ਗੁਰੂ ਰੰਧਾਵਾ ਆਪਣੇ ਪਿੰਡ ਪਹੁੰਚੇ, ਖੇਤਾਂ ‘ਚ ਖੂਬ ਕੀਤੀ ਮਸਤੀ

Written by  Shaminder   |  March 26th 2024 02:35 PM  |  Updated: March 26th 2024 02:35 PM

ਗੁਰੂ ਰੰਧਾਵਾ ਆਪਣੇ ਪਿੰਡ ਪਹੁੰਚੇ, ਖੇਤਾਂ ‘ਚ ਖੂਬ ਕੀਤੀ ਮਸਤੀ

ਗੁਰੁ ਰੰਧਾਵਾ (Guru Randhawa) ਆਪਣੇ ਪਿੰਡ ਪਹੁੰਚੇ ਹੋਏ ਹਨ । ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓਜ਼ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਟ੍ਰੈਕਟਰ ਚਲਾ ਕੇ ਆਪਣੇ ਖੇਤਾਂ ‘ਚ ਜਾਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਤੋਂ ਇਲਾਵਾ ਗਾਇਕ (Singer)ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਖੇਤਾਂ ‘ਚ ਦਿਖਾਈ ਦੇ ਰਹੇ ਹਨ  ।ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਫੈਨਸ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਗੁਰੁ ਰੰਧਾਵਾ ਬੇਸ਼ੱਕ ਆਪਣੇ ਕੰਮ ਕਾਜ ਦੇ ਸਿਲਸਿਲੇ ਕਾਰਨ ਮੁੰਬਈ ‘ਚ ਵੱਸ ਗਏ ਹਨ । ਪਰ ਆਪਣੇ ਲੋਕਾਂ ਤੇ ਪੰਜਾਬ ਪ੍ਰਤੀ ਉਨ੍ਹਾਂ ਦਾ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ। 

Guru Randhawa 3.jpg

ਹੋਰ ਪੜ੍ਹੋ : ਕਪਿਲ ਸ਼ਰਮਾ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ‘ਚ ਕਰਵਾਇਆ ਮਾਤਾ ਦਾ ਜਗਰਾਤਾ

ਗੁਰੁ ਰੰਧਾਵਾ ਦਾ ਅਸਲ ਨਾਂਅ ਗੁਰਸ਼ਰਨਜੋਤ ਸਿੰਘ ਰੰਧਾਵਾ 

ਗੁਰੁ ਰੰਧਾਵਾ ਦਾ ਅਸਲ ਨਾਮ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ। ਪਰ ਇੰਡਸਟਰੀ ‘ਚ ਉਨ੍ਹਾਂ ਨੂੰ ਗੁਰੁ ਰੰਧਾਵਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।ਪਰ ਇਸ ਤੋਂ ਬਾਅਦ ਉਹ ਫ਼ਿਲਮਾਂ ‘ਚ ਵੀ ਸਰਗਰਮ ਹੋਏ ਅਤੇ ਹਾਲ ਹੀ ‘ਚ ਉਹ ਫ਼ਿਲਮ ‘ਕੁਛ ਖੱਟਾ ਹੋ ਜਾਏ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਏ ਹਨ । ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਤਾਂ ਕੁਝ ਖ਼ਾਸ ਕਮਾਲ ਨਹੀਂ ਸੀ ਕਰ ਸਕੀ । ਪਰ ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।

Guru Randhawa 677.jpg

ਗੁਰੁ ਰੰਧਾਵਾ ਦੇ ਹਿੱਟ ਗੀਤ 

ਗੁਰੁ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਤੈਨੂੰ ਸੂਟ, ਸੂਟ ਕਰਦਾ, ਲੱਗਦੀ ਲਾਹੌਰ ਦੀ ਆ, ਹਾਈਰੇਟਡ ਗੱਭਰੂ, ਮੋਰਨੀ ਬਣ ਕੇ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।  

     

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network