ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਇਸ ਗਾਇਕਾ ਦੇ ਗੀਤ ਤੋਂ ਪ੍ਰੇਰਿਤ ਹੋ ਕੇ ਕਰਵਾਇਆ ਨਵਾਂ ਫੋਟੋਸ਼ੂਟ, ਵੇਖੋ ਤਸਵੀਰਾਂ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਇਸ ਗਾਇਕਾ ਦੇ ਗੀਤ ਤੋਂ ਪ੍ਰੇਰਿਤ ਹੋ ਕੇ ਕਰਵਾਇਆ ਨਵਾਂ ਫੋਟੋਸ਼ੂਟ, ਵੇਖੋ ਤਸਵੀਰਾਂ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਕਾਟੇਜ ਵਿਖੇ ਸਾਡੀ ਸ਼ਾਮ ਦੇ ਦੌਰਾਨ ਇਹ ਫੋਟੋਸ਼ੂਟ ਮਹਾਨ ਗਾਇਕਾ ਸ਼ਮਸ਼ਾਦ ਬੇਗਮ ਜੀ ਦੇ ਖੂਬਸੂਰਤ ਕਲਾਸਿਕ ਗੀਤ ਤੋਂ ਪ੍ਰੇਰਿਤ ਸੀ ।
ਹੋਰ ਪੜ੍ਹੋ : ਅਕਸ਼ੇ ਕੁਮਾਰ ਦੀ ਫ਼ਿਲਮ ‘ਮਿਸ਼ਨ ਰਾਣੀਗੰਜ’ ਤੋਂ ਸਾਹਮਣੇ ਆਇਆ ਫਸਟ ਲੁੱਕ, ਦਸਤਾਰ ‘ਚ ਨਜ਼ਰ ਆਇਆ ਅਦਾਕਾਰ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਮਨ ਮਾਨ ਨੇ ਆਪਣੇ ਹੱਥ ‘ਚ ਲਾਲਟੈਨ ਫੜੀ ਹੋਈ ਹੈ। ਜਦੋਂਕਿ ਹੋਰਨਾਂ ਤਸਵੀਰਾਂ ‘ਚ ਉਨ੍ਹਾਂ ਨੇ ਕਾਟੇਜ ਦੇ ਕੁਝ ਦ੍ਰਿਸ਼ ਵਿਖਾਏ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਆਪੋ ਆਪਣੇ ਰਿਐਕਸ਼ਨ ਦੇ ਰਹੇ ਹਨ ।
ਬੀਤੇ ਦਿਨੀਂ ਅਵਕਾਸ਼ ਮਾਨ ਦੇ ਜਨਮਦਿਨ ‘ਤੇ ਵੀ ਸਾਂਝੀਆਂ ਕੀਤੀਆਂ ਸਨ ਤਸਵੀਰਾਂ
ਕੁਝ ਦਿਨ ਪਹਿਲਾਂ ਹਰਭਜਨ ਮਾਨ ਅਤੇ ਹਰਮਨ ਮਾਨ ਦੇ ਵੱਡੇ ਪੁੱਤਰ ਅਵਕਾਸ਼ ਮਾਨ ਦਾ ਜਨਮ ਦਿਨ ਸੀ । ਇਸ ਮੌਕੇ ‘ਤੇ ਵੀ ਉਨ੍ਹਾਂ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । ਹਰਮਨ ਮਾਨ ਵੀ ਪਤੀ ਹਰਭਜਨ ਮਾਨ ਦੇ ਵਾਂਗ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਬੱਚਿਆਂ ਦੇ ਨਾਲ ਅਕਸਰ ਤਸਵੀਰਾਂ ਸ਼ੇਅਰ ਕਰਦੇ ਹਨ ।

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
