ਲਾਈਵ ਸ਼ੋਅ ਦੇ ਦੌਰਾਨ ਜਸਵਿੰਦਰ ਬਰਾੜ ਦੀ ਧੀ ਨੇ ਦਿੱਤਾ ਸਰਪ੍ਰਾਈਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਮਾਂ ਧੀ ਦੀ ਜੋੜੀ, ਵੇਖੋ ਵੀਡੀਓ
ਜਸਵਿੰਦਰ ਬਰਾੜ ਇਨ੍ਹੀਂ ਦਿਨੀਂ ਵਿਦੇਸ਼ ‘ਚ ਲਾਈਵ ਸ਼ੋਅ ਕਰ ਰਹੀ ਹੈ । ਆਪਣੇ ਲਾਈਵ ਸ਼ੋਅ ਦੇ ਕਈ ਵੀਡੀਓਜ਼ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਜਿਸ ‘ਚ ਗਾਇਕਾ ਇੱਕ ਲਾਈਵ ਸ਼ੋਅ ਦੇ ਦੌਰਾਨ ਪਰਫਾਰਮ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਲਾਈਵ ਸ਼ੋਅ ਦੇ ਦੌਰਾਨ ਜਸਵਿੰਦਰ ਬਰਾੜ ਦੀ ਧੀ ਨੇ ਦਿੱਤਾ ਸਰਪ੍ਰਾਈਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਮਾਂ ਧੀ ਦੀ ਜੋੜੀ, ਵੇਖੋ ਵੀਡੀਓ
ਜਸਵਿੰਦਰ ਬਰਾੜ (Jaswinder Brar) ਇਨ੍ਹੀਂ ਦਿਨੀਂ ਵਿਦੇਸ਼ ‘ਚ ਲਾਈਵ ਸ਼ੋਅ ਕਰ ਰਹੀ ਹੈ । ਆਪਣੇ ਲਾਈਵ ਸ਼ੋਅ ਦੇ ਕਈ ਵੀਡੀਓਜ਼ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਜਿਸ ‘ਚ ਗਾਇਕਾ ਇੱਕ ਲਾਈਵ ਸ਼ੋਅ ਦੇ ਦੌਰਾਨ ਪਰਫਾਰਮ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸੇ ਦੌਰਾਨ ਪਿੱਛੋਂ ਉਨ੍ਹਾਂ ਦੀ ਧੀ ਆ ਕੇ ਗਲਵੱਕੜੀ ਪਾ ਦਿੰਦੀ ਹੈ । ਜਿਸ ਤੋਂ ਬਾਅਦ ਗਾਇਕਾ ਬਹੁਤ ਖੁਸ਼ ਹੁੰਦੀ ਹੈ ਅਤੇ ਆਪਣੀ ਧੀ ਦੇ ਨਾਲ ਸਭ ਨੂੰ ਰੁਬਰੂ ਕਰਵਾਉਂਦੀ ਹੈ ।

ਇਸ ਵੀਡੀਓ ਨੂੰ ਗਾਇਕਾ ਨੇ ਪ੍ਰਭ ਗਿੱਲ ਦੇ ਗੀਤ ‘ਮਾਏਂ ਨੀ’ ਦੇ ਨਾਲ ਸਾਂਝਾ ਕੀਤਾ ਹੈ । ਮਾਂ ਧੀ ਦੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਜਸਵਿੰਦਰ ਬਰਾੜ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜਸਵਿੰਦਰ ਬਰਾੜ ਦੀ ਵੱਡੀ ਫੈਨ ਫਾਲੋਵਿੰਗ ਹੈ ।

ਆਪਣੀ ਬੁਲੰਦ ਆਵਾਜ਼ ਦੇ ਨਾਲ ਨਾਲ ਜਸਵਿੰਦਰ ਬਰਾੜ ਲੰਮੀ ਹੇਕ ਦੇ ਲਈ ਜਾਣੇ ਜਾਂਦੇ ਹਨ । ਉਹ ਆਪਣੇ ਗੀਤਾਂ ‘ਚ ਅਕਸਰ ਜ਼ਿੰਦਗੀ ਦੀ ਹਕੀਕਤ ਨੂੰ ਦਰਸਾਉਣ ਦੀ ਕੋਸ਼ਿਸ਼ ਕਰਦੇ ਹਨ । ਅੱਜ ਉਨ੍ਹਾਂ ਨੇ ਆਪਣੇ ਪਤੀ ਦੇ ਜਨਮ ਦਿਨ ਦੇ ਮੌਕੇ ‘ਤੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
