ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਇਆ ਗਿਆ ਭੋਗ, ਵੇਖੋ ਵੀਡੀਓ
ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਇਆ ਗਿਆ ਭੋਗ, ਵੇਖੋ ਵੀਡੀਓ
Harby Sangha News: ਮਸ਼ਹੂਰ ਪੰਜਾਬੀ ਅਦਾਕਾਰ ਹਾਰਬੀ ਸੰਘਾ (Harby Sangha) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਹਾਰਬੀ ਸੰਘਾ ਬੇਸ਼ਕ ਫਿਲਮਾਂ ਵਿੱਚ ਸਹਿ ਕਲਾਕਾਰ ਵਜੋਂ ਰੋਲ ਨਿਭਾਉਂਦੇ ਨਜ਼ਰ ਆਉਂਦੇ ਨੇ, ਪਰ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਹਾਲ ਹੀ ਵਿੱਚ ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ।
ਦੱਸ ਦਈਏ ਕਿ ਹਾਰਬੀ ਸੰਘਾ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਅਦਾਕਾਰ ਆਪਣੇ ਨਵੇਂ ਘਰ ਵਿੱਚ ਸ਼ਿਫਟ ਹੋਏ ਹਨ। ਇਸ ਦੇ ਚੱਲਦੇ ਅਦਾਕਾਰ ਨੇ ਆਪਣੇ ਘਰ ਂਸ੍ਰੀ ਅਖੰਡ ਸਾਹਿਬ ਜੀ ਦਾ ਪਾਠ ਕਰਵਾਇਆ ਜਿਸ ਦੀ ਝਲਕ ਉਨ੍ਹਾਂ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ।
ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਿਆ ਭੋਗ
ਹਾਰਬੀ ਸੰਘਾ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 'ਤੇ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਪਹੁੰਚੇ। ਉਨ੍ਹਾਂ ਦੀ ਝਲਕ ਅਦਾਕਾਰ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਦੇ ਵਿੱਚ ਵੇਖਣ ਨੂੰ ਮਿਲ ਰਹੀ ਹੈ। ਵੀਡੀਓ ਦੇ ਵਿੱਚ ਅਦਾਕਾਰ ਹਾਰਬੀ ਸੰਘਾ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇਸ ਖਾਸ ਮੌਕੇ ਉੱਤੇ ਅਨੀਤਾ ਦੇਵਗਨ, ਗੁਰਪ੍ਰੀਤ ਘੁੱਗੀ, ਗੁਰਲੇਜ਼ ਅਖ਼ਤਰ, ਅੰਮ੍ਰਿਤ ਮਾਣ ਸਣੇਪਾਲੀਵੁੱਡ ਦੇ ਕਈ ਨਾਮੀ ਕਲਾਕਾਰ ਵੀ ਅਦਾਕਾਰ ਦੇ ਘਰ ਇਸ ਸ਼ੁੱਭ ਮੌਕੇ ਉੱਤੇ ਪਹੁੰਚੇ।
ਹਾਰਬੀ ਸੰਘਾ ਨੇ ਇਸ ਵੀਡੀਓ ਸ਼ੇਅਰ ਕਰਦੇ ਹੋਏ ਖਾਸ ਕੈਪਸ਼ਨ ਵੀ ਲਿਖਿਆ ਹੈ। ਅਦਾਕਾਰ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, 'ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ।। ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ।।'
