ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-3’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਵੇਖੋ ਵੀਡੀਓ

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਜਿਸ ‘ਚ ਡੂਮਣਾ ਤੇ ਡੰਗਰ ਦੀ ਆਪਸੀ ਨੋਕ ਝੋਕ ਵੇਖਣ ਨੂੰ ਮਿਲ ਰਹੀ ਹੈ। ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਫ਼ਿਲਮ ‘ਚ ਪੁਲਿਸ ਮੁਲਾਜ਼ਮਾਂ ਦੇ ਕਿਰਦਾਰ ‘ਚ ਨਜ਼ਰ ਆਉਣਗੇ ।

Written by  Shaminder   |  June 11th 2024 03:05 PM  |  Updated: June 11th 2024 05:07 PM

ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-3’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਵੇਖੋ ਵੀਡੀਓ

ਦਿਲਜੀਤ ਦੋਸਾਂਝ (Diljit Dosanjh) ਤੇ ਨੀਰੂ ਬਾਜਵਾ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-3’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਜਿਸ ‘ਚ ਡੂਮਣਾ ਤੇ ਡੰਗਰ ਦੀ ਆਪਸੀ ਨੋਕ ਝੋਕ ਵੇਖਣ ਨੂੰ ਮਿਲ ਰਹੀ ਹੈ।ਜਿਸ ‘ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਖੱਟੀ ਮਿੱਠੀ ਨੋਕ ਝੋਕ ਵੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਰਾਣਾ ਰਣਬੀਰ ਤੇ ਬੀ ਐੱਨ ਸ਼ਰਮਾ ਵੀ ਆਪਣੀਆਂ ਹਾਸੋ ਹੀਣੀਆਂ ਗੱਲਾਂ ਦੇ ਨਾਲ ਦਰਸ਼ਕਾਂ ਦਾ ਦਿਲ ਪਰਚਾਉਂਦੇ ਹੋਏ ਨਜ਼ਰ ਆ ਰਹੇ ਹਨ। ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਫ਼ਿਲਮ ‘ਚ ਪੁਲਿਸ ਮੁਲਾਜ਼ਮਾਂ ਦੇ ਕਿਰਦਾਰ ‘ਚ ਨਜ਼ਰ ਆਉਣਗੇ ।ਫ਼ਿਲਮ ਦੇ ਟ੍ਰੇਲਰ ‘ਚ ਰਾਣਾ ਰਣਬੀਰ ਵੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ । ਫ਼ਿਲਮ ‘ਚ ਪਹਿਲੀ ਵਾਰ ਚੁੰਮਿਆਂ ਵਾਲੀ ਭਾਬੀ ਉਰਫ ਰਣਜੀਤ ਕੌਰ ਵੀ ਨਜ਼ਰ ਆਏਗੀ ।ਜੋ ਕਿ ਇੱਕ ਪੁਲਿਸ ਮੁਲਾਜ਼ਮ ਦੇ ਰੂਪ ‘ਚ ਦਿਖਾਈ ਦੇਵੇਗੀ ।

ਹੋਰ ਪੜ੍ਹੋ : ਪਾਕਿਸਤਾਨ ਦੇ ਸਾਬਕਾ ਬੱਲੇਬਾਜ਼ ਦਾ ਸਿੱਖ ਧਰਮ ‘ਤੇ ਵਿਵਾਦਿਤ ਬਿਆਨ, ਬੁਰੀ ਤਰ੍ਹਾਂ ਭੜਕੇ ਹਰਭਜਨ ਸਿੰਘ ਕਿਹਾ ‘ਲੱਖ ਦੀ ਲਾਹਣਤ, ਸਿੱਖਾਂ ਨੇ ਤੁਹਾਡੀ ਮਾਂਵਾਂ, ਭੈਣਾਂ ਨੂੰ….’

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਹ ਜੋੜੀ ਜੱਟ ਐਂਡ ਜੂਲੀਅਟ ‘ਚ ਵੀ ਦਿਖਾਈ ਦਿੱਤੀ ਸੀ । ਇਸ ਫ਼ਿਲਮ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਵੇਖਣਾ ਇਹ ਹੋਵੇਗਾ ਕਿ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਸਟਾਰਰ ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਕਿਸ ਤਰ੍ਹਾਂ ਦਾ ਹੁੰਗਾਰਾ ਮਿਲਦਾ ਹੈ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਅਮਰ ਸਿੰਘ  ਚਮਕੀਲਾ ਤੇ ਅਮਰਜੋਤ ਦੀ ਜ਼ਿੰਦਗੀ ‘ਤੇ ਬਣੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ‘ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਨਿਮਰਤ ਖਹਿਰਾ ਦੇ ਨਾਲ ਵੀ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network