ਜੈ ਰੰਧਾਵਾ ਨੇ ਮਨਾਇਆ ਆਪਣੀ ਮਾਂ ਦਾ ਜਨਮ ਦਿਨ, ਵੀਡੀਓ ਕੀਤਾ ਸਾਂਝਾ
ਜੈ ਰੰਧਾਵਾ ਨੇ ਆਪਣੀ ਮਾਂ ਦਾ ਜਨਮ ਦਿਨ ਸੈਲੀਬ੍ਰੇਟ ਕੀਤਾ ਹੈ । ਜਿਸ ਦਾ ਵੀਡੀਓ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਜੈ ਰੰਧਾਵਾ ਨੇ ਮਨਾਇਆ ਆਪਣੀ ਮਾਂ ਦਾ ਜਨਮ ਦਿਨ, ਵੀਡੀਓ ਕੀਤਾ ਸਾਂਝਾ
ਅਦਾਕਾਰ ਜੈ ਰੰਧਾਵਾ (jayy randhawa) ਨੇ ਆਪਣੀ ਮਾਂ ਦਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਅੱਜ ਮੇਰੀ ਬੇਬੇ ਦਾ ਜਨਮ ਦਿਨ ਹੈ।ਸਭ ਤੁਹਾਡੀਆਂ ਦੁਆਵਾਂ ਕਰਦੇ ਹੈ’।ਇਸ ਦੇ ਨਾਲ ਅਦਾਕਾਰ ਨੇ ਆਪਣੀ ਆਉਣ ਵਾਲੀ ਫ਼ਿਲਮ ‘ਜੇ ਜੱਟ ਵਿਗੜ ਗਿਆ’ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਲਿਖਿਆ ੧੭ ਮਈ ਨੂੰ ਆਪਣੇ ਪਰਿਵਾਰ ਦੇ ਨਾਲ ਜ਼ਰੂਰ ਵੇਖਣ ਜਾਇਓ’।
ਹੋਰ ਪੜ੍ਹੋ : ਸ਼ੈਰੀ ਮਾਨ ਦੇ ਘਰ ਬੱਚੇ ਦਾ ਜਨਮ, ਵੀਡੀਓ ਸਾਂਝਾ ਕਰ ਕਿਹਾ ‘ਚਿੜੀਆਂ ਮੁੜ ਆਈਆਂ’
ਜੈ ਰੰਧਾਵਾ ਦਾ ਵਰਕ ਫ੍ਰੰਟ
ਜੈ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਆਪਣੀ ਫ਼ਿਲਮ ‘ਸ਼ੂਟਰ’ ਦੇ ਨਾਲ ਹੀ ਚਰਚਾ ‘ਚ ਆ ਗਏ ਸਨ । ਇਹ ਫ਼ਿਲਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਬਣਾਈ ਗਈ ਸੀ। ਪਰ ਇਸ ਫ਼ਿਲਮ ਨੂੰ ਸਰਕਾਰ ਦੇ ਵੱਲੋਂ ਰਿਲੀਜ਼ ਨਹੀਂ ਹੋਣ ਦਿੱਤਾ ਗਿਆ ਸੀ ।

ਜਿਸ ਤੋਂ ਬਾਅਦ ਇਹ ਫ਼ਿਲਮ ਯੂਟਿਊਬ ‘ਤੇ ਰਿਲੀਜ਼ ਕੀਤੀ ਗਈ ਸੀ । ਇਸ ਤੋਂ ਇਲਾਵਾ ਉਹ ‘ਦੁਰਲਭ’ ਫ਼ਿਲਮ ਨੂੰ ਲੈ ਕੇ ਵੀ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਦਾ ਕਿਰਦਾਰ ਬਿਲਕੁਲ ਵੱਖਰੀ ਤਰ੍ਹਾਂ ਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੈਡਲ ਫ਼ਿਲਮ ‘ਚ ਵੀ ਕੰਮ ਕੀਤਾ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਕਿਰਦਾਰ ਅਤੇ ਅਦਾਕਾਰੀ ਨੂੰ ਵੀ ਪਸੰਦ ਕੀਤਾ ਗਿਆ ਸੀ ਅਤੇ ਬਾਕਸ ਆਫਿਸ ‘ਤੇ ਵੀ ਇਸ ਫ਼ਿਲਮ ਨੇ ਵਧੀਆ ਪ੍ਰਦਰਸ਼ਨ ਕੀਤਾ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
