ਗੁਰਵਿੰਦਰ ਬਰਾੜ ਨੇ ਆਪਣੀ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ
ਗੁਰਵਿੰਦਰ ਬਰਾੜ ਨੇ ਆਪਣੀ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ
ਪਾਲੀਵੁੱਡ (Pollywood) ਗਾਇਕ ਗੁਰਵਿੰਦਰ ਬਰਾੜ (Gurvinder Brar)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਜਿੱਥੇ ਆਪਣੇ ਪ੍ਰੋਜੈਕਟਸ ਦੇ ਬਾਰੇ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਉੱਥੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਵੀ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਬੀਤੇ ਦਿਨ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ (Romantic Video) ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਗੀਤ ‘ਤੇ ਲਿਪਸਿੰਕ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਗੁਰਵਿੰਦਰ ਬਰਾੜ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਇਸ ‘ਤੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਅਤੇ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ।
/ptc-punjabi/media/media_files/U03ulw3hPsTp4FYq69V4.jpg)
ਹੋਰ ਪੜ੍ਹੋ : ਪਿਤਾ ਦੇ ਦਿਹਾਂਤ ਤੋਂ ਬਾਅਦ ਡਾਕੂ ਪਰਿਵਾਰ ਦੇ ਪੁੱਤ ਨੇ ਸਾਂਝੀ ਕੀਤੀ ਭਾਵੁਕ ਪੋਸਟ
ਗੁਰਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ
ਗੁਰਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਕਾਫੀ ਉਤਰਾਅ ਚੜਾਅ ਵਾਲੀ ਰਹੀ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਤਨੀ ਦੀ ਯਾਦ ‘ਚ ਇੱਕ ਗੀਤ ਵੀ ਗਾਇਆ ਸੀ ।ਪਹਿਲੀ ਪਤਨੀ ਦੇ ਦਿਹਾਂਤ ਤੋਂ ਕਈ ਸਾਲ ਗੁਰਵਿੰਦਰ ਬਰਾੜ ਨੇ ਪਵਨ ਨੁੰ ਆਪਣਾ ਹਮਸਫ਼ਰ ਬਣਾਇਆ ਹੈ ਅਤੇ ਆਪਣੀ ਹਮਸਫ਼ਰ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਗੁਰਵਿੰਦਰ ਬਰਾੜ ਜਿੱਥੇ ਇੱਕ ਵਧੀਆ ਗਾਇਕ ਹਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਹਨ।
/ptc-punjabi/media/media_files/FTblR1ovEnsUn8mg7OBF.jpg)
ਗੁਰਵਿੰਦਰ ਬਰਾੜ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗੁਰਵਿੰਦਰ ਬਰਾੜ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਦੇ ਹਰ ਗੀਤ ‘ਚ ਕੋਈ ਨਾ ਕੋਈ ਸੁਨੇਹਾ ਹੁੰਦਾ ਹੈ ।‘ਅਕਲ’ ਗੀਤ ‘ਚ ਜਿੱਥੇ ਉਨ੍ਹਾਂ ਨੇ ‘ਕੁੜੀਆਂ’ ਦੇ ਬਾਰੇ ਗੱਲ ਕੀਤੀ । ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕਿਸੇ ਘਰ ‘ਚ ਧੀਆਂ ਪੈਦਾ ਨਾ ਹੋਣ ਉਦੋਂ ਤੱਕ ਕਿਸੇ ਵੀ ਵਿਅਕਤੀ ਨੂੰ ਨਾ ਤਾਂ ਬੋਲਣ ਦੀ ਅਕਲ ਆਉਂਦੀ ਹੈ ਅਤੇ ਨਾ ਹੀ ਹੀ ਧੀਆਂ ਭੈਣਾਂ ਦੇ ਦੁੱਖ ਦਰਦ ਨੂੰ ਸਮਝ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗਰੀਬੀ ਗੀਤ ‘ਚ ਵੀ ਇਨਸਾਨ ਦੇ ਹਾਲਾਤਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
