ਜੈਜ਼ੀ ਬੀ ਨੇ ਆਪਣੇ ਢੋਲ ਉਸਤਾਦ ‘ਲਾਲ ਸਿੰਘ ਭੱਟੀ’ ਦੇ ਨਾਲ ਸਾਂਝਾ ਕੀਤਾ ਵੀਡੀਓ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਜ਼ੀ ਬੀ ਆਪਣੇ ਢੋਲੀ ਉਸਤਾਦ ਨੂੰ ਮਿਲ ਕੇ ਬੜੇ ਹੀ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

Reported by: PTC Punjabi Desk | Edited by: Shaminder  |  April 26th 2024 11:41 AM |  Updated: April 26th 2024 11:41 AM

ਜੈਜ਼ੀ ਬੀ ਨੇ ਆਪਣੇ ਢੋਲ ਉਸਤਾਦ ‘ਲਾਲ ਸਿੰਘ ਭੱਟੀ’ ਦੇ ਨਾਲ ਸਾਂਝਾ ਕੀਤਾ ਵੀਡੀਓ

ਜੈਜ਼ੀ ਬੀ (Jazzy B) ਨੇ ਆਪਣੇ ਢੋਲ ਉਸਤਾਦ ਲਾਲ ਸਿੰਘ ਭੱਟੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਲਾਲ ਸਿੰਘ ਭੱਟੀ ਤੋਂ ਆਪਣੇ ਸਾਜ਼ੀਆਂ ਦੇ ਢੋਲ ‘ਤੇ ਆਟੋਗ੍ਰਾਫ ਲੈਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਜ਼ੀ ਬੀ ਆਪਣੇ ਢੋਲੀ ਉਸਤਾਦ ਨੂੰ ਮਿਲ ਕੇ ਬੜੇ ਹੀ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜੋ : ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਦੇ ਵਿਆਹ ‘ਚ ਕਪਿਲ ਸ਼ਰਮਾ, ਅਰਚਨਾ ਪੂਰਨ ਸਿੰਘ ਵੀ ਪੁੱਜੇ, ਵੀਡੀਓ ਆਇਆ ਸਾਹਮਣੇ

ਜੈਜ਼ੀ ਬੀ ਅਜਿਹੇ ਕਲਾਕਾਰ ਹਨ । ਜੋ ਹਮੇਸ਼ਾ ਆਪਣੇ ਉਸਤਾਦਾਂ ਦਾ ਆਦਰ ਸਤਿਕਾਰ ਕਰਦੇ ਹੋਏ ਨਜ਼ਰ ਆਉਂਦੇ ਹਨ ।ਉਹ ਅਕਸਰ ਆਪਣੇ ਉਸਤਾਦ ਕੁਲਦੀਪ ਮਾਣਕ ਦੇ ਨਾਲ ਵੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । 

ਜੈਜ਼ੀ ਬੀ ਦਾ ਵਰਕ ਫ੍ਰੰਟ 

ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਤੀਹ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਮਰ ਗਏ ਤੇਰਾ ਰੂਪ ਵੇਖ ਕੇ, ਨਾਗ ਸਾਂਭ ਲੈ ਜ਼ੁਲਫਾਂ ਦੇ, ਮੈਂ ਆਇਆ ਗੱਡੀ ਮੋੜ ਕੇ, ਮਿੱਤਰਾਂ ਦੇ ਬੂਟ, ਰੈਂਬੋ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । 

- PTC PUNJABI


Popular Posts