ਕਰਮਜੀਤ ਅਨਮੋਲ ਨੇ ਗੁਰਦਾਸ ਮਾਨ ਨਾਲ ਤਸਵੀਰ ਸਾਂਝੀ ਕਰ ਖਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ

Written by  Pushp Raj   |  January 04th 2024 05:29 PM  |  Updated: January 04th 2024 05:29 PM

ਕਰਮਜੀਤ ਅਨਮੋਲ ਨੇ ਗੁਰਦਾਸ ਮਾਨ ਨਾਲ ਤਸਵੀਰ ਸਾਂਝੀ ਕਰ ਖਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ

Karamjit Anmol on Gurdas Maan Birthday: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਬਾਬਾ ਬੋਹੜ ਗੁਰਦਾਸ ਮਾਨ (Gurdas Maan) ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਲੀਵੁੱਡ ਸੈਲਬਸ ਤੇ ਫੈਨਜ਼ ਉਨ੍ਹਾਂ ਨੂੰ ਜਨਮਦਿਨ ਦਿਨ ਦੀ ਵਧਾਈ ਦੇ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ (Karamjit Anmol) ਨੇ ਵੀ ਬੇਹੱਦ ਖਾਸ ਅੰਦਾਜ਼ 'ਚ ਗੁਰਦਾਸ ਮਾਨ ਨੂੰ ਜਨਮਦਿਨ ਦੀ ਮੁਬਾਰਕਬਾਦ ਦਿੱਤੀ।

ਦੱਸ ਦਈਏ ਕਿ ਅਦਾਕਾਰੀ ਦੇ ਨਾਲ-ਨਾਲ ਕਰਮਜੀਤ ਅਨਮੋਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਕਰਮਜੀਤ ਅਨਮੋਲ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਅਪਡੇਟਸ ਸਾਂਝੇ ਕਰਦੇ ਰਹਿੰਦੇ ਹਨ। 

ਕਰਮਜੀਤ ਅਨਮੋਲ ਨੇ ਗੁਰਦਾਸ ਮਾਨ ਨਾਲ ਤਸਵੀਰ ਕੀਤੀ ਸ਼ੇਅਰ

ਅੱਜ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਜਨਮਦਿਨ (Gurdas Maan Birthday) ਦੇ ਮੌਕੇ ਉੱਤੇ ਕਰਮਜੀਤ ਅਨਮੋਲ ਨੇ ਉਨ੍ਹਾਂ ਖਾਸ ਅੰਦਾਜ਼ ਵਿੱਚ ਵਧਾਈ ਦਿੱਤੀ। ਕਰਮਜੀਤ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਉੱਤੇ ਗੁਰਦਾਸ ਮਾਨ ਸਾਹਬ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਗੁਰਦਾਸ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ। ਕਰਮਜੀਤ ਅਨਮੋਲ ਇਸ ਤਸਵੀਰ ਵਿੱਚ ਆਪਣਾ ਫੈਨ ਮੋਮੈਂਟ ਕੈਪਚਰ ਕਰਦੇ ਹੋਏ ਨਜ਼ਰ ਆ ਰਹੇ ਹਨ। ਕਰਮਜੀਤ ਅਨਮੋਲ ਆਪਣੀ ਚੰਗੀ ਕਾਮੇਡੀ ਤੇ ਅਦਾਕਾਰੀ ਲਈ ਮਸ਼ਹੂਰ ਹਨ। ਇਸ ਤੋਂ ਇਲਾਵਾ ਅਦਾਕਾਰ ਸਮਾਜ ਸੇਵੀ ਕੰਮਾਂ ਤੇ ਲੋੜਵੰਦਾਂ ਦੀ ਮਦਦ ਕਰਨ ਲਈ ਵੀ ਜਾਣੇ ਜਾਂਦੇ ਹਨ। ਆਪਣੇ ਜਨਮਦਿਨ ਦੇ ਮੌਕੇ ਉੱਤੇ ਵੀ ਕਰਮਜੀਤ ਅਨਮੋਲ ਲੋੜਵੰਦ ਲੋਕਾਂ ਦੀ ਮਦਦ ਕਰਦੇ ਨਜ਼ਰ ਆਏ। 

ਹੋਰ ਪੜ੍ਹੋ: ਸਤਿੰਦਰ ਸੱਤੀ ਦੀ ਫੈਨਜ਼ ਨੂੰ ਸਲਾਹ, ਕਿੰਝ ਸ਼ਾਨਦਾਰ ਢੰਗ ਨਾਲ ਪਲਾਨ ਕਰੀਏ ਨਵੇਂ ਸਾਲਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਚੰਗੇ ਅਦਾਕਾਰ ਹੋਣ ਦੇ ਨਾਲ-ਨਾਲ ਚੰਗੇ ਕਾਮੇਡੀਅਨ ਹਨ। ਕਰਮਜੀਤ ਮੌਜੂਦਾ ਸਮੇਂ ਵਿੱਚ ਆਪਣੀ ਆਉਣ ਵਾਲੀ ਨਵੀਂ ਫਿਲਮ ਇੱਟਾਂ ਦੇ ਘਰ ਦੀ ਸ਼ੂਟਿੰਗ ਕਰ ਰਹੇ ਹਨ।  ਇਸ ਤੋਂ ਪਹਿਲਾਂ ਉਹ ਗਿੱਪੀ ਗਰੇਵਾਲ ਦੇ ਨਾਲ ਫਿਲਮ ਕੈਰੀ ਆਨ ਜੱਟਾ-3, ਜੀ ਵਾਈਫ ਜੀ ਤੇ ਮਸਤਾਨੇ ਫਿਲਮ ਵਿੱਚ ਨਜ਼ਰ ਆ ਚੁੱਕੇ ਹਨ। ਦੱਸ ਦਈਏ ਕਿ ਕਰਮਜੀਤ ਅਨਮੋਲ ਕਈ ਸੁਪਰਹਿੱਟ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਦਰਸ਼ਕ ਉਨ੍ਹਾਂ ਵੱਲੋਂ ਨਿਭਾਏ ਗਏ ਕਿਰਦਾਰਾਂ ਨੂੰ ਕਾਫੀ ਪਸੰਦ ਕਰਦੇ ਹਨ।

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network