ਸਰਗੁਨ ਮਹਿਤਾ ਤੇ ਗਿੱਪੀ ਗਰੇਵਾਲ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਟੀਮ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਜੱਟ ਨੂ ਚੁੜੈਲ ਟੱਕਰੀ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ। ਇਸ ਵਿਚਾਲੇ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਫ਼ਿਲਮ ਟੀਮ ਦੇ ਨਾਲ ਮਿਲ ਕੇ ਮਸਤੀ ਕਰਦੇ ਨਜ਼ਰ ਆਏ। ਫੈਨਜ਼ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ।

Written by  Pushp Raj   |  May 24th 2023 11:55 AM  |  Updated: May 24th 2023 11:57 AM

ਸਰਗੁਨ ਮਹਿਤਾ ਤੇ ਗਿੱਪੀ ਗਰੇਵਾਲ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਟੀਮ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

Sargun mehta and Gippy Grewal Funny video: ਪੰਜਾਬੀ ਫ਼ਿਲਮ ਇੰਡਸਟਰੀ ਦਿਨੋਂ ਦਿਨ ਵਧ ਰਹੀ ਹੈ। ਹਰ ਗੁਜ਼ਰਦੇ ਦਿਨ ਦੇ ਨਾਲ, ਇੱਥੇ ਨਵੇਂ ਤੇ ਦਿਲਚਸਪ ਪ੍ਰੋਜੈਕਟਾਂ ਦਾ ਐਲਾਨ ਹੋ ਰਿਹਾ ਹੈ ਜੋ ਫੈਨਸ ਨੂੰ ਸਿਨੇਮਾ ਵੱਲ ਜਾਣ ਲਈ ਮਜ਼ਬੂਰ ਕਰ ਰਿਹਾ ਹੈ।ਹੁਣ ਜਲਦ ਹੀ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਜੱਟ ਨੂ ਚੁੜੈਲ ਟੱਕਰੀ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ। 

 ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੋਹਾਂ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਦੇ ਸਭ ਤੋਂ ਵਧੀਆ ਤੇ ਮਸ਼ਹੂਰ ਕਲਾਕਾਰਾਂ 'ਚ ਗਿਣਿਆ ਜਾਂਦਾ ਹੈ। ਇਸ ਲਈ ਫੈਨਜ਼ ਦੋਹਾਂ ਦੀ ਆਉਣ ਵਾਲੀ ਨਵੀਂ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸਰਗੁਨ ਮਹਿਤਾ ਸਟਾਰਰ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫ਼ਿਲਮ ਸਬੰਧੀ ਸਾਰੀ ਜਾਣਕਾਰੀ ਦੋਹਾਂ ਕਲਾਕਾਰਾਂ ਨੇ ਆਪੋ-ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਗਿੱਪੀ ਗਰੇਵਾਲ ਤੇ ਸਰਗੁਨ ਇੱਕਠੇ ਸਿਲਵਰ ਸਕ੍ਰੀਨ 'ਤੇ ਨਜ਼ਰ ਆਉਣਗੇ। 

 ਸਰਗੁਨ ਮਹਿਤਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗਿੱਪੀ ਗਰੇਵਾਲ ਤੇ ਫ਼ਿਲਮ ਦੇ ਹੋਰਨਾਂ ਕਰੂ ਮੈਂਬਰਸ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸਰਗੁਨ ਨੇ ਕੈਪਸ਼ਨ ਵਿੱਚ ਲਿਖਿਆ, ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 13 ਅਕਤੂਬਰ 2023 ਨੂੰ ਸਿਨੇਮਾ ਘਰਾਂ ਵਿੱਚ'।

ਹੋਰ ਪੜ੍ਹੋ: ਪਰਮੀਸ਼ ਵਰਮਾ ਨੇ ਧੀ ਸਦਾ ਲਈ ਲਿਖਿਆ ਖ਼ਾਸ ਗੀਤ 'ਨੀ ਕੁੜੀਏ ਤੂੰ', ਸੁਣੋ ਧੀਆਂ ਨੂੰ ਜਿਉਣ ਦੀ ਕਲਾ ਸਿਖਾਉਣ ਵਾਲਾ ਇਹ ਗੀਤ 

ਫ਼ਿਲਮ ਬਾਰੇ ਗੱਲ ਕਰੀਏ ਤਾਂ ਫ਼ਿਲਮ ਵਿੱਚ ਸਰਗੁਣ ਅਤੇ ਗਿੱਪੀ ਤੋਂ ਇਲਾਵਾ, ਰੂਪੀ ਗਿੱਲ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਹ ਫ਼ਿਲਮ ਇੱਕ ਹੌਰਰ-ਕਾਮੇਡੀ 'ਤੇ ਅਧਾਰਿਤ ਹੈ, ਜਿੱਥੇ ਇਹ ਫ਼ਿਲਮ ਦਰਸ਼ਕਾਂ ਨੂੰ ਡਰਾਏਗੀ, ਉੱਥੇ ਹੀ ਫ਼ਿਲਮ ਦੇ ਕਲਾਕਾਰ ਆਪਣੀ ਕਾਮੇਡੀ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਦੇ ਮਜ਼ੇਦਾਰ ਟਾਈਟਲ ਦੇ ਚੱਲਦੇ ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network