ਜੱਟ ਐਂਡ ਜੂਲੀਅਟ-3 ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

ਫ਼ਿਲਮ ‘ਜੱਟ ਐਂਡ ਜੂਲੀਅਟ-3’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਕੁਝ ਪੋਸਟਰ ਸਾਂਝੇ ਕਰਦੇ ਹੋਏ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ‘ਲਓ ਜੀ ਹੋ ਜਾਓ ਤਿਆਰ, ਡੂਮਣਾ ਤੇ ਡੰਗਰ ਆ ਰਹੇ ਹਨ ।

Written by  Shaminder   |  May 02nd 2024 02:56 PM  |  Updated: May 02nd 2024 02:56 PM

ਜੱਟ ਐਂਡ ਜੂਲੀਅਟ-3 ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

ਫ਼ਿਲਮ ‘ਜੱਟ ਐਂਡ ਜੂਲੀਅਟ-3’ (Jatt and Juliet 3) ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਕੁਝ ਪੋਸਟਰ ਸਾਂਝੇ ਕਰਦੇ ਹੋਏ ਨੀਰੂ ਬਾਜਵਾ (Neeru Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ‘ਲਓ ਜੀ ਹੋ ਜਾਓ ਤਿਆਰ, ਡੂਮਣਾ ਤੇ ਡੰਗਰ ਆ ਰਹੇ ਹਨ 28 ਜੂਨ ਨੂੰ ਸਿਨੇਮਾਂ ਘਰਾਂ ‘ਚ’ । ਜਿਉਂ ਹੀ ਨੀਰੂ ਬਾਜਵਾ ਨੇ ਇਨ੍ਹਾਂ ਪੋਸਟਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਫੈਨਸ ਵੀ ਕਾਫੀ ਐਕਸਾਈਟਡ ਨਜ਼ਰ ਆਏ ।

ਹੋਰ ਪੜ੍ਹੋ : ਜਸਬੀਰ ਜੱਸੀ ਨੇ ਮਾਂ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਮਾਂ ਤੋਂ ਲਿਆ ਆਸ਼ੀਰਵਾਦ

ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਦੋ ਭਾਗਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ ਅਤੇ ਦੋਵਾਂ ਕਲਾਕਾਰਾਂ ਨੂੰ ਉਮੀਦ ਹੈ ਕਿ ਮੁੜ ਤੋਂ ਇਹ ਜੋੜੀ ਬਾਕਸ ਆਫਿਸ ‘ਤੇ ਕਮਾਲ ਕਰੇਗੀ ।

ਨੀਰੂ ਬਾਜਵਾ ਦਾ ਵਰਕ ਫ੍ਰੰਟ

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਸ਼ਾਇਰ’ ਰਿਲੀਜ਼ ਹੋਈ ਹੈ। ਇਸ ਫ਼ਿਲਮ ਸਤਿੰਦਰ ਸਰਤਾਜ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਜੋੜੀ ‘ਕਲੀ ਜੋਟਾ’ ਫ਼ਿਲਮ ‘ਚ ਨਜ਼ਰ ਆਈ ਸੀ।ਇਸ ਦੇ ਨਾਲ ਹੀ ਨੀਰੂ ਬਾਜਵਾ ਨੇ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਛੜਾ’ ‘ਚ ਵੀ ਕੰਮ ਕੀਤਾ ਹੈ। ਬੀਤੇ ਦਿਨੀਂ ਦਿਲਜੀਤ ਨੇ ਆਪਣੇ ਲਾਈਵ ਸ਼ੋਅ ਦੇ ਦੌਰਾਨ ਵੀ ਨੀਰੂ ਬਾਜਵਾ ਦੀ ਅਦਾਕਾਰੀ ਦੀ ਤਾਰੀਫ ਕੀਤੀ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network