ਹਿਮਾਂਸ਼ੀ ਖੁਰਾਣਾ ਨੇ ਆਪਣੇ ਦੋਸਤਾਂ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ

ਹੁਣ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਫੈਨਸ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਫੁਲ ਆਨ ਮਸਤੀ ਦੇ ਮੂਡ ‘ਚ ਨਜ਼ਰ ਆ ਰਹੀ ਹੈ।

Reported by: PTC Punjabi Desk | Edited by: Shaminder  |  August 09th 2024 12:07 PM |  Updated: August 09th 2024 12:07 PM

ਹਿਮਾਂਸ਼ੀ ਖੁਰਾਣਾ ਨੇ ਆਪਣੇ ਦੋਸਤਾਂ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ

ਹਿਮਾਂਸ਼ੀ ਖੁਰਾਣਾ (Himanshi Khurana) ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਮਾਡਲਾਂ ‘ਚੋਂ ਇੱਕ ਹਨ । ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੇ ਦਿਲ ਦੇ ਜਜ਼ਬਾਤ ਫੈਨਸ ਦੇ ਨਾਲ ਸਾਂਝੇ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਫੈਨਸ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਫੁਲ ਆਨ ਮਸਤੀ ਦੇ ਮੂਡ ‘ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਹਿਮਾਂਸ਼ੀ ਖੁਰਾਣਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 

ਹੋਰ ਪੜ੍ਹੋ :  ਬੱਬੂ ਮਾਨ ਬ੍ਰਿਸਬੇਨ ‘ਚ ਸੁਹਾਵਣੇ ਮੌਸਮ ਦਾ ਅਨੰਦ ਲੈਂਦੇ ਆਏ ਨਜ਼ਰ, ਵੇਖੋ ਵੀਡੀਓ

ਹਿਮਾਂਸ਼ੀ ਖੁਰਾਣਾ ਦਾ ਵਰਕ ਫ੍ਰੰਟ 

ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਹੁਣ ਤੱਕ ਉਹ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਕੰਮ ਕਰ ਰਹੀ ਹੈ। ਜਲਦ ਹੀ ਉਹ ਇੱਕ ਨਵੀਂ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਹੈ। ਜਿਸ ਬਾਰੇ ਬੀਤੇ ਦਿਨੀਂ ਉਸ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।ਉਹ ਬਿੱਗ ਬੌਸ ‘ਚ ਦਿਖਾਈ ਦਿੱਤੀ ਸੀ।

ਇੱਥੇ ਹੀ ਉਸ ਦੀ ਮੁਲਾਕਾਤ ਆਸਿਮ ਰਿਆਜ਼ ਦੇ ਨਾਲ ਹੋਈ ਸੀ ।ਪਰ ਕੁਝ ਮਹੀਨੇ ਪਹਿਲਾਂ ਇਸ ਜੋੜੀ ਦਾ ਬ੍ਰੇਕਅੱਪ ਹੋ ਗਿਆ ਸੀ । ਜਿਸ ਦਾ ਐਲਾਨ ਇਸ ਜੋੜੀ ਨੇ ਸੋਸ਼ਲ ਮੀਡੀਆ ‘ਤੇ ਕੀਤਾ ਸੀ। ਹਿਮਾਂਸ਼ੀ ਨੇ ਇਸ ਦਾ ਕਾਰਨ ਦੋਵਾਂ ਦਾ ਵੱਖ ਵੱਖ ਧਰਮਾਂ ਨਾਲ ਸਬੰਧਤ ਹੋਣਾ ਦੱਸਿਆ ਸੀ। 

- PTC PUNJABI


Popular Posts