ਜੌਰਡਨ ਸੰਧੂ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ਬਰਥਡੇ ਨੂੰ ਖ਼ਾਸ ਬਨਾਉਣ ਲਈ ਬਹੁਤ ਸ਼ੁਕਰੀਆ’
ਜੌਰਡਨ ਸੰਧੂ ਦਾ ਬੀਤੇ ਦਿਨ ਜਨਮ ਦਿਨ ਸੀ ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰੇ ਹੋਏ ਗਾਇਕ ਨੇ ਆਪਣੀ ਪਤਨੀ ਦੇ ਲਈ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਗਾਇਕ ਨੇ ਲਿਖਿਆ ‘ਸਭ ਦਾ ਧੰਨਵਾਦ ਮੇਰੇ ਬਰਥਡੇ ਤੇ ਦੁਆਵਾਂ ਅਤੇ ਪਿਆਰ ਭੇਜਣ ਦੇ ਲਈ’।
ਜੌਰਡਨ ਸੰਧੂ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ਬਰਥਡੇ ਨੂੰ ਖ਼ਾਸ ਬਨਾਉਣ ਲਈ ਬਹੁਤ ਸ਼ੁਕਰੀਆ’
ਜੌਰਡਨ ਸੰਧੂ (Jordan Sandhu) ਦਾ ਬੀਤੇ ਦਿਨ ਜਨਮ ਦਿਨ ਸੀ ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰੇ ਹੋਏ ਗਾਇਕ ਨੇ ਆਪਣੀ ਪਤਨੀ ਦੇ ਲਈ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਗਾਇਕ ਨੇ ਲਿਖਿਆ ‘ਸਭ ਦਾ ਧੰਨਵਾਦ ਮੇਰੇ ਬਰਥਡੇ ਤੇ ਦੁਆਵਾਂ ਅਤੇ ਪਿਆਰ ਭੇਜਣ ਦੇ ਲਈ’। ਇਸ ਦੇ ਨਾਲ ਹੀ ਮੇਰੇ ਪਰਿਵਾਰ ਦਾ ਵੀ ਧੰਂਨਵਾਦ ਮੇਰੇ ਬਰਥਡੇ ਨੂੰ ਏਨਾਂ ਖ਼ਾਸ ਬਨਾਉੇਣ ਦੇ ਲਈ’। ਗਾਇਕ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਆਪਣੀ ਪਤਨੀ ਦਾ ਹੱਥ ਆਪਣੇ ਹੱਥਾਂ ‘ਚ ਫੜੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਵੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਜੌਰਡਨ ਨੇ ਕੁਝ ਸਮਾਂ ਪਹਿਲਾਂ ਹੀ ਕਰਵਾਇਆ ਵਿਆਹ
ਜੌਰਡਨ ਸੰਧੂ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਰੌਣਕਾਂ ਲਾਈਆਂ ਸਨ । ਵਿਆਹ ‘ਚ ਸੋਨੀਆ ਮਾਨ, ਮਨਮੋਹਨ ਵਾਰਸ ਸਣੇ ਕਈ ਸਿਤਾਰੇ ਪਹੁੰਚੇ ਸਨ । ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਖੂਬ ਵਾਇਰਲ ਹੋਏ ਸਨ ।

ਜੌਰਡਨ ਸੰਧੂ ਦਾ ਵਰਕ ਫਰੰਟ
ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ‘ਅੱਜ ਜਸ਼ਨ ਮਨਾਏ ਜਾਣਗੇ’, ‘ਟਾਕ’, ‘ਨਜਾਰੇ’, ‘ਰੈਂਕ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਇਨ੍ਹਾਂ ਹਿੱਟ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਵੱਖਰੀ ਜਗ੍ਹਾ ਬਣਾਈ ਹੈ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਕੋਨ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਪੋੈਰ ਧਰਿਆ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਧਾਕ ਜਮਾਈ। ਹੁਣ ਤੱਕ ਜੌਰਡਨ ‘ਖਤਰੇ ਦਾ ਘੁੱਗੂ’, ‘ਕਾਕੇ ਦਾ ਵਿਆਹ’, ‘ਕਾਲਾ ਸ਼ਾਹ ਕਾਲਾ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
