Karan Aujla: ਸਿੱਧੂ ਮੂਸੇਵਾਲਾ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਕਰਨ ਔਜਲਾ, ਕਿਹਾ- ਸਿੱਧੂ ਮੌਤ ਤੋਂ ਪਹਿਲਾਂ ਸੁਲਝਾਉਣਾ ਚਾਹੁੰਦੇ ਸੀ ਵਿਵਾਦ
ਪੰਜਾਬੀ ਗਾਇਕ ਕਰਨ ਔਜਲਾ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਜਿੱਥੇ ਕਰਨ ਔਜਲਾ ਆਪਣੇ ਪਹਿਲੇ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹਨ, ਉੱਥੇ ਹੀ ਕਰਨ ਨੇ ਪਹਿਲੀ ਵਾਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਗੱਲਬਾਤ ਕੀਤੀ।
Karan Aujla: ਸਿੱਧੂ ਮੂਸੇਵਾਲਾ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਕਰਨ ਔਜਲਾ, ਕਿਹਾ- ਸਿੱਧੂ ਮੌਤ ਤੋਂ ਪਹਿਲਾਂ ਸੁਲਝਾਉਣਾ ਚਾਹੁੰਦੇ ਸੀ ਵਿਵਾਦ
Karan Aujla on Sidhu Moose Wala: ਪੰਜਾਬੀ ਗਾਇਕ ਕਰਨ ਔਜਲਾ ਆਪਣੇ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਰਨ ਔਜਲਾ ਨੇ ਸਿੱਧੂ ਮੂਸੇਵਾਲਾ ਨਾਲ ਹੋਏ ਉਨ੍ਹਾਂ ਦੇ ਵਿਵਾਦ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ, ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਓ ਜਾਣਦੇ ਹਾਂ ਕਿ ਗਾਇਕ ਨੇ ਕੀ ਕਿਹਾ।

ਕਰਨ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਇਸ ਵਿੱਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਆਪਣੇ ਕਿਹੋ ਜਿਹੇ ਰਿਸ਼ਤੇ ਸੀ ਉਸ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ, ਇਹ ਵੀਡੀਓ ਉਨ੍ਹਾਂ ਵੱਲੋਂ ਇੱਕ ਮੀਡੀਆ ਹਾਊਸ ਨੂੰ ਦਿੱਤੇ ਗਏ ਇੱਕ ਇੰਟਰਵਿਊ ਦਾ ਹੈ, ਇਸ 'ਚ ਔਜਲਾ ਪਹਿਲੀ ਵਾਰ ਮੂਸੇਵਾਲਾ ਬਾਰੇ ਖੁੱਲ੍ਹ ਕੇ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਇਸ ਵੀਡੀਓ ਵਿੱਚ ਕਰਨ ਔਜਲਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਕਰਨ ਔਜਲਾ ਨੇ ਗੱਲ ਕਰਦਿਆਂ ਕਿਹਾ ਕਿ ਸਿੱਧੂ ਦੇ ਜਾਣ ਤੋਂ ਬਾਅਦ ਜ਼ਿੰਦਗੀ ਨੂੰ ਦੇਖਣ ਦਾ ਮੇਰਾ ਨਜ਼ਰੀਆ ਬਿਲਕੁਲ ਬਦਲ ਗਿਆ ਹੈ। ਜੋ ਕੁੱਝ ਵੀ ਸਿੱਧੂ ਤੇ ਉਸ ਦੇ ਪਰਿਵਾਰ ਨਾਲ ਹੋਇਆ, ਉਸ ਤੋਂ ਬਾਅਦ ਮੇਰੀ ਸੋਚ ਬਦਲ ਗਈ ਹੈ , ਸਿੱਧੂ ਦੀ ਮੌਤ ਨੇ ਮੈਨੂੰ ਅੰਦਰੋਂ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ।
ਕਰਨ ਔਜਲਾ ਨੇ ਗੱਲ ਕਰਦੇ ਹੋਏ ਅੱਗੇ ਕਿਹਾ, ''ਸਿੱਧੂ ਦੇ ਮਰਨ ਤੋਂ ਪਹਿਲਾਂ ਅਸੀਂ... ਫੋਨ ਤੇ ਗੱਲ ਕੀਤੀ ਸੀ ਅਤੇ ਸਾਰੇ ਪੁਰਾਣੇ ਗਿਲੇ ਸ਼ਿਕਵੇ ਤੇ ਗਲਤਫਹਿਮੀਆਂ ਖ਼ਤਮ ਕੀਤੀਆਂ ਸਨ। ਚੰਗਾ ਹੋਇਆ ਕਿ ਉਸ ਦੇ ਮਰਨ ਤੋਂ ਪਹਿਲਾਂ ਸਭ ਕੁਝ ਕਲੀਅਰ ਹੋਇਆ, ਨਹੀਂ ਤਾਂ ਮੈਨੂੰ ਸਾਰੀ ਜ਼ਿੰਦਗੀ ਮਲਾਲ ਰਹਿਣਾ ਸੀ।'

ਕਰਨ ਔਜਲਾ ਨੇ ਅੱਗੇ ਕਿਹਾ, 'ਸਿੱਧੂ ਦੀ ਮੌਤ ਤੋਂ ਬਾਅਦ ਮੈਂ ਉਸ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ ਸੀ, ਉਨ੍ਹਾਂ ਨੇ ਮੈਨੂੰ ਆਸ਼ੀਰਵਾਦ ਦਿੱਤਾ ਸੀ। ਮੈਂ ਉਨ੍ਹਾਂ ਨੂੰ ਅੱਗੋਂ ਕਿਹਾ ਕਿ ਮੈਂ ਤੁਹਾਡਾ ਦੂਜਾ ਪੁੱਤਰ ਹਾਂ, ਜੇ ਤੁਹਾਨੂੰ ਮੇਰੇ ਤੋਂ ਕਿਸੇ ਵੀ ਮਦਦ ਦੀ ਲੋੜ ਹੋਵੇ, ਤਾਂ ਹਮੇਸ਼ਾ ਹਾਜ਼ਰ ਰਹਾਂਗਾ।'
ਦੱਸਣਯੋਗ ਹੈ ਕਿ ਕਰਨ ਔਜਲਾ ਅਤੇ ਸਿੱਧੂ ਮੂਸੇਵਾਲਾ ਵਿਚਕਾਰ ਅਨਬਣ ਨੂੰ ਲੈ ਕਈ ਖਬਰਾਂ ਸਾਹਮਣੇ ਆਈਆਂ ਸਨ। ਇਸ ਇੰਟਰਵਿਊ ਤੋਂ ਬਾਅਦ ਦੋਵਾਂ ਕਲਾਕਾਰਾਂ ਵਿਚਕਾਰ ਕਿਹੋ ਜਿਹਾ ਰਿਸ਼ਤਾ ਸੀ ਇਹ ਸਾਫ ਹੋ ਗਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
