ਕਰਨ ਔਜਲਾ ਨੇ ਪਤਨੀ ਪਲਕ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਸਾਂਝੀ ਕੀਤੀ ਅਣਦੇਖੀ ਤਸਵੀਰ

Written by  Pushp Raj   |  March 04th 2024 03:44 PM  |  Updated: March 04th 2024 03:44 PM

ਕਰਨ ਔਜਲਾ ਨੇ ਪਤਨੀ ਪਲਕ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਸਾਂਝੀ ਕੀਤੀ ਅਣਦੇਖੀ ਤਸਵੀਰ

Karan Aujla and palak Wedding Anniversary : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Karan Aujla) ਅਕਸਰ ਆਪਣੇ ਗੀਤਾਂ ਲਈ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਕਰਨ ਔਜਲਾ ਨੇ ਆਪਣੀ ਪਤਨੀ ਪਲਕ ਨਾਲ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ਉਨ੍ਹਾਂ ਨੇ ਪਤਨੀ ਨਾਲ ਇੱਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਪਤਨੀ ਪਲਕ (Karan Aujla wife Palak) ਨਾਲ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ਗਾਇਕ ਆਪਣੀ ਪਤਨੀ ਉੱਤੇ ਪਿਆਰ ਲੁਟਾਉਂਦੇ ਨਜ਼ਰ ਆਏ। 

 

Karan Aujla and Palak wedding: ਕਰਨ ਔਜਲਾ ਤੇ ਪਲਕ ਵਿਆਹ ਬੰਧਨ 'ਚ ਬੱਝੇ, ਨਵ-ਵਿਆਹੀ ਜੋੜੀ ਦੀ ਤਸਵੀਰਾਂ ਹੋਈਆਂ ਵਾਇਰਲ  ਦੇਖੋ ਤਸਵੀਰਾਂ

ਕਰਨ ਔਜਲਾ ਨੇ ਸਾਂਝੀ ਕੀਤੀ ਅਣਦੇਖੀ ਤਸਵੀਰ 

ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਅਣਦੇਖੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਕਰਨ ਦੇ ਨਾਲ ਉਨ੍ਹਾਂ ਦੀ ਪਤਨੀ ਪਲਕ ਵੀ ਨਜ਼ਰ ਆ ਰਹੀ ਹੈ। 

ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਰੋਮਾਂਟਿਕ ਤਸਵੀਰ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕਰਨ ਅਤੇ ਪਲਕ ਦੋਹਾਂ ਹਲਕੇ ਕ੍ਰੀਮ ਰੰਗ ਦੇ ਕੱਪੜੇ ਪਹਿਨ ਕੇ ਟਵਿੰਨਿੰਗ ਕੀਤੀ ਹੋਈ ਹੈ। ਇਸ ਤਸਵੀਰ ਵਿੱਚ ਦੋਵੇਂ ਇੱਕ ਦੂਜੇ ਦੀਆਂ ਅੱਖਾਂ ਵਿੱਚ ਖੋਏ ਹੋਏ ਨਜ਼ਰ ਆ ਰਹੇ ਹਨ। ਇਹ ਤਸਵੀਰ ਦੋਹਾਂ ਦੇ ਵਿਆਹ ਦੇ ਫੋਟੋਸ਼ੂਟ ਦੀ ਹੈ।

