ਜੂਹੀ ਬੱਬਰ ਨੇ ਪਿਤਾ ਰਾਜ ਬੱਬਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਭੈਣ ਦੇ ਵਿਆਹ ਦੀ ਕੀਤੀ ਅਰਦਾਸ
ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਰਾਜ ਬੱਬਰ ਅਤੇ ਉਨ੍ਹਾਂ ਦੀ ਬੇਟੀ ਜੂਹੀ ਬੱਬਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਜੂਹੀ ਬੱਬਰ ਨੇ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ ।
ਜੂਹੀ ਬੱਬਰ ਨੇ ਪਿਤਾ ਰਾਜ ਬੱਬਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਭੈਣ ਦੇ ਵਿਆਹ ਦੀ ਕੀਤੀ ਅਰਦਾਸ
ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਰਾਜ ਬੱਬਰ ਅਤੇ ਉਨ੍ਹਾਂ ਦੀ ਬੇਟੀ ਜੂਹੀ ਬੱਬਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਜੂਹੀ ਬੱਬਰ ਨੇ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ ।ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਰਾਜ ਬਬਰ ਨੇ ਦੱਸਿਆ ਕਿ ਉਹ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ ਹਨ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ ।ਵਾਹਿਗੁਰੂ ਸਭ ਨੂੰ ਚੜਦੀ ਕਲਾ ਵਿਚ ਰੱਖਣ।

ਇਸ ਮੌਕੇ ਜੂਹੀ ਬੱਬਰ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਪਿਤਾ ਨਾਲ ਹਰਿਮੰਦਰ ਸਾਹਿਬ ‘ਚ ਨਤਮਸਤਕ ਹੌਣ ਦਾ ਮੌਕਾ ਮਿਲਿਆ ਅਤੇ ਸਮੂਹ ਪਰਿਵਾਰ ਵੱਲੋਂ ਭੈਣ ਕਜਰੀ ਦੇ ਵਿਆਹ ਦੀ ਅਰਦਾਸ ਕਰਨ ਪੰਹੁਚੇ ਹਾਂ ਅਤੇ ਮਨ ਨੂੰ ਬਹੁਤ ਹੀ ਅਲੌਕਿਕ ਸ਼ਾਂਤੀ ਮਿਲੀ ਹੈ।

ਰਾਜ ਬੱਬਰ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਰਾਜ ਬੱਬਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ੮੦ ਦੇ ਦਹਾਕੇ ‘ਚ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦਾ ਵੱਡਾ ਬੇਟਾ ਵੀ ਪੰਜਾਬੀ ਫ਼ਿਲਮਾਂ ‘ਚ ਸਰਗਰਮ ਹੈ ਅਤੇ ਛੋਟਾ ਪੁੱਤਰ ਪ੍ਰਤੀਕ ਬੱਬਰ ਵੀ ਜਲਦ ਹੀ ਪੰਜਾਬ ਦੇ ਅਧਾਰਿਤ ਫ਼ਿਲਮ ‘ਚ ਨਜ਼ਰ ਆਉਣ ਵਾਲਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
