ਹਨੀ ਸਿੰਘ ਅੱਜ ਮਨਾ ਰਹੇ ਆਪਣਾ ਜਨਮਦਿਨ, ਜਾਣੋ ਰੈਪਰ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ

ਹਨੀ ਸਿੰਘ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ । ਉਨ੍ਹਾਂ ਦੀ ਨਿੱਜੀ ਅਤੇ ਪ੍ਰੋਫੈਸ਼ਨਲ ਲਾਈਫ ‘ਚ ਕਾਫੀ ਉਤਰਾਅ ਚੜਾਅ ਰਹੇ ਹਨ । ਪਰ ਇਸ ਦੇ ਬਾਵਜੂਦ ਉਹ ਮੁੜ ਤੋਂ ਸੰਭਲੇ ਹਨ ਅਤੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ ।

Written by  Shaminder   |  March 15th 2023 11:08 AM  |  Updated: March 15th 2023 11:21 AM

ਹਨੀ ਸਿੰਘ ਅੱਜ ਮਨਾ ਰਹੇ ਆਪਣਾ ਜਨਮਦਿਨ, ਜਾਣੋ ਰੈਪਰ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ

ਹਨੀ ਸਿੰਘ ਰੈਪਰ (Yo Yo Honey Singh) ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਦੇ ਨਾਲ ਹੀ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗੀਤਾਂ ਦੇ ਨਾਲ ਨਵਾਜਿਆ ਹੈ । ਅੱਜ ਉਹ ਆਪਣਾ ਜਨਮ ਦਿਨ ਮਨਾ ਰਹੇ ਹਨ । ਉਨ੍ਹਾਂ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਕਰੀਅਰ ਅਤੇ ਨਿੱਜੀ ਜ਼ਿੰਦਗੀ ਦੇ ਬਾਰੇ ਦੱਸਾਂਗੇ । 

ਹੋਰ ਪੜ੍ਹੋ : ਨਿਸ਼ਾ ਬਾਨੋ ਵੀ ‘ਚਮਕੀਲਾ’ ਫ਼ਿਲਮ ‘ਚ ਆਏਗੀ ਨਜ਼ਰ, ਅਦਾਕਾਰਾ ਨੇ ਫ਼ਿਲਮ ਦੇ ਸੈੱਟ ਤੋਂ ਇਮਤਿਆਜ਼ ਅਲੀ ਦੇ ਨਾਲ ਤਸਵੀਰ ਸਾਂਝੀ ਕਰ ਕੀਤਾ ਧੰਨਵਾਦ

ਹਨੀ ਸਿੰਘ ਦਾ ਅਸਲੀ ਨਾਮ ਹਿਰਦੇਸ਼ ਸਿੰਘ 

ਹਨੀ ਸਿੰਘ ਦਾ ਅਸਲੀ ਨਾਮ ਹਿਰਦੇਸ਼ ਸਿੰਘ ਹੈ । ਉਸ ਨੂੰ ਕਾਲਜ ਸਮੇਂ ਤੋਂ ਹੀ ਗਾਉਣ ਵਜਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਸ ਨੂੰ ਸੰਗੀਤ ਦੀ ਦੁਨੀਆ ‘ਚ ਲੈ ਕੇ ਆਇਆ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਨੂੰ ਵੀ ਕਈ ਹਿੱਟ ਗੀਤ ਦਿੱਤੇ ਹਨ ।

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਬੱਚੀ ਹੈ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ, ਕੀ ਤੁਸੀਂ ਪਛਾਣਿਆ !

ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਜੈਜ਼ੀ ਬੀ ਦੇ ਨਾਲ ‘ਬੱਤੀਆਂ ਬੁਝਾ ਲਓ’, ਗਿੱਪੀ ਗਰੇਵਾਲ ਦੇ ਨਾਲ ‘ਅੰਗਰੇਜ਼ੀ ਬੀਟ’, ਜੇ ਸਟਾਰ ਦੇ ਨਾਲ ‘ਪਿਆਰ ਤੈਨੂੰ ਕਰਦਾ ਏ ਗੱਭਰੂ’ ਸਣੇ ਕਈ ਗੀਤ ਸ਼ਾਮਿਲ ਹਨ । 

ਹਨੀ ਸਿੰਘ ਦੀ ਨਿੱਜੀ ਜ਼ਿੰਦਗੀ 

ਹਨੀ ਸਿੰਘ ਨੇ ਸ਼ਾਲਿਨੀ ਤਲਵਾਰ ਦੇ ਨਾਲ ਵਿਆਹ ਕਰਵਾਇਆ ਸੀ । ਪਰ ਇਹ ਵਿਆਹ ਕਈ ਸਾਲਾਂ ਤੋਂ ਬਾਅਦ ਟੁੱਟ ਗਿਆ ਸੀ ।ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਹਨੀ ਸਿੰਘ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਸਨ । ਜਿਸ ਤੋਂ ਬਾਅਦ ਇਹ ਕੇਸ ਕੋਰਟ ‘ਚ ਚੱਲ ਰਿਹਾ ਸੀ । ਜਿਸ ਤੋਂ ਬਾਅਦ ਬੀਤੇ ਸਾਲ ਦੋਵਾਂ ਦਾ ਤਲਾਕ ਹੋ ਗਿਆ ਸੀ । ਹਨੀ ਸਿੰਘ ਹੁਣ ਇੱਕ ਹੋਰ ਕੁੜੀ ਨੂੰ ਡੇਟ ਕਰ ਰਹੇ ਹਨ । ਉਹ ਆਪਣੀ ਨਵੀਂ ਗਰਲ ਫ੍ਰੈਂਡ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network