ਹਰਮਨ ਮਾਨ ਨੇ ਪਤੀ ਹਰਭਜਨ ਮਾਨ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਜ਼ ਲੁੱਟਾ ਰਹੇ ਪਿਆਰ
ਹਰਮਨ ਮਾਨ ਨੇ ਪਤੀ ਹਰਭਜਨ ਮਾਨ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਜ਼ ਲੁੱਟਾ ਰਹੇ ਪਿਆਰ
Harman Maan and Harbhajan MaanPics: ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ (Harbhajan Mann) ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ। ਹਰਭਜਨ ਮਾਨ ਦਾ ਨਾਮ ਪੰਜਾਬੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹੈ। ਹਰਭਜਨ ਆਪਣੀ ਸੁਰੀਲੀ ਗਾਇਕੀ ਦੇ ਅੰਦਾਜ਼ ਨਾਲ ਅਕਸਰ ਆਪਣੇ ਫੈਨਜ਼ ਦਾ ਦਿਲ ਜਿੱਤ ਲੈਂਦੇ ਹਨ। ਹਾਲ ਹੀ 'ਚ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ (Harman Mann) ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਆਪਣੀ ਸੁਰੀਲੀ ਗਾਇਕੀ ਦੇ ਅੰਦਾਜ਼ ਨਾਲ ਅਕਸਰ ਆਪਣੇ ਫੈਨਜ਼ ਦਾ ਦਿਲ ਜਿੱਤ ਲੈਂਦੇ ਹਨ। ਹਾਲ ਹੀ 'ਚ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਗਾਇਕੀ ਦੇ ਨਾਲ-ਨਾਲ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਹਰਮਨ ਮਾਨ ਵੀ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਐਕਟਿਵ ਰਹਿੰਦੀ ਹੈ।ਹਾਲ ਹੀ 'ਚ ਹਰਮਨ ਕੌਰ ਨੇ ਮੁੜ ਤੋਂ ਇੱਕ ਵਾਰ ਫਿਰ ਪਤੀ ਹਰਭਜਨ ਮਾਨ ਨਾਲ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ ਅਤੇ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਤਸਵੀਰਾਂ 'ਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਜੋੜੇ ਦੀ ਉਮਰ 50 ਦੇ ਕਰੀਬ ਹੈ, ਪਰ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਦੇਖਦੇ ਹੀ ਬਣਦੀ ਹੈ।
ਇਸ ਦੇ ਨਾਲ ਹੀ ਇਨ੍ਹਾਂ ਤਸਵੀਰਾਂ ਦੇ ਨਾਲ ਹਰਮਨ ਮਾਨ ਮੁੜ ਇੱਕ ਵਾਰ ਫਿਰ ਤੋਂ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਦੀ ਹੋਈ ਨਜ਼ਰ ਆਈ। ਹਰਮਨ ਮਾਨ ਨੇ ਕਾਲੇ ਰੰਗ ਦਾ ਆਊਟਫਿਟ ਪਹਿਨੀਆ ਹੋਇਆ ਹੈ। , ਜੋ ਕਿ ਉਨ੍ਹਾਂ 'ਤੇ ਖੂਬ ਜੱਚ ਰਿਹਾ ਹੈ। ਹਰਮਨ ਮਾਨ ਆਪਣੇ ਇਸ ਪਰਫੈਕਟ ਵਿਨਟਰ ਲੁੱਕ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੇ ਹਨ, ਜਦੋਂ ਕਿ ਹਰਭਜਨ ਮਾਨ ਵੀ ਬਲੈਕ ਸੂਟ 'ਚ ਕਾਫੀ ਹੈਂਡਸਮ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਦੀਆਂ ਤਸਵੀਰਾਂ 'ਤੇ ਫੈਨਜ਼ ਖੂਬ ਲਾਈਕ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹੋਰ ਪੜ੍ਹੋ: ਬਿਲਾਲ ਸਇਦ ਨੇ ਆਪਣੇ ਲਾਈਵ ਸ਼ੋਅ ਦੌਰਾਨ 'ਟਿੱਬਿਆਂ ਦਾ ਪੁੱਤ' ਗੀਤ ਗਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ
ਦੱਸ ਦਈਏ ਕਿ ਹਰਭਜਨ ਮਾਨ ਬੀਤੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ। ਗਾਇਕ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਫੈਨਜ਼ ਗਾਇਕ ਦੇ ਇਨ੍ਹਾਂ ਗੀਤਾਂ ਨੂੰ ਕਾਫੀ ਪਸੰਦ ਕਰਦੇ ਹਨ। ਹਰਭਜਨ ਮਾਨ ਵਾਂਗ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ (Avkash Mann) ਦੇ ਵੀ ਗਾਇਕੀ ਦੇ ਖ਼ੇਤਰ ਵਿੱਚ ਕੰਮ ਕਰ ਰਹੇ ਹਨ। ਬੀਤੇ ਸਾਲ ਅਵਕਾਸ਼ ਮਾਨ ਦੇ ਦੋ ਗੀਤ ਰਿਲੀਜ਼ ਹੋਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
