ਹਰਭਜਨ ਮਾਨ ਦੀ ਪਤਨੀ ਨੇ ਸਾਂਝੀ ਕੀਤੀ ਪਤੀ ਦੇ ਨਾਲ ਖੂਬਸੂਰਤ ਤਸਵੀਰ, ਫੈਨਸ ਨੂੰ ਆ ਰਹੀ ਪਸੰਦ

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤੀ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਦੋਵੇਂ ਜਣੇ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ ।

Reported by: PTC Punjabi Desk | Edited by: Shaminder  |  September 12th 2023 06:00 PM |  Updated: September 12th 2023 06:00 PM

ਹਰਭਜਨ ਮਾਨ ਦੀ ਪਤਨੀ ਨੇ ਸਾਂਝੀ ਕੀਤੀ ਪਤੀ ਦੇ ਨਾਲ ਖੂਬਸੂਰਤ ਤਸਵੀਰ, ਫੈਨਸ ਨੂੰ ਆ ਰਹੀ ਪਸੰਦ

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤੀ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਦੋਵੇਂ ਜਣੇ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਫੈਨਸ ਦੇ ਵੱਲੋਂ ਵੀ ਇਸ ਤਸਵੀਰ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਕੁਝ ਦਿਨ ਪਹਿਲਾਂ ਵੀ ਗਾਇਕ ਦੀ ਪਤਨੀ ਦੇ ਵੱਲੋਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸਨ । 

ਹੋਰ ਪੜ੍ਹੋ : ਅਦਾਕਾਰਾ ਗੁਲ ਪਨਾਗ ਜਹਾਜ਼ ਉਡਾਉਂਦੀ ਆਈ ਨਜ਼ਰ, ਕਿਹਾ ‘ਮੈਂ ਕਿਸੇ ਏਅਰਲਾਈਨ ਲਈ ਨਹੀਂ,ਸ਼ੌਂਕ ਲਈ ਉਡਾਉਂਦੀ ਹਾਂ ਜਹਾਜ਼’

ਹਰਭਜਨ ਮਾਨ ਨੇ ਦਿੱਤੇ ਕਈ ਹਿੱਟ ਗੀਤ

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਜੱਗ ਜਿਉਂਦਿਆਂ ਦੇ ਮੇਲੇ, ਕੰਗਨ, ਗੱਲ੍ਹਾਂ ਗੋਰੀਆਂ, ਤੇਰੀ ਭਿੱਜ ਗਈ ਕੁੜਤੀ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਹ ਗੀਤਾਂ ਦੇ ਨਾਲ ਨਾਲ ਕਵੀਸ਼ਰੀ ਵੀ ਗਾਉਂਦੇ ਹਨ । ਜਿਸ ‘ਚ ਉਹ ਜ਼ਿੰਦਗੀ ਦੀ ਸਚਾਈ ਨੂੰ ਬਿਆਨ ਕਰਦੇ ਹੋਏ ਅਕਸਰ ਦਿਖਾਈ ਦਿੰਦੇ ਹਨ ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।ਉਨ੍ਹਾਂ ਦਾ ਪੁੱਤਰ ਵੀ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ਅਤੇ ਹੁਣ ਤੱਕ ਉਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network