Advertisment

ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਹੋਇਆ ਪੂਰਾ, ਮਾਂ ਕਤਲ ਵਾਲੀ ਜਗ੍ਹਾ ‘ਤੇ ਜਾ ਕੇ ਹੋਈ ਭਾਵੁਕ, ਅੱਜ ਦੇ ਦਿਨ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਗਾਇਕ ਦਾ ਕਤਲ

ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।ਅੱਜ ਦੇ ਹੀ ਦਿਨ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।

author-image
By Shaminder
New Update
ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਹੋਇਆ ਪੂਰਾ, ਮਾਂ ਕਤਲ ਵਾਲੀ ਜਗ੍ਹਾ ‘ਤੇ ਜਾ ਕੇ ਹੋਈ ਭਾਵੁਕ, ਅੱਜ ਦੇ ਦਿਨ ਗੋਲੀਆਂ ਮਾਰ ਕੇ ਕੀਤਾ ਗਿਆ ਸੀ ਗਾਇਕ ਦਾ ਕਤਲ
Advertisment

ਸਿੱਧੂ ਮੂਸੇਵਾਲਾ (Sidhu Moose wala) ਦੇ ਦਿਹਾਂਤ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।ਅੱਜ ਦੇ ਹੀ ਦਿਨ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਅੱਜ ਸਿੱਧੂ ਮੂਸੇਵਾਲਾ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਯਾਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।

Advertisment


ਹੋਰ ਪੜ੍ਹੋ : ਕੋਈ ਕਰਦਾ ਸੀ ਭਲਵਾਨੀ ਅਤੇ ਕੋਈ ਕਰਦਾ ਸੀ ਮੋਬਾਈਲ ਕੰਪਨੀ ‘ਚ ਕੰਮ, ਜਾਣੋਂ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕੀ ਕਰਦੇ ਸਨ ਪੰਜਾਬੀ ਸਿਤਾਰੇ

ਸਿੱਧੂ ਮੂਸੇਵਾਲਾ ਦੇ ਮਾਤਾ ਜੀ ਹੋਏ ਭਾਵੁਕ 

 ਬੀਤੇ ਦਿਨ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੀ ਉਸ ਜਗ੍ਹਾ ‘ਤੇ ਗਏ ਜਿੱਥੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਵੀ ਉਸ ਜਗ੍ਹਾ ‘ਤੇ ਜਾ ਕੇ ਭਾਵੁਕ ਹੋ ਗਏ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਤਾ ਜੀ ਉਸ ਜਗ੍ਹਾ ‘ਤੇ ਮੱਥਾ ਟੇਕਦੀ ਹੋਏ ਨਜ਼ਰ ਆ ਰਹੇ ਹਨ।

Advertismentਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇੱਕ ਮਾਂ ਦਾ ਆਪਣੇ ਬੱਚੇ ਨੂੰ ਲੈ ਕੇ ਵਿਰਲਾਪ ਵੇਖ ਕੇ ਭਾਵੁਕ ਹੋ ਰਹੇ ਹਨ । ਪ੍ਰਸ਼ੰਸਕਾਂ ਦੇ ਨਾਲ –ਨਾਲ ਸੈਲੀਬ੍ਰੇਟੀਜ਼ ਵੀ ਸਿੱਧੂ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ ।

Advertisment


ਪਿੰਡ ਜਵਹਾਰਕੇ ਕੋਲ ਕੀਤਾ ਗਿਆ ਸੀ ਕਤਲ 

ਦੱਸ ਦਈਏ ਕਿ ਬੀਤੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਉਰਫ਼ ਸ਼ੁਭਦੀਪ ਦਾ ਪਿੰਡ ਜਵਾਹਰਕੇ ਦੇ ਨਜ਼ਦੀਕ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਦੋਂ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਿਹਾ ਸੀ । 

Advertisment
Advertisment

Stay updated with the latest news headlines.

Follow us:
Advertisment
Advertisment
Latest Stories
Advertisment