ਕੰਠ ਕਲੇਰ ਨੇ ਖਰੀਦੀ ਨਵੀਂ ਕਾਰ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕਲੇਰ ਕੰਠ ਨੇ ਨਵੀਂ ਕਾਰ ਲਈ ਹੈ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਸਾਂਝਾ ਕੀਤਾ ਹੈ । ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ, ਜਿਸ ਨੇ ਉਨ੍ਹਾਂ ਨੂੰ ਇਸ ਦਾਤ ਦੇ ਨਾਲ ਨਵਾਜ਼ਿਆ ਹੈ।

Reported by: PTC Punjabi Desk | Edited by: Shaminder  |  March 23rd 2023 10:34 AM |  Updated: March 23rd 2023 10:34 AM

ਕੰਠ ਕਲੇਰ ਨੇ ਖਰੀਦੀ ਨਵੀਂ ਕਾਰ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ

ਕੰਠ ਕਲੇਰ  (Kanth Kaler) ਨੇ ਨਵੀਂ ਕਾਰ (New Car)ਲਈ ਹੈ । ਜਿਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕ ਆਪਣੀ ਨਵੀਂ ਕਾਰ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ । ਜਿਉਂ ਹੀ ਕਲੇਰ ਕੰਠ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਹੋਰ ਪੜ੍ਹੋ : ਹਿਨਾ ਖ਼ਾਨ ਉਮਰਾਹ ਕਰਨ ਲਈ ਮੱਕਾ ਮਦੀਨਾ ਪਹੁੰਚੀ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਕੰਠ ਕਲੇਰ  ਨੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ 

ਕਲੇਰ ਕੰਠ ਨੇ ਆਪਣੀ ਨਵੀਂ ਕਾਰ ਦਾ ਵੀਡੀਓ ਸਾਂਝਾ ਕਰਦੇ ਹੋਏ ਇੱਕ ਬਹੁਤ ਹੀ ਪਿਆਰਾ ਕੈਪਸ਼ਨ ਲਿਖਦੇ ਹੋਏ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ‘ਵਾਹਿਗੁਰੂ ਜੀ, ਵਾਹਿਗੁਰੂ ਜੀ।

ਗੁਰਦੇਵ ਮਾਤਾ, ਗੁਰਦੇਵ ਪਿਤਾ। ਮੇਰੀ ਹਰ ਪ੍ਰਾਪਤੀ,ਮੇਰੀ ਹਰ ਖੁਸ਼ੀ ਮੇਰੇ ਮਾਪਿਆਂ ਅਤੇ ਪਰਿਵਾਰ ਦੇ ਨਾਲ ਹੈ। ਮਾਲਕ ਨੇ ਬਖਸ਼ਿਸ਼ ਕੀਤੀ ਹੈ ਅਤੇ ਆਪ ਸਭ ਦੀਆਂ ਦੁਆਵਾਂ ਅਤੇ ਅਸੀਸਾਂ ਦੇ ਨਾਲ, ਸਤਿਗੁਰੂ ਸਭ ਨੂੰ ਖੁਸ਼ੀਆਂ ਅਤੇ ਤਰੱਕੀਆਂ, ਕਾਮਯਾਬੀਆਂ ਬਖਸ਼ਿਸ਼ ਕਰਨ’। 

ਹੋਰ ਪੜ੍ਹੋ :  ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ

ਕਲੇਰ ਕੰਠ ਨੇ ਦਿੱਤੇ ਕਈ ਹਿੱਟ ਗੀਤ

ਕਲੇਰ ਕੰਠ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

ਉਨ੍ਹਾਂ ਦੇ ਸੈਡ ਸੌਂਗ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਧਾਰਮਿਕ ਗੀਤ ਵੀ ਬਹੁਤ ਗਾਏ ਹਨ ਅਤੇ ਇਨ੍ਹਾਂ ਧਾਰਮਿਕ ਗੀਤਾਂ ਨੂੰ ਵੀ ਸਰੋਤੇ ਬਹੁਤ ਜ਼ਿਆਦਾ ਪਸੰਦ ਕਰਦੇ ਹਨ। 

- PTC PUNJABI


Popular Posts