Surinder Shinda Health Update: ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ 'ਚ ਹੋਇਆ ਸੁਧਾਰ, ਹਾਲ ਜਾਨਣ ਪੁੱਜੇ ਬੱਬੂ ਮਾਨ ਤੇ ਹੌਬੀ ਧਾਲੀਵਾਲ
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਖਰਾਬ ਹੋਣ ਦੇ ਚੱਲਦੇ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਡਾਕਟਰਾਂ ਵੱਲੋਂ ਛਿੰਦਾ ਦਾ ਲਗਾਤਾਰ ਇਲਾਜ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਪੰਜਾਬੀ ਗਾਇਕ ਬੱਬੂ ਮਾਨ, ਤੇ ਹੌਬੀ ਧਾਲੀਵਾਲ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਸੁਰਿੰਦਰ ਛਿੰਦਾ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।
Surinder Shinda Health Update: ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ 'ਚ ਹੋਇਆ ਸੁਧਾਰ, ਹਾਲ ਜਾਨਣ ਪੁੱਜੇ ਬੱਬੂ ਮਾਨ ਤੇ ਹੌਬੀ ਧਾਲੀਵਾਲ
Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda ) ਦੀ ਸਿਹਤ ਖਰਾਬ ਹੋਣ ਦੇ ਚੱਲਦੇ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਛਿੰਦਾ ਦਾ ਲਗਾਤਾਰ ਇਲਾਜ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਗਾਇਕ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਸੁਰਿੰਦਰ ਛਿੰਦਾ ਦੀ ਸਿਹਤ 'ਚ ਪਹਿਲਾਂ ਨਾਲੋਂ ਸੁਧਾਰ ਹੈ, ਫੈਨਜ਼ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।

ਲੁਧਿਆਣਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿੱਚ ਸੁਧਾਰ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਧਰ, ਕਈ ਕਲਾਕਾਰ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਬੁੱਧਵਾਰ ਨੂੰ ਸੁਰਿੰਦਰ ਛਿੰਦਾ ਦਾ ਹਾਲ ਚਾਲ ਜਾਣਨ ਲਈ ਪੰਜਾਬੀ ਗਾਇਕ ਬੱਬੂ ਮਾਨ ਤੇ ਹੌਬੀ ਧਾਲੀਵਾਲ ਪੁੱਜੇ।
ਇਸ ਦੌਰਾਨ ਗਾਇਕ ਬੱਬੂ ਮਾਨ ਨੇ ਦੱਸਿਆ ਕਿ ਡਾਕਟਰਾਂ ਨੇ ਕਿਹਾ ਹੈ ਕਿ ਸੁਰਿੰਦਰ ਹੋਰਾਂ ਦੀ ਸਿਹਤ ਵਿੱਚ ਫਰਕ ਪੈ ਰਿਹਾ ਹੈ। ਉਹ ਬਿਮਾਰੀ ਕਾਰਨ ਹਸਪਤਾਲ ਵਿੱਚ ਦਾਖਲ ਹੋਏ ਸਨ। ਇਸ ਤੋਂ ਬਾਅਦ ਦੁਪਹਿਰ ਸਮੇਂ ਫਿਲਮ ਅਦਾਕਾਰ ਹੌਬੀ ਧਾਲੀਵਾਲ ਵੀ ਮਾਡਲ ਟਾਊਨ ਸਥਿਤ ਹਸਪਤਾਲ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਤਕਰੀਬਨ ਇੱਕ ਘੰਟਾ ਪਰਿਵਾਰ ਵਾਲਿਆਂ ਦੇ ਨਾਲ ਮੁਲਾਕਾਤ ਕੀਤੀ ਤੇ ਡਾਕਟਰਾਂ ਨੂੰ ਵੀ ਮਿਲੇ।
ਹੌਬੀ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਗਾਇਕ ਛਿੰਦਾ ਨੂੰ ਫੂਡ ਪਾਈਪ ਵਿੱਚ ਕੋਈ ਪ੍ਰੇਸ਼ਾਨੀ ਆ ਗਈ ਸੀ, ਜਿਸ ਦਾ ਉਨ੍ਹਾਂ ਨੇ ਅਪਰੇਸ਼ਨ ਕਰਵਾਇਆ ਸੀ ਪਰ ਅਪਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਸਰੀਰ ਵਿੱਚ ਇਨਫੈਕਸ਼ਨ ਵੱਧ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰਿੰਦਰ ਕਾਫੀ ਰਿਕਵਰ ਕਰ ਰਹੇ ਹਨ ਤੇ ਜਲਦ ਠੀਕ ਹੋ ਜਾਣਗੇ।
ਦੱਸ ਦਈਏ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਗਾਇਕ ਛਿੰਦਾ ਦੀ ਮੌਤ ਦੀ ਅਫ਼ਵਾਹ ਫੈਲਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਾਰੀ ਜਾਣਕਾਰੀ ਦਿੱਤੀ ਸੀ। ਫਿਲਹਾਲ ਗਾਇਕ ਛਿੰਦਾ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਨਾਲੋਂ ਰਿਕਵਰ ਕਰ ਰਹੇ ਹਨ।
ਹੋਰ ਪੜ੍ਹੋ: ਰੋਜ਼ਾਨਾ ਸਵੇਰੇ ਅੰਜੀਰ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੋਣਗੇ ਕਈ ਫਾਇਦੇ
ਸੁਰਿੰਦਰ ਸ਼ਿੰਦਾ ਦੀ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ , ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਚੰਗੀ ਸਿਹਤ ਲਈ ਫੈਨਜ਼ ਤੇ ਕਈ ਪੰਜਾਬੀ ਕਲਾਕਾਰ ਲਗਾਤਾਰ ਅਰਦਾਸ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
