ਜਸਵਿੰਦਰ ਬਰਾੜ ਨੇ ਆਪਣੇ ਲਾਈਵ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਗਾਇਕਾ ਦੀਆਂ ਗੱਲਾਂ ਸੁਣ ਕੇ ਭਾਵੁਕ ਹੋਏ ਫੈਨਜ਼

ਪੰਜਾਬ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਆਪਣੇ ਗੀਤਾਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਜਸਵਿੰਦਰ ਬਰਾੜ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੀ ਹੋਈ ਨਜ਼ਰ ਆ ਰਹੀ ਹੈ।

Reported by: PTC Punjabi Desk | Edited by: Pushp Raj  |  July 10th 2024 04:59 PM |  Updated: July 10th 2024 05:02 PM

ਜਸਵਿੰਦਰ ਬਰਾੜ ਨੇ ਆਪਣੇ ਲਾਈਵ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਗਾਇਕਾ ਦੀਆਂ ਗੱਲਾਂ ਸੁਣ ਕੇ ਭਾਵੁਕ ਹੋਏ ਫੈਨਜ਼

Jaswinder brar remember sidhu Moosewala : ਪੰਜਾਬ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਆਪਣੇ ਗੀਤਾਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਜਸਵਿੰਦਰ ਬਰਾੜ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੀ ਹੋਈ ਨਜ਼ਰ ਆ ਰਹੀ ਹੈ। 

ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੂੰ ਆਪਣੀ ਭੂਆ ਮੰਨਦੇ ਸਨ ਤੇ ਉਨ੍ਹਾਂ ਨੂੰ ਪੂਰਾ ਮਾਨ ਤੇ ਸਤਿਕਾਰ ਦਿੰਦੇ ਸੀ। ਸਿੱਧੂ ਮੂਸੇਵਾਲਾ ਦੇ ਦਿਹਾਂਤ ਮਗਰੋਂ ਜਸਵਿੰਦਰ ਬਰਾੜ ਪੂਰੀ ਤਰ੍ਹਾਂ ਟੁੱਟ ਗਈ ਸੀ ਤੇ ਅਕਸਰ ਉਹ ਉਨ੍ਹਾਂ ਨੂੰ ਯਾਦ ਕਰਦੀ ਰਹਿੰਦੀ ਹੈ। 

ਗਾਇਕਾ ਜਸਵਿੰਦਰ ਬਰਾੜ ਨੇ ਨਿੱਕੇ ਸਿੱਧੂ ਮੂਸੇਵਾਲਾ ਦੇ ਜਨਮ ਤੋਂ ਪਹਿਲਾਂ ਵੀ ਗੀਤ ਨਿੱਕੇ ਪੈਰੀ ਗਾਇਆ ਸੀ। ਹਾਲ ਹੀ ਵਿੱਚ ਜਸਵਿੰਦਰ ਬਰਾੜ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। 

ਦੱਸਣਯੋਗ ਹੈ ਕਿ ਜਸਵਿੰਦਰ ਬਰਾੜ ਇਨ੍ਹੀਂ ਦਿਨੀਂ ਆਪਣੇ ਯੂਕੇ ਟੂਰ ਉੱਤੇ ਹੈ। ਇਸ ਦੌਰਾਨ ਗਾਇਕਾDublin, Ireland 🙏🏼🇮🇪 ਵਿਖੇ ਆਪਣੇ ਸ਼ੋਅ ਕਰਨ ਪਹੁੰਚੀ। ਇੱਥੇ ਗਾਇਕਾ ਨੇ ਗੀਤ ਬੰਬੀਹਾ ਬੋਲੇ ਗਾ ਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਗਾਇਕਾ ਨੇ ਇਸ ਗੀਤ ਦੇ ਨਾਲ-ਨਾਲ ਇਹ ਵੀ ਅਰਦਾਸ ਕੀਤੀ ਕਿ ਉਹ ਕਦੇ ਵੀ ਕਿਸੇ ਮਾਂ ਤੋਂ ਪੁੱਤ ਦੂਰ ਨਾਂ ਹੋਵੇ। ਕਿਸੇ ਵੀ ਮਾਂ ਨੂੰ ਆਪਣੇ ਪੁੱਤ ਦਾ ਵਿਛੋੜਾ ਨਾਂ ਝੱਲਣਾ ਪਵੇ। 

ਹੋਰ ਪੜ੍ਹੋ : ਕਰਨ ਔਜਲਾ ਦਾ ਨਵਾਂ ਗੀਤ 'ਤੌਬਾ-ਤੌਬਾ' ਨੇ Spotify ਦੇ Debut Global Charts 'ਤੇ ਛਾਇਆ 

ਜਸਵਿੰਦਰ ਬਰਾੜ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਇਸ ਦੌਰਾਨ ਗਾਇਕਾ ਦੀਆਂ ਗੱਲਾਂ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ। ਫੈਨਜ਼ ਗਾਇਕਾ ਜਸਵਿੰਦਰ ਬਰਾੜ ਦੀ ਵੀਡੀਓ ਉੱਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network