ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

Reported by: PTC Punjabi Desk | Edited by: Shaminder  |  May 19th 2024 07:00 AM |  Updated: May 19th 2024 07:00 AM

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ। ਉਹ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਕੁਦਰਤ ਦੇ ਨਜ਼ਾਰਿਆਂ ਨੂੰ ਨਿਹਾਰਦੇ ਹੋਏ ਨਜ਼ਰ ਆ ਰਹੇ ਹਨ । 

ਹੋਰ ਪੜ੍ਹੋ : ਕੀ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਕਰਵਾਉਣ ਜਾ ਰਹੀ ਵਿਆਹ ! ਵਾਇਰਲ ਪੋਸਟ ‘ਚ ਖੁਲਾਸਾ

ਕੁਝ ਦਿਨ ਪਹਿਲਾਂ ਵੀ ਸਾਂਝਾ ਕੀਤਾ ਸੀ ਵੀਡੀਓ 

ਹਰਮਨ ਮਾਨ ਨੇ ਕੁਝ ਦਿਨ ਪਹਿਲਾਂ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੀ ਧੀ ਦੇ ਨਾਲ ਕਿਸੇ ਟੂਰਿਸਟ ਪਲੇਸ ‘ਚ ਨਜ਼ਰ ਆ ਰਹੇ ਸਨ । ਇਸ ਤੋਂ ਬਾਅਦ ਉਨ੍ਹਾਂ ਨੇ ਇਸ ਨਵੇਂ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹਰਭਜਨ ਮਾਨ ਦੇ ਤਿੰਨ ਬੱਚੇ ਹਨ । ਵੱਡਾ ਬੇਟਾ ਅਵਕਾਸ਼ ਮਾਨ ਗਾਇਕੀ ਦੇ ਖੇਤਰ ‘ਚ ਸਰਗਰਮ ਹੈ। ਜਦੋਂਕਿ ਛੋਟਾ ਬੇਟਾ ਪੜ੍ਹਾਈ ਕਰ ਰਿਹਾ ਹੈ ਅਤੇ ਧੀ ਨੇ ਵੀ ਗ੍ਰੈਜੁਏਸ਼ਨ ਕਰ ਲਈ ਹੈ।ਹਰਭਜਨ ਮਾਨ ਖੁਦ ਵੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network