Jazzy B: ਫਾਦਰਸ ਡੇਅ 'ਤੇ ਜੈਜੀ ਬੀ ਨੇ ਪਿਤਾ ਤੇ ਉਸਤਾਦ ਕੁਲਦੀਪ ਮਾਣਕ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-'ਮਿਸ ਯੂ ਉਸਤਾਦ ਜੀ'
18 ਜੂਨ ਨੂੰ ਵਿਸ਼ਵ ਭਰ 'ਚ ਫਾਦਰਸ ਡੇਅ ਮਨਾਇਆ। ਇਸ ਖ਼ਾਸ ਮੌਕੇ 'ਤੇ ਮਸ਼ਹੂਰ ਪੰਜਾਬੀ ਗਾਇਕ ਜੈਜੀ ਬੀ ਨੇ ਆਪਣੇ ਪਿਤਾ ਤੇ ਆਪਣੇ ਉਸਤਾਦ ਕੁਲਦੀਪ ਮਾਣਕ ਦੀ ਤਸਵੀਰ ਸ਼ੇਅਰ ਕਰ ਉਨ੍ਹਾਂ ਨੂੰ ਯਾਦ ਕੀਤਾ। ਫੈਨਜ਼ ਗਾਇਕ ਦੀ ਇਸ ਤਸਵੀਰ ਨੂੰ ਬਹੁਤ ਪਸੰਦ ਕਰਦੇ ਹਨ।
Jazzy B: ਫਾਦਰਸ ਡੇਅ 'ਤੇ ਜੈਜੀ ਬੀ ਨੇ ਪਿਤਾ ਤੇ ਉਸਤਾਦ ਕੁਲਦੀਪ ਮਾਣਕ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-'ਮਿਸ ਯੂ ਉਸਤਾਦ ਜੀ'
Jazzy B On Father's Day: ਪੰਜਾਬ ਦੇ ਮਸ਼ਹੂਰ ਗਾਇਕ ਜੈਜ਼ੀ ਬੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਦੇ ਸਫਰ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਫੈਨਜ਼ ਦਾ ਦਿਲ ਜਿੱਤਿਆ।
ਦੱਸ ਦੇਈਏ ਕਿ ਜੈਜ਼ੀ ਬੀ 30 ਸਾਲ ਤੋਂ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਆਪਣੇ ਸੋਸ਼ਲ ਮੀਡੀਆ ਰਾਹੀਂ ਵੀ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ। ਕਲਾਕਾਰ ਆਪਣੀਆਂ ਫਿਲਮਾਂ ਅਤੇ ਗੀਤਾਂ ਦੇ ਨਾਲ-ਨਾਲ ਫਿਟਨੇਸ ਨਾਲ ਜੁੜੀਆਂ ਪੋਸਟਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਵੱਲੋਂ ਆਪਣੇ ਪਿਤਾ ਅਤੇ ਉਸਤਾਦ ਕੁਲਦੀਪ ਮਾਣਕ ਨਾਲ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ।
ਦਰਅਸਲ, ਕਲਾਕਾਰ ਵੱਲੋਂ ਫਾਦਰਜ਼ ਡੇ ਮੌਕੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਗਿਆ ਹੈ। ਉਨ੍ਹਾਂ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਹੈਪੀ ਫਾਦਰਜ਼ ਡੇ ... ਮਿਸ ਯੂ ਭਾਪਾ ਜੀ... ਮਿਸ ਯੂ ਉਸਤਾਦ ਜੀ...।
ਦੱਸਣਯੋਗ ਹੈ ਕਿ ਜੈਜ਼ੀ ਬੀ ਮਰਹੂਮ ਗਾਇਕ ਕੁਲਦੀਪ ਮਾਣਕ ਦੇ ਬੇਹੱਦ ਕਰੀਬ ਸੀ। ਉਹ ਉਨ੍ਹਾਂ ਦੇ ਪਰਿਵਾਰ ਨਾਲ ਖਾਸ ਰਿਸ਼ਤਾ ਰੱਖਦੇ ਹਨ। ਇਸ ਤੋਂ ਇਲਾਵਾ ਜੈਜ਼ੀ ਬੀ ਅਤੇ ਯੁੱਧਵੀਰ ਮਾਣਕ ਇੱਕ-ਦੂਜੇ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਜੈਜ਼ੀ ਬੀ ਦੀ ਪਹਿਲੀ ਐਲਬਮ 'ਘੁੱਗੀਆਂ ਦਾ ਜੋੜਾ' 1993 'ਚ ਰਿਲੀਜ਼ ਹੋਈ ਸੀ। ਉਹ ਉਦੋਂ ਲੈਕੇ ਹੁਣ ਤੱਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇਸ ਦੇ ਨਾਲ ਹੀ ਜੈਜ਼ੀ ਬੀ ਨੇ ਪੰਜਾਬੀ ਫਿਲਮਾਂ 'ਚ ਵੀ ਲੰਬੇ ਸਮੇਂ ਬਾਅਦ ਵਾਪਸੀ ਕੀਤੀ। ਉਹ ਸਾਲ 2022 'ਚ ਫਿਲਮ 'ਸਨੋਮੈਨ' 'ਚ ਨੀਰੂ ਬਾਜਵਾ ਨਾਲ ਨਜ਼ਰ ਆਏ ਸੀ। ਹਾਲਾਂਕਿ ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
