jazzy B: ਜੈਜੀ ਬੀ ਜਲਦ ਲੈ ਕੇ ਆ ਰਹੇ ਨੇ ਧਾਰਮਿਕ ਗੀਤ 'ਪੰਥ ਖਾਲਸਾ', ਗਾਇਕ ਨੇ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਮਸ਼ਹੂਰ ਪੰਜਾਬੀ ਗਾਇਕ ਜੈਜੀ ਆਪਣੀ ਦਮਦਾਰ ਗਾਇਕੀ ਲਈ ਜਾਣੇ ਜਾਂਦੇ ਹਨ। ਜਲਦ ਹੀ ਜੈਜੀ ਬੀ ਇੱਕ ਵਾਰ ਫਿਰ ਤੋਂ ਆਪਣੇ ਸਰੋਤਿਆਂ ਲਈ ਧਾਰਮਿਕ ਗੀਤ ਲੈ ਕੇ ਆ ਰਹੇ ਹਨ। ਗਾਇਕ ਨੇ ਸੋਸ਼ਲ ਮੀਡੀਆ 'ਤੇ ਇਸ ਗੀਤ ਦੀ ਝਲਕ ਸਾਂਝੀ ਕੀਤੀ ਹੈ।

Written by  Pushp Raj   |  March 03rd 2023 05:46 PM  |  Updated: March 03rd 2023 05:46 PM

jazzy B: ਜੈਜੀ ਬੀ ਜਲਦ ਲੈ ਕੇ ਆ ਰਹੇ ਨੇ ਧਾਰਮਿਕ ਗੀਤ 'ਪੰਥ ਖਾਲਸਾ', ਗਾਇਕ ਨੇ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

jazzy B new song 'Panth Khalsa': ਮਸ਼ਹੂਰ ਪੰਜਾਬੀ ਗਾਇਕ ਜੈਜੀ ਆਪਣੀ ਦਮਦਾਰ ਗਾਇਕੀ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਜੈਜੀ ਬੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਆਪਣੇ 30 ਸਾਲ ਪੂਰੇ ਕਰ ਲਏ ਹਨ।  ਜਲਦ ਹੀ ਜੈਜੀ ਬੀ ਇੱਕ ਵਾਰ ਫਿਰ ਤੋਂ ਆਪਣੇ ਸਰੋਤਿਆਂ ਲਈ ਧਾਰਮਿਕ ਗੀਤ ਲੈ ਕੇ ਆ ਰਹੇ ਹਨ। ਗਾਇਕ ਨੇ ਸੋਸ਼ਲ ਮੀਡੀਆ 'ਤੇ ਇਸ ਗੀਤ ਦੀ ਝਲਕ ਸਾਂਝੀ ਕੀਤੀ ਹੈ।  

ਗਾਇਕ ਜੈਜ਼ੀ ਬੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਦੇਸ਼ ਤੇ ਵਿਦੇਸ਼ ਬੈਠੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ 30 ਸਾਲਾਂ ਦੌਰਾਨ ਗਾਇਕੀ ਦੇ ਇਸ ਸਫਰ ਵਿੱਚ ਅਜੇ ਵੀ ਉਨ੍ਹਾਂ ਦਾ ਜਾਦੂ ਸਰੋਤਿਆਂ ਉੱਤੇ ਬਰਕਰਾਰ ਹੈ। ਜੈਜੀ ਬੀ ਦਾ ਜਦੋਂ ਵੀ ਕੋਈ ਗੀਤ ਰਿਲੀਜ਼ ਹੁੰਦਾ ਹੈ ਤਾਂ ਦਰਸ਼ਕਾਂ ਵੱਲੋਂ ਉਸ ਨੂੰ ਭਰਵਾਂ ਹੁੰਗਾਰਾ ਮਿਲਦਾ ਹੈ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਜੈਜੀ ਬੀ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਦੇ ਨਾਲ ਆਪਣੇ ਅਪਕਮਿੰਗ ਪ੍ਰੋਜੈਕਟਸ ਦੀ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਗਾਇਕ ਨੇ ਆਪਣੇ ਨਵੇਂ ਧਾਰਮਿਕ ਗੀਤ ਬਾਰੇ ਇੰਸਟਾਗ੍ਰਾਮ ਅਕਾਊਟ 'ਤੇ ਜਾਣਕਾਰੀ ਸ਼ੇਅਰ ਕੀਤੀ ਹੈ। 

ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਤੇ ਫੈਨਜ਼ ਨੂੰ ਦੱਸਿਆ ਕਿ ਜਲਦ ਹੀ ਇੱਕ ਹੋਰ ਨਵਾਂ ਧਾਰਮਿਕ ਗੀਤ ਲੈ ਕੇ ਆ ਰਹੇ ਹਨ। ਇਸ ਗੀਤ ਦਾ ਸਿਰਲੇਖ ਹੈ 'ਪੰਥ ਖਾਲਸਾ'। ਗਾਇਕ ਨੇ ਇਸ ਗੀਤ ਦੀ intro ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਜੈਜੀ ਬੀ ਨੇ ਕਾਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਤੇ ਸਿਰ 'ਤੇ ਦਸਤਾਰ ਸਜਾਈ ਹੋਈ ਹੈ। ਇਸ ਗੀਤ ਵਿੱਚ ਉਹ ਖਾਲਸਾ ਪੰਥ ਅਤੇ ਸਿੱਖੀ ਦੀ ਵੱਡਿਆਈ ਕਰਦੇ ਹੋਏ ਨਜ਼ਰ ਆ ਰਹੇ ਹਨ।  

ਹੋਰ ਪੜ੍ਹੋ: Karan Aujla: ਤਸਵੀਰਾਂ ਤੋਂ ਬਾਅਦ ਵਾਇਰਲ ਹੋਈ ਕਰਨ ਔਜਲਾ ਤੇ ਪਲਕ ਦਾ ਰੋਮਾਂਟਿਕ ਵੀਡੀਓ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ

ਵਰਕਫਰੰਟ ਦੀ ਗੱਲ ਕਰੀਏ ਤਾਂ ਜੈਜੀ ਬੀ ਨੇ ਹੁਣ ਤੱਕ ਕਈ ਹਿੱਟ ਪੰਜਾਬੀ ਗੀਤ ਗਾਏ ਹਨ। ਇਸ ਤੋਂ ਇਲਾਵਾ ਉਹ ਨੀਰੂ ਬਾਜਵਾ ਨਾਲ ਫ਼ਿਲਮ ਸਨੋਮੈਨ ਵਿੱਚ ਦਿਖਾਈ ਦਿੱਤੇ ਸੀ। ਇਸ ਫ਼ਿਲਮ ਨੂੰ ਪ੍ਰਸ਼ੰਸ਼ਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਲਾਕਾਰ ਦਾ ਗੀਤ ਬੋਰਨ ਰੈਡੀ ਰਿਲੀਜ਼ ਹੋਇਆ ਹੈ। ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆਇਆ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network