ਹਰਿਦੁਆਰ ‘ਚ ਪੂਜਾ ਅਰਚਨਾ ਕਰਦੀ ਵਿਖਾਈ ਦਿੱਤੀ ਹਿਮਾਂਸ਼ੀ ਖੁਰਾਣਾ, ਕਿਹਾ ‘ਆਪਣੀ ਡੀਵਾਈਨ ਊਰਜਾ ‘ਤੇ ਰੱਖੋ ਭਰੋਸਾ’
ਹਿਮਾਂਸ਼ੀ ਖੁਰਾਣਾ (Himanshi Khurana) ਇਨ੍ਹੀਂ ਦਿਨੀਂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਰਹੀ ਹੈ । ਜਿਸ ਦੀਆਂ ਉਹ ਤਸਵੀਰਾਂ ਤੇ ਵੀਡੀਓਜ਼ ਵੀ ਲਗਾਤਾਰ ਸਾਂਝੀਆਂ ਕਰ ਰਹੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਪੂਜਾ ਅਰਚਨਾ ਕਰਦੀ ਹੋਈ ਨਜ਼ਰ ਆ ਰਹੀ ਹੈ ।
ਗੰਗਾ ਆਰਤੀ ਕਰਦੀ ਨਜ਼ਰ ਆਈ ਅਦਾਕਾਰਾ
ਅਦਾਕਾਰਾ ਹਿਮਾਂਸ਼ੀ ਖੁਰਾਣਾ ਗੰਗਾ ਆਰਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਜਿਸ ਦਾ ਇੱਕ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਉਹ ਗੰਗਾ ‘ਚ ਦੀਵਾ ਵਹਾਉਂਦੀ ਹੋਈ ਦਿਖਾਈ ਦੇ ਰਹੀ ਹੈ ।
ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਇਸ ਤੋਂ ਪਹਿਲਾਂ ਅਦਾਕਾਰਾ ਹਿਮਾਚਲ ਪ੍ਰਦੇਸ਼ ਦੇ ਮੰਦਰ ‘ਚ ਮਾਤਾ ਦੇ ਦਰਸ਼ਨ ਕਰਨ ਪੁੱਜੀ ਸੀ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਕੀਤੀ ਸੀ ਕਰੀਅਰ ਦੀ ਸ਼ੁਰੂਆਤ
ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਉਸ ਦਾ ਸਬੰਧ ਪੰਜਾਬ ਦੇ ਕੀਰਤਪੁਰ ਸਾਹਿਬ ਦੇ ਨਾਲ ਹੈ । ਉਹ ਮਾਡਲ ਹੋਣ ਦੇ ਨਾਲ –ਨਾਲ ਗਾਇਕਾ ਵੀ ਹੈ । ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ । ਹਿਮਾਂਸ਼ੀ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ ।
- PTC PUNJABI