ਜਸਬੀਰ ਜੱਸੀ ਨੇ ਮਾਂ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਮਾਂ ਤੋਂ ਲਿਆ ਆਸ਼ੀਰਵਾਦ
ਨੇ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਮਾਂ ਤੋਂ ਆਸ਼ੀਰਵਾਦ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ ।
ਜਸਬੀਰ ਜੱਸੀ ਨੇ ਮਾਂ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਮਾਂ ਤੋਂ ਲਿਆ ਆਸ਼ੀਰਵਾਦ
ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸਾਂਝੀਆਂ ਕਰਦੇ ਹਨ ਅਤੇ ਆਪਣੇ ਪ੍ਰੋਜੈਕਟਸ ਦੇ ਬਾਰੇ ਵੀ ਜਾਣਕਾਰੀ ਦਿੰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਮਾਂ ਤੋਂ ਆਸ਼ੀਰਵਾਦ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਗਾਇਕ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਆਪੋ ਆਪਣੇ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਸੰਘਰਸ਼ ਦੇ ਦਿਨਾਂ ਨੂੰ ਕੀਤਾ ਯਾਦ, ਕਿਹਾ ‘ਜਿਸ ਤੇ ਜੱਗ ਹੱਸਿਆ ਹੈ ਉਸੇ ਨੇ ਇਤਿਹਾਸ ਰਚਿਆ ਹੈ’
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਇੱਕ ਤਾਰਾ ਵੱਜਦਾ ਵੇ, ਹੀਰ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ।ਜਸਬੀਰ ਜੱਸੀ ਅਕਸਰ ਹਰ ਮੁੱੱਦੇ ‘ਤੇ ਆਪਣੀ ਰਾਇ ਦਿੰਦੇ ਹੋਏ ਨਜ਼ਰ ਆਉਂਦੇ ਹਨ ।

ਬੀਤੇ ਦਿਨੀਂ ਉਹ ਉਸ ਵੇਲੇ ਚਰਚਾ ‘ਚ ਆ ਗਏ ਸਨ ਜਦੋਂ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਬਾਰੇ ਇੱਕ ਟਵੀਟ ਕੀਤਾ ਸੀ । ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ‘ਬਾਲੀਵੁੱਡ ਵਾਲਿਓ, ਅਮਰ ਸਿੰਘ ਚਮਕੀਲਾ ਪੰਜਾਬ ਦਾ ਗਾਇਕ ਸੀ, ਕਲਚਰ ਨਹੀਂ’।ਜਸਬੀਰ ਜੱਸੀ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇੱਕ ਫ਼ਿਲਮ ‘ਚ ਕਿਰਦਾਰ ਨਿਭਾਇਆ ਸੀ। ਇਸ ਤੋਂ ਇਲਾਵਾ ਉਹ ਖੁਸ਼ੀਆਂ ਫ਼ਿਲਮ ‘ਚ ਵੀ ਟਿਸਕਾ ਚੋਪੜਾ ਦੇ ਨਾਲ ਨਜ਼ਰ ਆਏ ਸਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
