ਕਰਨ ਔਜਲਾ ਨੇ ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਕਰਨ ਔਜਲਾ ਨੇ ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
Karan Aujla Meet Shahid Kapoor: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Karan Aujla) ਇੰਨੀਂ ਦਿਨੀਂ ਆਪਣੀ ਨਵੀਂ ਐਲਬਮ 'ਸਟ੍ਰੀਟ ਡਰੀਮਜ਼' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਨਾਲ ਮੁਲਾਕਾਤ ਕੀਤੀ ਤੇ ਦੋਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿਕਰਨ ਔਜਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਦੱਸਣਯੋਗ ਹੈ ਕਿ ਗਾਇਕ ਕਰਨ ਔਜਲਾ ਇਨ੍ਹੀਂ ਮੁੰਬਈ ਵਿੱਚ ਹਨ। ਗਾਇਕ ਇੱਥੇ ਆਪਣੇ ਇੱਕ ਕੰਸਰਟ ਅਤੇ ਰੈਪਰ ਡਿਵਾਈਨ (Rapper Divine)
ਕਰਨ ਔਜਲਾ ਨੇ ਸ਼ਾਹਿਦ ਕਪੂਰ ਨਾਲ ਕੀਤੀ ਮੁਲਾਕਾਤ
ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਵਿੱਚ ਉਨ੍ਹਾਂ ਦੇ ਨਾਲ ਮਸ਼ਹੂਰ ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ (Shahid Kapoor) ਵੀ ਨਜ਼ਰ ਆ ਰਹੇ ਹਨ। ਦਰਅਸਲ ਮੁੰਬਈ ਵਿੱਚ ਕਰਨ ਔਜਲਾ ਨੇ ਹਾਲ ਹੀ ਸ਼ਾਹਿਦ ਕਪੂਰ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੀਆਂ ਤਸਵੀਰਾਂ ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਵਿੱਚ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਤੁਸੀਂ ਦੋਹਾਂ ਨੂੰ ਇੱਕ ਦੂਜੇ ਨਾਲ ਮਿਲ ਖੁਸ਼ ਹੁੰਦੇ ਹੋਏ ਵੇਖ ਸਕਦੇ ਹੋ। ਫੈਨਜ਼ ਪਾਲੀਵੁੱਡ ਅਤੇ ਬਾਲੀਵੁੱਡ ਦੇ ਇਸ ਸੁਮੇਲ ਨੂੰ ਵੇਖ ਕਾਫੀ ਖੁਸ਼ ਹਨ। ਤਸਵੀਰ ਵਿੱਚ ਜਿੱਥੇ ਇੱਕ ਪਾਸੇ ਸ਼ਾਹਿਦ ਕਪੂਰ ਨੇ ਕਰਨ ਔਜਲਾ ਇੱਕਠੇ ਪੋਜ਼ ਦਿੰਦੇ ਹੋਏ ਤਸਵੀਰ ਖਿਚਵਾ ਰਹੇ ਹਨ।
ਮੁੰਬਈ ਟੂਰ 'ਤੇ ਨੇ ਕਰਨ ਔਜਲਾ
ਦੱਸਣਯੋਗ ਹੈ ਕਿ ਕਰਨ ਔਜਲਾ ਇਨ੍ਹੀਂ ਦਿਨੀਂ ਮੁੰਬਈ ਵਿੱਚ ਹਨ। ਹਾਲ ਹੀ ਵਿੱਚ ਗਾਇਕ ਲੋੜਵੰਦ ਬੱਚਿਆਂ ਦੀ ਮਦਦ ਕਰਨ ਅਤੇ ਵਿੱਕੀ ਕੌਸ਼ਲ (Vicky Kaushal) ਨਾਲ ਮਿਲਣ ਵੀ ਪਹੁੰਚੇ ਸਨ। ਗਾਇਕ ਵੱਲੋਂ ਇੱਥੇ ਇੱਕ ਮਿਊਜ਼ਿਕ ਸ਼ੋਅ ਵੀ ਕੀਤਾ ਗਿਆ ਹੈ।
ਹੋਰ ਪੜ੍ਹੋ: ਗਾਇਕ ਕਰਨ ਔਜਲਾ ਦੇ ਹਮਸ਼ਕਲ ਨੂੰ ਵੇਖ ਫੈਨਜ਼ ਹੋਏ ਹੈਰਾਨ, ਅਸਲੀ ਕੌਣ ਪਛਾਨਣਾ ਹੋਇਆ ਮੁਸ਼ਕਲ
ਕਰਨ ਔਜਲਾ ਦਾ ਵਰਕ ਫਰੰਟ
ਦੱਸ ਦੇਈਏ ਕਿ ਕਰਨ ਔਜਲਾ ਨੂੰ ਕੁੱਝ ਦਿਨ ਪਹਿਲਾਂ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ। ਦਰਅਸਲ ਕਰਨ ਔਜਲਾ ਦੇ ਮੁੰਬਈ ਪਹੁੰਚਣ ਦੀ ਵਜ੍ਹਾ ਉਨ੍ਹਾਂ ਦੀ ਨਵੀਂ ਐਲਬਮ ਦੀ ਰਿਲੀਜ਼ਿੰਗ ਸੀ। ਕਰਨ ਔਜਲਾ ਨੇ ਅਪਣੀ ਨਵੀਂ ਐਲਬਮ ਰਿਲੀਜ਼ ਕੀਤੀ ਸੀ, ਜੋ ਮਸ਼ਹੂਰ ਰੈਪਰ ਡਿਵਾਈਨ ਨਾਲ ਕੋਲੈਬ ਕਰਕੇ ਬਣਾਈ ਗਈ ਹੈ। ਇਸ ਐਲਬਮ ਦਾ ਨਾਂਅ 'ਸਟ੍ਰੀਟ ਡਰੀਮਜ਼' ਹੈ। ਇਸ ਤੋਂ ਪਹਿਲਾਂ ਗਾਇਕ ਆਪਣੀ ਇਸ ਐਲਬਮ ਦਾ ਗੀਤ '100 Millions' ਵੀ ਰਿਲੀਜ਼ ਕਰ ਚੁੱਕੇ ਹਨ। ਇਸ ਨਵੀਂ ਐਲਬਮ ਤੇ ਇਸ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
