ਜਿੰਮੀ ਸ਼ੇਰਗਿੱਲ ਨੇ ਪਿਤਾ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤੀ ਵਧਾਈ

ਜਿੰਮੀ ਸ਼ੇਰਗਿੱਲ ਦੇ ਪਿਤਾ ਜੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਅਦਾਕਾਰ ਦੇ ਵੱਲੋਂ ਪਿਤਾ ਜੀ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਗਈ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰ ਨੇ ਲਿਖਿਆ ‘ਹੈਪੀ ਬਰਥਡੇ ਡੈਡ, ਪਰ ਤੁਸੀਂ ਬਹੁਤ ਸੀਰੀਅਸ ਦਿਖਾਈ ਦੇ ਰਹੇ ਹੋ' ।

Written by  Shaminder   |  September 07th 2023 09:44 AM  |  Updated: September 07th 2023 09:44 AM

ਜਿੰਮੀ ਸ਼ੇਰਗਿੱਲ ਨੇ ਪਿਤਾ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤੀ ਵਧਾਈ

ਜਿੰਮੀ ਸ਼ੇਰਗਿੱਲ (Jimmy Sheirgill) ਦੇ ਪਿਤਾ ਜੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਅਦਾਕਾਰ ਦੇ ਵੱਲੋਂ ਪਿਤਾ ਜੀ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਗਈ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰ ਨੇ ਲਿਖਿਆ ‘ਹੈਪੀ ਬਰਥਡੇ ਡੈਡ, ਪਰ ਤੁਸੀਂ ਬਹੁਤ ਸੀਰੀਅਸ ਦਿਖਾਈ ਦੇ ਰਹੇ ਹੋ' ।

ਹੋਰ ਪੜ੍ਹੋ :  ਵਿੱਕੀ ਕੌਸ਼ਲ ਦੇ ਪਿਤਾ ਸ਼ਾਮ ਕੌਸ਼ਲ ਨੂੰ ਸੈੱਟ ‘ਤੇ ਕੀਤਾ ਗਿਆ ਸੀ ਅਪਮਾਨਿਤ, ਅਦਾਕਾਰ ਦੇ ਸਾਹਮਣੇ ਰੋਇਆ ਸੀ ਪਿਤਾ, ਵਿੱਕੀ ਕੌਸ਼ਲ ਨੇ ਸਾਂਝਾ ਕੀਤਾ ਕਿੱਸਾ

ਇਸ ਤਸਵੀਰ ਨੂੰ ਜਿਉਂ ਹੀ ਜਿੰਮੀ ਸ਼ੇਰਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਸ ਤਸਵੀਰ ‘ਤੇ ਜਿੱਥੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ, ਉੱਥੇ ਹੀ ਅਦਾਕਾਰ ਨੂੰ ਕਈ ਸੈਲੀਬ੍ਰੇਟੀਜ਼ ਨੇ ਵੀ ਪਾਪਾ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । 

ਜਿੰਮੀ ਸ਼ੇਰਗਿੱਲ ਦਾ ਵਰਕ ਫ੍ਰੰਟ

ਜਿੰਮੀ ਸ਼ੇਰਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਾਲੀਵੁੱਡ ਦੇ ਨਾਲ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੇ ਸ਼ਰੀਕ, ਮੇਲ ਕਰਾ ਦੇ ਰੱਬਾ ਸਣੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

ਉਨ੍ਹਾਂ ਨੇ ਮੋਹਬੱਤੇਂ ਫ਼ਿਲਮ ‘ਚ ਵੀ ਕੰਮ ਕੀਤਾ ਹੈ । ਇਸੇ ਫ਼ਿਲਮ ਤੋਂ ਬਾਅਦ ਉਨ੍ਹਾਂ ਦੀ ਪਤਨੀ ਪ੍ਰਿਯੰਕਾ ਪੁਰੀ ਨੂੰ ਜਿੰਮੀ ਸ਼ੇਰਗਿੱਲ ਏਨੇਂ ਕੁ ਪਸੰਦ ਆਏ ਕਿ ਉਨ੍ਹਾਂ ਨੇ ਜਿੰਮੀ ਸ਼ੇਰਗਿੱਲ ਨੂੰ ਆਪਣਾ ਹਮਸਫ਼ਰ ਬਨਾਉਣ ਦਾ ਫੈਸਲਾ ਕਰ ਲਿਆ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network