Advertisment

ਕਰਨ ਔਜਲਾ ਨੇ ਆਪਣੇ ਨਵੇਂ ਗੀਤ '100 million' ਦਾ ਪੋਸਟਰ ਕੀਤਾ ਜਾਰੀ, ਰੈਪਰ ਡਿਵਾਈਨ ਦੇ ਨਾਲ ਕੋਲੈਬ ਕਰਦੇ ਆਉਣਗੇ ਨਜ਼ਰ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਤੇ ਉਸ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਸ ਗੀਤ 'ਚ ਉਹ ਮਸ਼ਹੂਰ ਰੈਪਰ ਡਿਵਾਈਨ ਦੇ ਨਾਲ ਕੋਲੈਬ ਕਰਦੇ ਹੋਏ ਨਜ਼ਰ ਆਉਣਗੇ। 

author-image
By Pushp Raj
New Update
Karan Aujla song poster 100 million

Karan Aujla song poster 100 million

Listen to this article
0.75x 1x 1.5x
00:00 / 00:00
Advertisment

Karan Aujla song 100 million: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਤੇ ਉਸ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਸ ਗੀਤ 'ਚ ਉਹ ਮਸ਼ਹੂਰ ਰੈਪਰ ਡਿਵਾਈਨ ਦੇ ਨਾਲ ਕੋਲੈਬ ਕਰਦੇ ਹੋਏ ਨਜ਼ਰ ਆਉਣਗੇ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਕਰਨ ਔਜਲਾ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। 

Advertisment

 

ਕਰਨ ਔਜਲਾ ਰੈਪਰ ਡਿਵਾਈਨ ਨਾਲ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ 100 million

Advertisment

ਕਰਨ ਔਜਲਾ (Karan Aujla) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਹਾਲ ਹੀ 'ਚ ਖ਼ਬਰਾਂ ਆ ਰਹੀਆਂ ਹਨ ਕਿ ਕਰਨ ਔਜਲਾ ਮਸ਼ਹੂਰ ਰੈਪਰ ਡਿਵਾਈਨ (Rapper DIVINE) ਨਾਲ ਕੋਲੈਬੋਰੇਸ਼ਨ ਕਰਨ ਵਾਲੇ ਹਨ। ਇਹ ਦੋਵੇਂ ਗਾਇਕ ਜਲਦ ਹੀ ਆਪਣੇ ਨਵੇਂ ਗੀਤ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ।

ਹਾਲ ਹੀ 'ਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿੱਚ ਉਨ੍ਹਾਂ ਨੇ ਮਸ਼ਹੂਰ ਰੈਪਰ ਡਿਵਾਈਨ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ   ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ, 'ਸਭ ਚਾਹੁੰਦੇ ਸੀ ਕਿ ਅਸੀਂ ਕੋਲੈਬ ਕਰੀਏ, ਇਸ ਲਈ ਇੱਕ ਵਾਰ ਫਿਰ ਤੋਂ ਅਸੀਂ ਆ ਰਹੇ ਹਾਂ।100 million || ਸੌ ਮਿਲਿਅਨ || सौ ˈमिलीअन्/ ||18th of January with my brother @vivianakadivine Comment 💯 💰 if you ready 🔥🔥🔥'

ਗਾਇਕ ਨੇ ਇਸ ਪੋਸਟ ਵਿੱਚ ਆਪਣੇ ਨਵੇਂ ਗੀਤ 100 million ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਆਪਣੀ ਇਸ ਪੋਸਟ ਰਾਹੀਂ ਕਰਨ ਔਜਲਾ ਨੇ ਦੱਸਿਆ ਕਿ ਇਹ ਗੀਤ 18 ਜਨਵਰੀ ਨੂੰ ਉਨ੍ਹਾਂ ਦੇ ਜਨਮਦਿਮ ਦੇ ਮੌਕੇ ਉੱਤੇ ਰਿਲੀਜ਼ ਕੀਤਾ ਜਾਵੇਗਾ। ਗਾਇਕ ਦੀ ਇਹ ਪੋਸਟ ਵੇਖ ਕੇ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਹਨ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਕਰਨ ਔਜਲਾ ਤੇ ਰੈਪਰ ਡਿਵਾਈਨ ਦਾ ਗੀਤ 'Softly' ਰਿਲੀਜ਼ ਹੋਇਆ ਸੀ ਜਿਸ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਗਿਆ। ਇਸ ਗੀਤ ਨੂੰ ਲੱਖਾਂ ਲੋਕਾਂ ਵੱਲੋਂ ਪਸੰਦ ਕੀਤਾ ਗਿਆ। 



ਹੋਰ ਪੜ੍ਹੋ: Lohri 2024: ਸਿਡ ਤੇ ਕਿਆਰਾ ਤੋਂ ਲੈ ਕੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਸਣੇ ਇਹ ਬਾਲੀਵੁੱਡ ਸਿਤਾਰੇ ਮਨਾਉਣਗੇ ਪਹਿਲੀ ਲੋਹੜੀ


ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਬੀਤੇ ਸਾਲ ਗਾਇਕ ਦੇ ਕਈ ਗੀਤ ਰਿਲੀਜ਼ ਹੋਏ ਜਿਨ੍ਹਾਂ ਗੀਤ ਸੌਫਟਲੀ ਤੇ ਐਲਬਮ ਮੇਕਿੰਗ ਮੈਮੋਰੀਜ਼' ਕਾਫੀ ਜ਼ਿਆਦਾ ਸੁਰਖੀਆਂ 'ਚ ਰਹੇ। ਇਸ ਐਲਬਮ ਨੂੰ ਦੁਨੀਆ ਭਰ 'ਚ ਭਰਵਾਂ ਹੁੰਗਾਰਾ ਮਿਲਿਆ।  

Advertisment

Stay updated with the latest news headlines.

Follow us:
Advertisment
Advertisment
Latest Stories
Advertisment