ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਹਰਿਆਣਵੀ ਗਾਇਕਾ ਸਪਨਾ ਚੌਧਰੀ, ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਗਾਇਕਾ
ਅਨਮੋਲ ਕਵਾਤਰਾ ਦੇ ਸ਼ੋਅ 'ਚ ਪਹੁੰਚੀ ਹਰਿਆਣਵੀ ਗਾਇਕਾ ਸਪਨਾ ਚੌਧਰੀ, ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਗਾਇਕਾ
Sapna Chaudhary in Anmol Kwatra Show: ਹਰਿਆਣਾ ਦੀ ਮਸ਼ਹੂਰ ਗਾਇਕਾ ਸਪਨਾ ਚੌਧਰੀ ਅਕਸਰ ਆਪਣੇ ਡਾਂਸ ਤੇ ਗਾਇਕੀ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਸਪਨਾ ਚੌਧਰੀ ਪੰਜਾਬ ਦੇ ਮਸ਼ਹੂਰ ਸਮਾਜ ਸੇਵੀ ਅਨਮੋਲ ਕਵਾਤਾਰਾ ਦੇ ਸ਼ੋਅ ਵਿੱਚ ਪਹੁੰਚੀ, ਜਿੱਥੇ ਉਸ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਉੱਤੇ ਗੱਲਬਾਤ ਕੀਤੀ।
ਦੱਸ ਦਈਏ ਕਿ ਪੰਜਾਬ ਦੇ ਮਸ਼ਹੂਰ ਮਾਡਲ ਅਨਮੋਲ ਕਵਾਤਰਾ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਮਾਜ ਸੇਵਾ ਦੇ ਕੰਮ ਵਿੱਚ ਜੁੱਟੇ ਹੋਏ ਹਨ। ਉਹ ਅਕਸਰ ਹੀ ਲੋੜਵੰਦ ਤੇ ਬਿਮਾਰ ਲੋਕਾਂ ਦੀ ਮਦਦ ਕਰਦੇ ਹੋਏ ਨਜ਼ਰ ਆਉਂਦੇ ਹਨ।ਸਮਾਜ ਸੇਵਾ ਦੇ ਨਾਲ-ਨਾਲ ਅਨਮੋਲ ਕਵਾਤਾਰਾ ਇੱਕ ਪੋਡਕਾਸਟ ਸ਼ੋਅ ਵੀ ਚਲਾਉਂਦੇ ਹਨ। ਜਿਸ ਵਿੱਚ ਉਹ ਦੇਸ਼-ਵਿਦੇਸ਼ ਦੇ ਮਸ਼ਹੂਰ ਹਸਤੀਆਂ ਨਾਲ ਸਮਾਜਿਕ ਮੁੱਦਿਆਂ ਤੇ ਉਨ੍ਹਾਂ ਦੀਆਂ ਜ਼ਿੰਦਗੀ ਬਾਰੇ ਗੱਲਬਾਤ ਕਰਦੇ ਹਨ ਤੇ ਉਨ੍ਹਾਂ ਨੂੰ ਸਮਾਜ ਸੇਵਾ ਨਾਲ ਜੋੜਨ ਦੀ ਕੋਸ਼ਿਸ਼ ਕਰਦੇ ਹਨ।
ਹਾਲ ਹੀ ਵਿੱਚ ਅਨਮੋਲ ਕਵਾਤਾਰਾ ਦੇ ਇਸ ਸ਼ੋਅ ਵਿੱਚ ਮਸ਼ਹੂਰ ਹਰਿਆਣਵੀ ਗਾਇਕਾ ਸਪਨਾ ਚੌਧਰੀ ਪਹੁੰਚੀ। ਇਸ ਸ਼ੋਅ ਦੌਰਾਨ ਜਿੱਥੇ ਇੱਕ ਪਾਸੇ ਗਾਇਕਾ ਨੇ ਸਮਾਜਿਕ ਮੁੱਦਿਆਂ ਬਾਰੇ ਗੱਲਬਾਤ ਕੀਤੀ, ਉੱਥੇ ਹੀ ਦੂਜੇ ਪਾਸੇ ਲੋੜਵੰਦ ਲੋਕਾਂ ਦੀ ਮਦਦ ਕਰਨ ਦੀ ਗੱਲ ਵੀ ਆਖੀ।
ਇਸ ਦੌਰਾਨ ਗਾਇਕਾ ਨੇ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ ਅਤੇ ਲੋੜੀਦਾਂ ਲੋਕਾਂ ਉਨ੍ਹਾਂ ਦੇ ਇਲਾਜ ਲਈ ਆਰਥਿਕ ਮਦਦ ਵੀ ਕੀਤੀ। ਫੈਨਜ਼ ਅਨਮੋਲ ਕਵਾਤਰਾ ਤੇ ਸਪਨਾ ਚੌਧਰੀ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ-ਨਾਲ ਉਹ ਅਨਮੋਲ ਕਵਾਤਾਰਾ ਦੇ ਗਾਇਕਾ ਵੱਲੋਂ ਕੀਤੇ ਗਏ ਇਸ ਨੇਕ ਕੰਮ ਦੀ ਸ਼ਲਾਘਾ ਵੀ ਕਰ ਰਹੇ ਹਨ। ਦੱਸ ਦਈਏ ਕਿ ਅਨਮੋਲ ਕਵਾਤਰਾ ਨੇ ਮਾਡਲਿੰਗ ਛੱਡ ਸਮਾਜ ਸੇਵਾ ਨੂੰ ਅਪਣਾ ਲਿਆ ਹੈ। ਉਹ ਆਏ ਦਿਨ ਲੋੜਵੰਦ ਲੋਕਾਂ ਦੀ ਮਦਦ ਕਰਦੇ ਹੋਏ ਨਜ਼ਰ ਆਉਂਦੇ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
