ਪੁੱਤ ਤੇ ਧੀ ਨਾਲ ਖੇਡਦੇ ਨਜ਼ਰ ਆਏ ਪੰਜਾਬੀ ਗਾਇਕ ਜੱਸੀ ਗਿੱਲ, ਵੇਖੋ ਕਿਊਟ ਵੀਡੀਓ
ਪੁੱਤ ਤੇ ਧੀ ਨਾਲ ਖੇਡਦੇ ਨਜ਼ਰ ਆਏ ਪੰਜਾਬੀ ਗਾਇਕ ਜੱਸੀ ਗਿੱਲ, ਵੇਖੋ ਕਿਊਟ ਵੀਡੀਓ
Jassi Gill with his Childrens: ਮਸ਼ਹੂਰ ਪੰਜਾਬੀ ਗਾਇਕ ਜੱਸ ਗਿੱਲ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਤੇ ਉਨ੍ਹਾਂ ਦੇ ਬੱਚਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।
ਗਾਇਕ ਜੱਸੀ ਗਿੱਲ (Jassi Gill) ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਹੀ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਭਾਵੇਂ ਉਹ ਉਨ੍ਹਾਂ ਦੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਹੋਣ ਜਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਹੋਣ।
ਜੱਸੀ ਗਿੱਲ ਨੇ ਸਾਂਝੀ ਕੀਤੀ ਪੁੱਤ ਤੇ ਧੀ ਨਾਲ ਕਿਊਟ ਵੀਡੀਓ
ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਤੇ ਧੀ ਨਾਲ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਜੱਸੀ ਗਿੱਲ ਨੇ ਕੈਪਸ਼ਨ ਵਿੱਚ ਰੈਡ ਹਾਰਟ ਦਾ ਈਮੋਜੀ ਲਗਾਇਆ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੇ ਬੇਟੇ ਨੂੰ ਮੋਢੇ ਉੱਤੇ ਬਿਠਾ ਕੇ ਡਾਂਸ ਕਰਵਾ ਰਹੇ ਹਨ, ਉੱਥੇ ਹੀ ਵੀਡੀਓ ਦੇ ਅਗਲੇ ਹਿੱਸੇ 'ਚ ਗਾਇਕ ਧੀ ਨੂੰ ਪਿੱਠ ਉੱਤੇ ਚੁੱਕ ਕੇ ਉਸ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਫਿਲਮ ਐਨੀਮਲ ਦਾ ਗੀਤ 'ਜਮਾਲ ਕੁਡੂ' ਚੱਲ ਰਿਹਾ ਹੈ। ਫੈਨਜ਼ ਜੱਸੀ ਗਿੱਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਦੀ ਇਸ ਵੀਡੀਓ ਉੱਤੇ ਪਿਆਰ ਦੇ ਰਹੇ ਹਨ ਤੇ ਕਈ ਯੂਜ਼ਰਸ ਨੇ ਹਾਰਟ ਈਮੋਜੀ ਸਾਂਝੇ ਕੀਤੇ ਹਨ। ਜੱਸੀ ਗਿੱਲ ਸਾਲ 2023 ਵਿੱਚ ਦੂਜੀ ਵਾਰ ਪਿਤਾ ਬਣੇ ਤੇ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ। ਇਸ ਤੋਂ ਪਹਿਲਾਂ ਵੀ ਜੱਸੀ ਗਿੱਲ ਆਪਣੀ ਧੀ ਤੇ ਬੇਟੇ ਨਾਲ ਅਕਸਰ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।
ਹੋਰ ਪੜ੍ਹੋ: ਪੰਜਾਬੀ ਗਾਇਕ ਐਮੀ ਵਿਰਕ ਨੇ ਇੰਸਟਾਗ੍ਰਾਮ ਤੋਂ ਲਿਆ ਬ੍ਰੇਕ, ਡਿਲੀਟ ਕੀਤੀਆਂ ਸਾਰੀਆਂ ਪੋਸਟਾਂ
ਜੱਸੀ ਗਿੱਲ ਦਾ ਵਰਕ ਫਰੰਟ
ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੇ ਨਾਲ-ਨਾਲ ਹੁਣ ਉਹ ਬਤੌਰ ਅਦਾਕਾਰ ਵੀ ਪੰਜਾਬੀ ਇੰਡਸਟਰੀ ਵਿੱਚ ਸਰਗਰਮ ਹਨ। ਜੱਸੀ ਗਿੱਲ ਨੇ ਪਾਲੀਵੁੱਡ (Pollywood) ਦੇ ਨਾਲ-ਨਾਲ ਬਾਲੀਵੁੱਡ ਤੱਕ ਵੀ ਆਪਣੀ ਅਦਾਕਾਰੀ ਨਾਲ ਧਾਕ ਜਮਾਈ ਹੈ। ਬੀਤੇ ਸਾਲ ਜੱਸੀ ਗਿੱਲ ਸਲਮਾਨ ਖਾਨ (Salman Khan) ਦੇ ਨਾਲ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
