ਹਰਭਜਨ ਮਾਨ ਨੇ ਖਾਲਸਾ ਸਾਜਨਾ ਦਿਵਸ ‘ਤੇ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ, ਰਣਜੀਤ ਬਾਵਾ ਨੇ ਵੀ ਸਾਂਝਾ ਕੀਤਾ ਵੀਡੀਓ
ਅੱਜ ਪੰਜਾਬ ਭਰ ‘ਚ ਵਿਸਾਖੀ ਦੀਆਂ ਰੌਣਕਾਂ ਹਨ । ਲੋਕ ਚਾਵਾਂ ਮਲਾਰਾਂ ਦੇ ਨਾਲ ਇਸ ਤਿਉਹਾਰ ਨੂੰ ਮਨਾ ਰਹੇ ਹਨ । ਪੰਜਾਬੀ ਕਲਾਕਾਰਾਂ ਨੇ ਪੰਜਾਬੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ ।
ਹਰਭਜਨ ਮਾਨ ਨੇ ਖਾਲਸਾ ਸਾਜਨਾ ਦਿਵਸ ‘ਤੇ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ, ਰਣਜੀਤ ਬਾਵਾ ਨੇ ਵੀ ਸਾਂਝਾ ਕੀਤਾ ਵੀਡੀਓ
ਵਿਸਾਖੀ (Baisakhi 2024) ਦਾ ਤਿਉਹਾਰ ਪੂਰੇ ਪੰਜਾਬ ‘ਚ ਬੜੀ ਹੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਨੂੰ ਆਪੋ ਆਪਣੇ ਅੰਦਾਜ਼ ‘ਚ ਮਨਾ ਰਹੇ ਹਨ । ਗਾਇਕ ਹਰਭਜਨ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਖਾਲਸੇ ਦੀ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਪੰਥ ਸਾਜਿਆ ਖ਼ਾਲਸਾ, ਇੱਕ ਨਵਾਂ ਨਵੇਲਾ।ਵਾਹੁ ਵਾਹੁ ਗੁਰੂ ਗੋਬਿੰਦ ਸਿੰਘ, ਆਪੇ ਗੁਰ ਚੇਲਾ।ਖ਼ਾਲਸਾ ਸਾਜਣਾ ਦਿਵਸ’ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਹੋਵਣ ਜੀ’।
ਹੋਰ ਪੜ੍ਹੋ : ਜਸਬੀਰ ਜੱਸੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ,ਵੀਡੀਓ ਕੀਤਾ ਸਾਂਝਾ
ਗਾਇਕ ਰਣਜੀਤ ਬਾਵਾ ਨੇ ਦਿੱਤੀ ਵਧਾਈ
ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪੰਜਾਬੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਗਾਇਕਾ ਪਰਵੀਨ ਭਾਰਟਾ ਸਣੇ ਹੋਰ ਕਈ ਸਿਤਾਰਿਆਂ ਨੇ ਵੀ ਇਸ ਮੁਬਾਰਕ ਮੌਕੇ ਤੇ ਸਭ ਨੂੰ ਵਧਾਈ ਦਿੱਤੀ ਹੈ।
_2a109326d04985dbd4174dec6b024a24_1280X720.webp)
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਸਿਰਮੌਰ ਗਾਇਕਾਂ ‘ਚੋਂ ਇੱਕ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਗੀਤਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਹੁਤ ਛੋਟੀ ਉਮਰ ‘ਚ ਹੀ ਆਪਣੀ ਗਾਇਕੀ ਦੀ ਸ਼ੁਰੂਆਤ ਕਰ ਦਿੱਤੀ ਸੀ । ਕਿਉਂਕਿ ਘਰ ‘ਚ ਸੰਗੀਤਕ ਮਾਹੌਲ ਸੀ ਅਤੇ ਉਨ੍ਹਾਂ ਦੇ ਪਿਤਾ ਜੀ ਵੀ ਕਵੀਸ਼ਰੀ ਕਰਦੇ ਹੁੰਦੇ ਸਨ ਅਤੇ ਗਾਇਕੀ ਦੀ ਗੁੜ੍ਹਤੀ ਉਨ੍ਹਾਂ ਨੂੰ ਆਪਣੇ ਘਰ ਤੋਂ ਹੀ ਮਿਲੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
