ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਰਾਜਸਥਾਨ ਫੇਰੀ ਦੀਆਂ ਤਸਵੀਰਾਂ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਹੈ। ਉਨ੍ਹਾਂ ਨੇ ਰਾਜਸਥਾਨ ਫੇਰੀ ਦੇ ਦੌਰਾਨ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਰਾਜਸਥਾਨ ਫੇਰੀ ਦੀਆਂ ਤਸਵੀਰਾਂ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ ਨੇ ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ ।ਜੋ ਕਿ 2022 ‘ਚ ਰਾਜਸਥਾਨ ‘ਚ ਆਪਣੀ ਫੇਰੀ ਦੇ ਦੌਰਾਨ ਦੀਆਂ ਹਨ । ਹਰਮਨ ਮਾਨ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਆਪਣੇ ਦਿਲ ਦੇ ਜਜ਼ਬਾਤ ਵੀ ਸ਼ੇਅਰ ਕੀਤੇ ਹਨ। ਇਨ੍ਹਾਂ ਤਸਵੀਰਾਂ ‘ਚ ਦੋਵੇਂ ਜਣੇ ਰਾਜਸਥਾਨ ‘ਚ ਨਜ਼ਰ ਆ ਰਹੇ ਹਨ ਅਤੇ ਰਾਜਸਥਾਨੀ ਖਾਣੇ ਦਾ ਲੁਤਫ ਉਠਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸ਼ੇਅਰ ਕੀਤੇ ਹਨ ।

ਹੋਰ ਪੜ੍ਹੋ : ਜੈ ਰੰਧਾਵਾ ਨੇ ਮਨਾਇਆ ਆਪਣੀ ਮਾਂ ਦਾ ਜਨਮ ਦਿਨ, ਵੀਡੀਓ ਕੀਤਾ ਸਾਂਝਾ
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਲਾਲੀ ਲਾਲ ਦੁੱਪਟੇ ਵਾਲੀ, ਮਾਨਾਂ ਮਰ ਜਾਣਾ, ਜੱਗ ਜਿਉਂਦਿਆਂ ਦੇ ਮੇਲੇ, ਕੰਗਣ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਜਿਸ ‘ਚ ਜੀ ਆਇਆਂ ਨੂੰ,ਦਿਲ ਆਪਣਾ ਪੰਜਾਬੀ, ਅਸਾਂ ਨੂੰ ਮਾਣ ਵਤਨਾਂ ਦਾ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