ਕਰਨ ਔਜਲਾ ਨੇ ਪਤਨੀ ਨੂੰ ਖਾਸ ਅੰਦਾਜ਼ 'ਚ ਦਿੱਤੀ ਵਧਾਈ 

ਇਸ ਖੂਬਸੂਰਤ ਤੇ ਰੋਮਾਂਟਿਕ ਤਸਵੀਰ ਨੂੰ ਸ਼ੇਅਰ ਕਰਦਿਆਂ ਕਰਨ ਔਜਲਾ ਆਪਣੀ ਪਤਨੀ ਲਈ ਇੱਕ ਪਿਆਰ ਭਰਿਆ ਸੰਦੇਸ਼ ਵੀ ਲਿਖਿਆ। ਕਰਨ ਔਜਲਾ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, 'ਹੈੱਪੀ ਮੈਰਿਜ ਐਨੀਵਰਸਰੀ ਮਾਏ ਬੈਟਰ ਇਨ ਐਵਰੀ ਹਾਫ।' ਇਸ ਦੇ ਨਾਲ ਹੀ ਗਾਇਕ ਨੇ ਪਤਨੀ ਲਈ ਖਾਸ ਤੌਰ ਉੱਤੇ ਹਾਰਟ ਈਮੋਜੀ ਵੀ ਲਗਾਇਆ ਹੈ। ਫੈਨਜ਼ ਕਰਨ ਔਜਲਾ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੋਹਾਂ ਨੂੰ ਵਿਆਹ ਦੀ ਵਰ੍ਹੇਗੰਢ ਲਈ ਵਧਾਈਆਂ ਦੇ ਰਹੇ ਹਨ। 

 

ਦੱਸਣਯੋਗ ਹੈ ਕਿ 3 ਮਾਰਚ ਸਾਲ 2023 ਨੂੰ ਕਰਨ ਔਜਲਾ ਤੇ ਪਲਕ ਨੇ ਵਿਆਹ ਕਰਵਾਇਆ ਸੀ। ਹਾਲਾਂਕਿ ਕਿ ਗਾਇਕ ਨੇ ਲੰਮੇਂ ਸਮੇਂ ਤੱਕ ਆਪਣੇ ਵਿਆਹ ਦੀ ਖ਼ਬਰ ਨੂੰ ਗੁਪਤ ਰੱਖਿਆ ਸੀ ਅਤੇ ਬਾਅਦ ਵਿੱਚ ਵਿਆਹ ਦੀਆਂ ਤਸਵੀਰਾਂ ਤੇ ਤਾਰੀਕ ਸ਼ੇਅਰ ਕਰਦਿਆਂ ਫੈਨਜ਼ ਨੂੰ ਆਪਣੇ ਵਿਆਹ ਬਾਰੇ ਜਾਣਕਾਰੀ ਦਿੱਤੀ ਸੀ। 

Karan Aujla wedding: Did Karan Aujla finally tied the knot with Palak Aujla? Video goes viral

ਹੋਰ ਪੜ੍ਹੋ: ਗੁਰਲੇਜ਼ ਅਖ਼ਤਰ ਨੇ ਪਰਿਵਾਰ ਨਾਲ ਇੰਝ ਮਨਾਇਆ ਜਨਮਦਿਨ, ਖਾਸ ਪਲਾਂ ਦੀ ਵੀਡੀਓ ਕੀਤੀ ਸਾਂਝੀ

ਕਰਨ ਔਜਲਾ ਦਾ ਵਰਕ ਫਰੰਟ 

ਦੱਸ ਦੇਈਏ ਕਿ ਕਰਨ ਔਜਲਾ ਨੂੰ ਕੁੱਝ ਦਿਨ ਪਹਿਲਾਂ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ। ਦਰਅਸਲ ਕਰਨ ਔਜਲਾ ਦੇ ਮੁੰਬਈ ਪਹੁੰਚਣ ਦੀ ਵਜ੍ਹਾ ਉਨ੍ਹਾਂ ਦੀ ਨਵੀਂ ਐਲਬਮ ਦੀ ਰਿਲੀਜ਼ਿੰਗ ਸੀ। ਕਰਨ ਔਜਲਾ ਨੇ ਅਪਣੀ ਨਵੀਂ ਐਲਬਮ ਰਿਲੀਜ਼ ਕੀਤੀ ਸੀ, ਜੋ ਮਸ਼ਹੂਰ ਰੈਪਰ ਡਿਵਾਈਨ ਨਾਲ ਕੋਲੈਬ ਕਰਕੇ ਬਣਾਈ ਗਈ ਹੈ। ਇਸ ਐਲਬਮ ਦਾ ਨਾਂਅ 'ਸਟ੍ਰੀਟ ਡਰੀਮਜ਼' ਹੈ। ਇਸ ਤੋਂ ਪਹਿਲਾਂ ਗਾਇਕ ਆਪਣੀ ਇਸ ਐਲਬਮ ਦਾ ਗੀਤ '100 Millions' ਵੀ ਰਿਲੀਜ਼ ਕਰ ਚੁੱਕੇ ਹਨ। ਇਸ ਨਵੀਂ ਐਲਬਮ ਤੇ ਇਸ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network