘ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ॥ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ॥ਧੰਨ ਧੰਨ ਚੌਥੇ ਪਾਤਸਾਹਿ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਅੱਜ ਦੇ ਦਿਹਾੜੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰਤਾ ਗੱਦੀ ਉੱਤੇ ਬਿਰਾਜਮਾਨ ਹੋਏ ਸੀ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ "ਗੁਰਗੱਦੀ ਦਿਵਸ" ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ॥ਸਰਬੱਤ ਦੇ ਭਲੇ ਦੀ ਅਰਦਾਸ’।ਦਰਸ਼ਨ ਔਲਖ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਵੀ ਰਿਐਕਸ਼ਨ ਦੇ ਰਹੇ ਹਨ ।  

ਦਰਸ਼ਨ ਔਲਖ ਦਾ ਵਰਕ ਫ੍ਰੰਟ 

ਦਰਸ਼ਨ ਔਲਖ ਦੇ ਵਰਕ ਫੰ੍ਰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਪੰਜਾਬੀ ਇੰਡਸਟਰੀ ਦੇ ਨਾਲ ਨਾਲ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ । ਉਨ੍ਹਾਂ ਨੇ ਫ਼ਿਲਮਾਂ ਦੇ ਨਾਲ ਨਾਲ ਕਈ ਗੀਤ ਵੀ ਗਾਏ ਹਨ । ਕੁਝ ਸਮਾਂ ਪਹਿਲਾਂ ਪੰਜਾਬ ਦੇ ਪਾਣੀ ਨੂੰ ਲੈ ਕੇ ਵੀ ਉਨ੍ਹਾਂ ਦਾ ਗੀਤ ਆਇਆ ਸੀ । 

- PTC PUNJABI


Popular Posts