ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Jasbir Jassi visit Golden Temple: ਬਾਲੀਵੁੱਡ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਅੱਜ ਤੜਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਗਾਇਕ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ ਸੇਵਾ ਕੀਤੀ।
ਦੱਸ ਦਈਏ ਕਿ ਜਸਬੀਰ ਜੱਸੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਗਾਇਕ ਨੇ ਹੁਣ ਤੱਕ ਪਾਲੀਵੁੱਡ ਤੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ।
ਹਾਲ ਹੀ ਵਿੱਚ ਗਾਇਕ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ। ਗਾਇਕ ਨੇ ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਜਸਬੀਰ ਜੱਸੀ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਅਤੇ ਪਾਲਣ ਪੋਸ਼ਣ ਪੰਜਾਬ ਵਿੱਚ ਹੋਇਆ ਹੈ ਅਤੇ ਉਨ੍ਹਾਂ ਨੂੰ ਗੁਰੂ ਘਰ ਦੀ ਮਹੱਤਤਾ ਦਾ ਅਹਿਸਾਸ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਕਿੰਨੀ ਮਹੱਤਤਾ ਹੈ।
ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਸਾਡਾ ਇੱਕ ਨਵਾਂ ਗੀਤ ਆ ਰਿਹਾ ਹੈ, ਹੋਰ ਵੀ ਕਈ ਗੀਤ ਆ ਰਹੇ ਹਨ ਪਰ ਇਹ ਗੀਤ ਬਹੁਤ ਵਧੀਆ ਗੀਤ ਹੈ। ਇਸ ਦੌਰਾਨ ਜਸਬੀਰ ਸਿੰਘ ਜੱਸੀ ਨੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਇੱਕ ਕਲਾਕਾਰ ਨੂੰ ਕਦੇ ਵੀ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੀਦਾ। ਕਿਉਂਕਿ ਰਾਜਨੀਤੀ ਉਨ੍ਹਾਂ ਲਈ ਹੁੰਦੀ ਹੈ ਜਿਨ੍ਹਾਂ ਕੋਲ ਸਮਾਜ ਲਈ ਕੁਝ ਕਰਨ ਦਾ ਜਜ਼ਬਾ ਹੁੰਦਾ ਹੈ।
ਹੋਰ ਪੜ੍ਹੋ : ਭੂਆ ਜਸਵਿੰਦਰ ਬਰਾੜ ਨੇ ਪੂਰੀ ਕੀਤੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅਧੂਰੀ ਇੱਛਾ , ਜਾਨਣ ਲਈ ਪੜ੍ਹੋ
ਉਨ੍ਹਾਂ ਕਿਹਾ ਕਿ ਕਲਾਕਾਰਾਂ ਦੀ ਆਪਣੀ ਦੁਨੀਆ ਹੁੰਦੀ ਹੈ, ਉਹ ਅਜਿਹਾ ਕੰਮ ਕਰਨ ਦੇ ਯੋਗ ਨਹੀਂ ਹੁੰਦੇ। ਸਿਆਸਤ ਦੇ ਖੇਤਰ ਵਿੱਚ ਕਈ ਕਲਾਕਾਰ ਪ੍ਰਵੇਸ਼ ਕਰ ਚੁੱਕੇ ਹਨ ਪਰ ਕਲਾਕਾਰਾਂ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਨਸ਼ਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਨੀਤੀਆਂ ਬਣਾ ਕੇ ਨਸ਼ੇ ਨੂੰ ਰੋਕ ਸਕਦੀਆਂ ਹਨ।
-