ਗੁਰੂ ਰੰਧਾਵਾ ਬੱਚਿਆਂ ਦੇ ਨਾਲ ਬੰਟੇ ਖੇਡਦੇ ਆਏ ਨਜ਼ਰ, ਵੇਖੋ ਵੀਡੀਓ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਬੱਚਿਆਂ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ ।ਬੱਚਿਆਂ ਦੇ ਕਹਿਣ ‘ਤੇ ਉਹ ਬੰਟਿਆਂ ‘ਤੇ ਨਿਸ਼ਾਨਾ ਸਾਧਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

Reported by: PTC Punjabi Desk | Edited by: Shaminder  |  August 13th 2024 11:35 AM |  Updated: August 13th 2024 11:36 AM

ਗੁਰੂ ਰੰਧਾਵਾ ਬੱਚਿਆਂ ਦੇ ਨਾਲ ਬੰਟੇ ਖੇਡਦੇ ਆਏ ਨਜ਼ਰ, ਵੇਖੋ ਵੀਡੀਓ

ਗੁਰੂ ਰੰਧਾਵਾ (Guru Randhawa) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਬੱਚਿਆਂ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ ।ਬੱਚਿਆਂ ਦੇ ਕਹਿਣ ‘ਤੇ ਉਹ ਬੰਟਿਆਂ ‘ਤੇ ਨਿਸ਼ਾਨਾ ਸਾਧਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਵੀ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਅਦਾਕਾਰ ਮਲਕੀਤ ਰੌਣੀ ਦੇ ਪਿਤਾ ਦਾ ਹੋਇਆ ਦਿਹਾਂਤ, ਅੱਜ ਹੋਵੇਗਾ ਭੋਗ ਤੇ ਅੰਤਿਮ ਅਰਦਾਸ

ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਬੱਚਿਆਂ ਨਾਲ ਬੱਚੇ ਬਣ ਜਾਣਾ ਵੀ ਕਿੰਨੀ ਚੰਗੀ ਗੱਲ ਆ।ਮੈਨੂੰ ਲੱਗਦਾ ਸਾਰੀਆਂ ਗੱਲਾਂ ਦਾ ਇਹੀ ਹੱਲ ਆ।‘ਸ਼ਾਹਕੋਟ’ ੪ ਅਕਤੂਬਰ ਨੂੰ ਹੋਣ ਜਾ ਰਹੀ ਰਿਲੀਜ਼’। ਗੁਰੁ ਰੰਧਾਵਾ ਦੀ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਕਮੈਂਟਸ ਕੀਤੇ ਜਾ ਰਹੇ ਹਨ । 

ਗੁਰੁ ਰੰਧਾਵਾ ਦਾ ਵਰਕ ਫ੍ਰੰਟ 

ਗੁਰੁ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉੇਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਹੁਣ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਹੈ।

ਇਸ ਤੋਂ ਪਹਿਲਾਂ ਉਹ ਬਾਲੀਵੁੱਡ ਫ਼ਿਲਮ ‘ਕੁਛ ਖੱਟਾ ਹੋ ਜਾਏ’ ‘ਚ ਵੀ ਅਨੁਪਮ ਖੇਰ ਦੇ ਨਾਲ ਨਜ਼ਰ ਆਏ ਸਨ । ਹਾਲਾਂਕਿ ਉਨ੍ਹਾਂ ਦੀ ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਕੁਝ ਜ਼ਿਆਦਾ ਕਮਾਲ ਨਹੀਂ ਸੀ ਕਰ ਸਕੀ। ਪਰ ਹੁਣ ਗੁਰੁ ਰੰਧਾਵਾ ਨੇ ਫ਼ਿਲਮ ‘ਸ਼ਾਹਕੋਟ’ ਦੇ ਨਾਲ ਪਾਲੀਵੁੱਡ ‘ਚ ਐਂਟਰੀ ਕੀਤੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਕਮਾਲ ਕਰ ਪਾਉਂਦੀ ਹੈ ਜਾਂ ਨਹੀਂ। 

- PTC PUNJABI


Popular Posts