Inderjit Nikku: ਇੰਦਰਜੀਤ ਨਿੱਕੂ ਦਾ ਗੀਤ PAANI ਹੋਇਆ ਰਿਲੀਜ਼, ਮਾਵਾਂ ਦੇ ਪਿਆਰ ਨੂੰ ਗਾਇਕ ਨੇ ਇੰਝ ਕੀਤਾ ਬਿਆਨ
ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku) ਅਕਸਰ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰੀਆਂ। ਹਾਲ ਹੀ 'ਚ ਗਾਇਕ ਆਪਣੇ ਨਵੇਂ ਗੀਤ 'PAANI' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ, ਇਹ ਗੀਤ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।
Inderjit Nikku: ਇੰਦਰਜੀਤ ਨਿੱਕੂ ਦਾ ਗੀਤ PAANI ਹੋਇਆ ਰਿਲੀਜ਼, ਮਾਵਾਂ ਦੇ ਪਿਆਰ ਨੂੰ ਗਾਇਕ ਨੇ ਇੰਝ ਕੀਤਾ ਬਿਆਨ
Inderjit Nikku New Song PAANI: ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku) ਅਕਸਰ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰੀਆਂ। ਹਾਲ ਹੀ 'ਚ ਗਾਇਕ ਆਪਣੇ ਨਵੇਂ ਗੀਤ 'PAANI' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ, ਇਹ ਗੀਤ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।
ਦੱਸ ਦਈਏ ਕਿ ਇੰਦਰਜੀਤ ਨਿੱਕੂ ਦੀ ਜ਼ਿੰਦਗੀ ਵਿੱਚ ਅਜਿਹਾ ਦੌਰ ਵੀ ਆਇਆ ਜਿਸ ਨੇ ਸਭ ਕੁਝ ਬਦਲ ਕੇ ਰੱਖ ਦਿੱਤਾ। ਦਰਅਸਲ, ਇੰਦਰਜੀਤ ਨਿੱਕੂ 2022 'ਚ ਬਾਬਾ ਬਾਗੇਸ਼ਵਰ ਦੇ ਦਰਬਾਰ 'ਚ ਨਜ਼ਰ ਆਏ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਨਿੱਕੂ ਸੁਰਖੀਆਂ 'ਚ ਆਏ ਸੀ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ਵਿੱਚ ਬਣੇ ਰਹਿੰਦੇ ਹਨ। ਹਾਲ ਵਿੱਚ ਉਨ੍ਹਾਂ ਦਾ ਬਾਬਾ ਬਾਗੇਸ਼ਵਰ ਦੇ ਪੱਗ ਬੰਨ੍ਹਦੇ ਹੋਏ ਵੀ ਵੇਖਿਆ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਇਆ ਸੀ। ਇਸ ਵਿਚਾਲੇ ਇੱਕ ਵਾਰ ਫਿਰ ਤੋਂ ਨਿੱਕੂ ਚਰਚਾ ਵਿੱਚ ਆ ਗਏ ਹਨ।
ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦਾ ਗੀਤ (PAANI) ਪਾਣੀ ਰਿਲੀਜ਼ ਹੋਇਆ ਹੈ। ਇਸ ਗੀਤ ਰਾਹੀਂ ਗਾਇਕ ਨੇ ਮਾਂ ਦੇ ਪਿਆਰ ਦੀ ਖੂਬਸੂਰਤ ਝਲਕ ਦਿਖਾਈ ਹੈ, ਜਿਸ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੱਲੋਂ ਮਾਪਿਆ ਦੀਆਂ ਯਾਦਾਂ ਦੀ ਝਲਕ ਦਿਖਾਈ ਗਈ ਹੈ। ਇਸ ਗੀਤ ਨੂੰ ਵੇਖ ਫੈਨਜ਼ ਕਾਫੀ ਭਾਵੁਕ ਹੋ ਰਹੇ ਹਨ।
ਹੋਰ ਪੜ੍ਹੋ: ਬਾਬਾ ਕੇਦਾਰਨਾਥ ਦੇ ਦਰਸ਼ਨ ਕਰਨ ਪਹੁੰਚੀ ਸਾਰਾ ਅਲੀ ਖ਼ਾਨ, ਪਹਾੜਾਂ 'ਚ ਇੰਝ ਆਨੰਦ ਮਾਣਦੀ ਨਜ਼ਰ ਆਈ ਅਦਾਕਾਰਾ, ਵੇਖੋ ਵੀਡੀਓ
ਦੱਸ ਦੇਈਏ ਕਿ ਹਾਲ ਹੀ 'ਚ ਇੰਦਰਜੀਤ ਨਿੱਕੂ ਨੂੰ ਲੈ ਵੱਡੀ ਖਬਰ ਸਾਹਮਣੇ ਆਈ ਸੀ। ਇਹ ਖਬਰ ਕਾਫੀ ਵਾਇਰਲ ਹੋਈ ਸੀ ਕਿ ਸੜਕ ਹਾਦਸੇ 'ਚ ਗਾਇਕ ਦੀ ਦਰਦਨਾਕ ਮੌਤ ਹੋ ਗਈ। ਇਹ ਖਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਤਾਂ ਨਿੱਕੂ ਦੇ ਫੈਨਜ਼ ਕਾਫੀ ਚਿੰਤਾ 'ਚ ਆ ਗਏ। ਜਿਸ ਤੋਂ ਬਾਅਦ ਪੰਜਾਬੀ ਗਾਇਕ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕਰ ਜਾਣਕਾਰੀ ਦਿੱਤੀ ਸੀ ਕਿ ਉਹ ਪੂਰੀ ਤਰ੍ਹਾਂ ਠੀਕ ਹਨ, ਫੈਨਜ਼ ਇਨ੍ਹਾਂ ਅਫਵਾਹਾਂ ਤੇ ਝੂਠੀਆਂ ਖਬਰਾਂ 'ਤੇ ਭਰੋਸਾ ਨਾਂ ਕਰਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
