ਜੈਨੀ ਜੌਹਲ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਭਰਾ ਭਾਬੀ ਨੂੰ ਦਿੱਤੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ
ਜੈਨੀ ਜੌਹਲ ਨੇ ਆਪਣੇ ਭਤੀਜੇ ਦੇ ਪਹਿਲੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਆਪਣੇ ਭਰਾ ਅਤੇ ਭਾਬੀ ਨੂੰ ਆਪਣੇ ਭਤੀਜੇ ਦੇ ਪਹਿਲੇ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਜੈਨੀ ਜੌਹਲ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਭਰਾ ਭਾਬੀ ਨੂੰ ਦਿੱਤੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ
ਜੈਨੀ ਜੌਹਲ (Jenny Johal) ਨੇ ਆਪਣੇ ਭਤੀਜੇ ਦੇ ਪਹਿਲੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਆਪਣੇ ਭਰਾ ਅਤੇ ਭਾਬੀ ਨੂੰ ਆਪਣੇ ਭਤੀਜੇ ਦੇ ਪਹਿਲੇ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਾਇਕਾ ਨੇ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਬਹੁਤ ਬਹੁਤ ਵਧੀਆ ਪ੍ਰਿੰਸ ਸੱਗੂ ਵੀਰ ਅਤੇ ਆਰਤੀ ਭਾਬੀ ਨੂੰ ਤਾਜਵੀਰ ਦੇ ਪਹਿਲੇ ਜਨਮ ਦਿਨ ਦੀਆਂ ।
ਹੋਰ ਪੜ੍ਹੋ : ਚਾਰ ਮਹੀਨੇ ਦੀ ਹੋਈ ਹੇਜ਼ਲ ਕੀਚ ਅਤੇ ਯੁਵਰਾਜ ਸਿੰਘ ਦੀ ਧੀ, ਜੋੜੀ ਨੇ ਸਾਂਝੀ ਕੀਤੀ ਖੂਬਸੂਰਤ ਤਸਵੀਰ
ਪ੍ਰਮਾਤਮਾ ਤੇਰੇ ‘ਤੇ ਅਸੀਸਾਂ ਦੀ ਬਰਸਾਤ ਕਰੇ’। ਜਿਉਂ ਹੀ ਜੈਨੀ ਜੌਹਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਬੱਚੇ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ ।

ਜੈਨੀ ਜੌਹਲ ਦਾ ਵਰਕ ਫ੍ਰੰਟ
ਜੈਨੀ ਜੌਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਆਪਣੀ ਬੁਲੰਦ ਆਵਾਜ਼ ‘ਚ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਜੈਨੀ ਜੌਹਲ ਉਸ ਵੇਲੇ ਚਰਚਾ ‘ਚ ਆ ਗਈ ਸੀ । ਜਦੋਂ ਉਨ੍ਹਾਂ ਨੇ ਗੀਤ ‘ਲੈਟਰ ਟੂ ਸੀਐੱਮ’ ਗੀਤ ਗਾਇਆ ਸੀ ।

ਇਸ ਗੀਤ ‘ਚ ਉੇਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਲਈ ਇਨਸਾਫ ਦੀ ਮੰਗ ਕੀਤੀ ਸੀ । ਪਰ ਇਸ ਗੀਤ ਨੂੰ ਯੂ ਟਿਊਬ ਤੋਂ ਹਟਵਾ ਦਿੱਤਾ ਗਿਆ ਸੀ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਅੱਥਰਾ ਸਟਾਈਲ’, ‘ਲੈਸਨ’, ‘ਵੇਖ ਵੇਖ’, ‘ਨਰਮਾ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
