ਹਰਭਜਨ ਸਿੰਘ ਨੇ ਆਪਣੀ ਛੋਟੀ ਭੈਣ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਦਿੱਤੀ ਜਨਮ ਦਿਨ ਦੀ ਵਧਾਈ
ਮਾਪਿਆਂ ਤੋਂ ਬਾਅਦ ਭਰਾ ਹੀ ਹੁੰਦੇ ਹਨ ਜੋ ਧੀਆਂ ਦੇ ਸਾਰੀ ਉਮਰ ਦੇ ਮਾਪੇ ਹੁੰਦੇ ਹਨ । ਕ੍ਰਿਕੇਟਰ ਹਰਭਜਨ ਸਿੰਘ ਦਾ ਵੀ ਆਪਣੀਆਂ ਭੈਣਾਂ ਦੇ ਨਾਲ ਬਹੁਤ ਮੋਹ ਹੈ । ਹੁਣ ਉਨ੍ਹਾਂ ਨੇ ਆਪਣੀ ਛੋਟੀ ਭੈਣ ਦੇ ਜਨਮ ਦਿਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਹਰਭਜਨ ਸਿੰਘ ਨੇ ਆਪਣੀ ਛੋਟੀ ਭੈਣ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਦਿੱਤੀ ਜਨਮ ਦਿਨ ਦੀ ਵਧਾਈ
ਹਰਭਜਨ ਸਿੰਘ (Harbhajan Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਭੈਣ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਛੋਟੀ ਭੈਣ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਸਿੰਘ ਆਪਣੀ ਭੈਣ ਨੂੰ ਉਸ ਦੇ ਜਨਮ ਦਿਨ ‘ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕ੍ਰਿਕੇਟਰ ਨੇ ਲਿਖਿਆ ‘ਹੈਪੀ ਬਰਥਡੇ ਮੇਰੀ ਛੋਟੀ ਭੈਣ ਗਿੰਨੀ ਪਲਾਹਾ,ਸਦਾ ਚਮਕਦੇ ਰਹੋ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਮਿਊਜ਼ਿਕ ਕੰਪਨੀ ਦੇ ਇਕਰਾਰਨਾਮੇ ਨੂੰ ਦੱਸਿਆ ਗੈਰ ਕਾਨੂੰਨੀ
ਲਵ ਯੂ ਬੇਟਾ’। ਜਿਉਂ ਹੀ ਹਰਭਜਨ ਸਿੰਘ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਭੈਣ ਦੇ ਜਨਮ ਦਿਨ ‘ਤੇ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਹਰਭਜਨ ਸਿੰਘ ਨੇ ਆਪਣੀ ਹੱਥੀਂ ਆਪਣੀਆਂ ਭੈਣਾਂ ਦੇ ਵਿਆਹ ਕਰਵਾਏ ਹਨ । ਉਨ੍ਹਾਂ ਦਾ ਆਪਣੀਆਂ ਭੈਣਾਂ ਦੇ ਨਾਲ ਬਹੁਤ ਪਿਆਰ ਹੈ। ਉਨ੍ਹਾਂ ਨੇ ਅਦਾਕਾਰਾ ਗੀਤਾ ਬਸਰਾ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਇਸ ਵਿਆਹ ਤੋਂ ਬਾਅਦ ਦੋਵਾਂ ਦੇ ਘਰ ਪਹਿਲਾਂ ਧੀ ਹਿਨਾਇਆ ਹੀਰ ਦਾ ਜਨਮ ਹੋਇਆ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਤਰ ਦਾ ਜਨਮ ਹੋਇਆ । ਜਿਸ ਦੀਆਂ ਤਸਵੀਰਾਂ ਉਹ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਵੀ ਇਹ ਪੂਰਾ ਪਰਿਵਾਰ ਜਨਮ ਦਿਨ ਦਾ ਜਸ਼ਨ ਮਨਾਉਂਦਾ ਦਿਖਾਈ ਦਿੱਤਾ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
