ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰ, ਕਿਹਾ ‘ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ‘ਚ ਪਹੁੰਚਾ ਰਹੇ ਭਾਈ ਸਾਹਿਬ’

ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

Written by  Shaminder   |  December 18th 2023 03:26 PM  |  Updated: December 18th 2023 03:26 PM

ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰ, ਕਿਹਾ ‘ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ‘ਚ ਪਹੁੰਚਾ ਰਹੇ ਭਾਈ ਸਾਹਿਬ’

ਜਸਬੀਰ ਜੱਸੀ (Jasbir Jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਦੀ ਸ਼ਲਾਘਾ ਕਰਦਿਆਂ ਲਿਖਿਆ ‘ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਜੀ ਤੋਹਾਡਾ ਦਿਲੋਂ ਧੰਨਵਾਦ ਹੈ ਕਿ ਤੁਸੀਂ ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਨਾ ਸਿਰਫ ਸਿੱਖਾਂ ਤੇ ਪੰਜਾਬੀਆਂ ਬਲਕਿ ਸਾਰੇ ਦੁਨੀਆ ਤੱਕ ਪਹੁੰਚਾ ਰਹੇ ਹੋ।

ਹੋਰ ਪੜ੍ਹੋ :  ਮਨੋਰੰਜਨ ਜਗਤ ਦੀਆਂ ਇਨ੍ਹਾਂ ਹਸਤੀਆਂ ਨੇ 2023 ‘ਚ ਛਡਿਆ ਇੱਕ ਦੂਜੇ ਦਾ ਸਾਥ, ਹੋਇਆ ਬ੍ਰੇਕਅੱਪ

ਭਾਵੇਂ ਗੱਲ ਵਾਤਾਵਰਨ ਦੀ ਸੰਭਾਲ ਦੀ ਹੋਵੇ ਜਾਂ ਲੋਕਾਂ ਦੀ ਇਕਜੁੱਟਤਾ ਤੇ ਪਿਆਰ ਦੀ, ਤੁਸੀਂ ਗੁਰਬਾਣੀ ਦੇ ਹਰ ਸੰਦੇਸ਼ ਨੂੰ ਦੁਨੀਆ ਦੇ ਹਰ ਕੋਨੇ ਵਿੱਚ ਸੰਗਤਾਂ ਤੱਕ ਪਹੁੰਚਾਇਆ ਹੈ। ਉਮੀਦ ਹੈ ਕਿ ਤੁਸੀਂ ਏਸੇ ਤਰ੍ਹਾਂ ਹੀ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਰਹੋਗੇ’।

ਜਸਬੀਰ ਜੱਸੀ ਦਾ ਵਰਕ ਫ੍ਰੰਟ 

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਦਿਲ ਦਾ ਮਹਿਰਮ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਗੀਤਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।ਹਾਲ ਹੀ ‘ਚ ਉਹ ਫ਼ਿਲਮ ‘ਸਰਾਭਾ’ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network