ਆਪਣੀ ਇਸ ਵੀਡੀਓ ਦੇ ਵਿੱਚ ਜਿੱਥੇ ਇੱਕ ਪਾਸੇ ਹਾਰਬੀ ਸੰਘਾ ਜੱਥੇਦਾਰ ਬਲਜੀਤ ਸਿੰਘ ਜੀ ਨੂੰ ਇਸ ਵਿਸ਼ੇਸ਼ ਮੌਕੇ ਉੱਤੇ ਉਨ੍ਹਾਂ ਦੇ ਘਰ ਆਉਣ ਲਈ ਧੰਨਵਾਦ ਕਰਦੇ ਹੋਏ ਨਜ਼ਰ ਆਏ, ਉੱਥੇ ਹੀ ਦੂਜੇ ਪਾਸੇ ਅਦਾਕਾਰ ਆਪਣੇ ਘਰ ਵਿੱਚ ਰੱਖੇ ਗਏ ਸ੍ਰੀ ਅਖੰਠ ਪਾਠ ਸਹਿਬ ਜੀ ਦੇ ਭੋਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫੈਨਜ਼ ਨੂੰ ਆਪੋ ਆਪਣੇ ਘਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਉਣ ਦੀ ਅਪੀਲ ਕੀਤੀ। ਫੈਨਜ਼ ਅਦਾਕਾਰ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਨੂੰ ਇਸ ਸ਼ੁੱਭ ਮੌਕੇ ਉੱਤੇ ਅਦਾਕਾਰ ਨੂੰ ਵਧਾਈ ਦੇ ਰਹੇ ਹਨ।
ਹਾਰਬੀ ਸੰਘਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਮੇਂ ਸਮੇਂ ਤੋਂ ਪੰਜਾਬੀ ਫਿਲਮ ਇੰਡਸਟਰੀ ਵਿੱਚ ਬਤੌਰ ਅਦਾਕਾਰ ਤੇ ਕਾਮੇਡੀਅਨ ਕੰਮ ਕਰ ਰਹੇ ਹਨ। ਹਾਰਬੀ ਸੰਘਾ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ ਨੂੰ ਆਪਣਾ ਗੁਰੂ ਮੰਨਦੇ ਹਨ ਤੇ ਉਨ੍ਹਾਂ ਨੇ ਗੁਰਪ੍ਰੀਤ ਘੁੱਗੀ ਦੇ ਨਾਲ ਹੀ ਜਲੰਧਰ ਦੂਰਦਰਸ਼ਨ ਤੋਂ ਆਪਣੇ ਅਦਾਕਾਰੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
ਹੋਰ ਪੜ੍ਹੋ: ਕੁਲਵਿੰਦਰ ਬਿੱਲਾ ਨੇ ਸਾਂਝੀ ਕੀਤੀ ਨਵੀਆਂ ਤਸਵੀਰ,ਗਾਇਕ ਦੀ ਇਸ ਲੁੱਕ 'ਤੇ ਫੈਨਜ਼ ਹੋਏ ਫ਼ਿਦਾ
ਹਾਰਬੀ ਸੰਘਾ ਨੇ ਕਈ ਫਿਲਮਾਂ ‘ਚ ਕੰਮ ਕੀਤਾ ਹੈ, ਜਿਨ੍ਹਾਂ ਵਿੱਚ ਝੱਲੇ, ਪ੍ਰਹੁਣਾ, ਮੈਰਿਜ ਪੈਲੇਸ, ਲਵ ਪੰਜਾਬ, ਅਰਦਾਸ ਤੇ ਬਿਨਾਂ ਬੈਂਡ ਚੱਲ ਇੰਗਲੈਂਡ ਸਣੇ ਕਈ ਫਿਲਮਾਂ ਸ਼ਾਮਲ ਹਨ। ਉਨ੍ਹਾਂ ਨੇ ਜ਼ਿਆਦਾਤਰ ਕਾਮੇਡੀ ਕਿਰਦਾਰ ਨਿਭਾਏ ਹਨ ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੇ ਹਨ। ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਹਾਰਬੀ ਸੰਘਾ ਦੇ ਨਵੀਂ ਪੰਜਾਬੀ ਫਿਲਮਾਂ ਵਿੱਚ ਨਜ਼ਰ ਆਉਣ ਵਾਲੇ ਹਨ। ਇਨ੍ਹਾਂ ਵਿੱਚ ਲੰਬੜਾਂ ਦਾ ਲਾਣਾ, ਚੱਕ ਲੋ ਰੱਬ ਦਾ ਨਾਂਅ ਲੈਕੇ ਵਿੱਚ ਨਜ਼ਰ ਆਉਣਗੇ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
