ਜੱਸੀ ਗਿੱਲ ਨੇ ਆਪਣੇ ਬੱਚਿਆਂ ਦਾ ‘ਸਾਗਰ ਦੀ ਵਹੁਟੀ’ ਗੀਤ ‘ਤੇ ਬਣਾਇਆ ਮਜ਼ੇਦਾਰ ਵੀਡੀਓ
ਜੱਸੀ ਗਿੱਲ ਨੇ ਆਪਣੇ ਬੱਚਿਆਂ ਦਾ ‘ਸਾਗਰ ਦੀ ਵਹੁਟੀ’ ਗੀਤ ‘ਤੇ ਬਣਾਇਆ ਮਜ਼ੇਦਾਰ ਵੀਡੀਓ
ਜੱਸੀ ਗਿੱਲ (Jassie Gill) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਧੀ ਅਤੇ ਪੁੱੱਤਰ ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਬੇਟੇ ਅਤੇ ਧੀ ਦੇ ਨਾਲ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਜੱਸੀ ਗਿੱਲ ਦੀ ਧੀ ਆਪਣੀ ਇਲੈਕਟ੍ਰਿਕ ਬਾਈਕ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ‘ਸਾਗਰ ਦੀ ਵਹੁਟੀ’ ਗੀਤ ਗਾਉਣ ਵਾਲੀ ਜੋੜੀ ਸ਼ਰਨਜੀਤ ਸ਼ੰਮੀ ਅਤੇ ਸਤਨਾਮ ਸਾਗਰ ਨੇ ਸਾਂਝੇ ਕੀਤੇ ਦਿਲ ਦੇ ਜਜ਼ਬਾਤ, ਵੇਖੋ ਵੀਡੀਓ
ਹਾਲ ਹੀ ‘ਚ ਮਨਾਇਆ ਧੀ ਦਾ ਜਨਮ ਦਿਨ
ਗਾਇਕ ਜੱਸੀ ਗਿੱਲ ਨੇ ਹਾਲ ਹੀ ‘ਚ ਧੀ ਦਾ ਜਨਮ ਦਿਨ ਮਨਾਇਆ ਹੈ। ਇਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਗਾਇਕ ਨੇ ਆਪਣੇ ਪੁੱਤਰ ਦਾ ਪਹਿਲਾ ਜਨਮ ਦਿਨ ਮਨਾਇਆ ਹੈ।
ਜੱਸੀ ਗਿੱਲ ਦਾ ਵਰਕ ਫ੍ਰੰਟ
ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਨਿਕਲੇ ਕਰੰਟ, ਲਾਂਸਰ, ਲਾਦੇਨ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
/ptc-punjabi/media/post_attachments/041d34a03eb6f1fb8423a1f9174c4a2f15e84862be829aa9cbe9eb31642d5df7.webp)
ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਾਇਕ ਜੱਸੀ ਗਿੱਲ ਨੇ ਗਾਇਕੀ ‘ਚ ਨਾਮ ਬਨਾਉਣ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਐਂਟਰੀ ਕੀਤੀ ਅਤੇ ਫ਼ਿਲਮਾਂ ‘ਚ ਵੀ ਕਾਮਯਾਬੀ ਹਾਸਲ ਕੀਤੀ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਮਿਸਟਰ ਐਂਡ ਮਿਸੇਜ ੪੨੦, ਹਾਈਐਂਡ ਯਾਰੀਆਂ ਜਲਦ ਹੀ ਜੱਸੀ ਗਿੱਲ ਆਪਣੀ ਫ਼ਿਲਮ ਫੁਰਤੀਲਾ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਇਸ ਫ਼ਿਲਮ ‘ਚ ਜੱੱਸੀ ਗਿੱਲ ਵੱਖਰੀ ਤਰ੍ਹਾਂ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
