ਕਰਨ ਔਜਲਾ ਨੇ ਫੈਨਜ਼ ਨੂੰ ਦਿਖਾਇਆ ਦੁਬਈ ਦੀ ਰਾਤ ਦਾ ਖੂਬਸੂਰਤ ਨਜ਼ਾਰਾ, ਪੜ੍ਹੋ ਪੂਰੀ ਖ਼ਬਰ

Written by  Pushp Raj   |  March 14th 2024 09:04 PM  |  Updated: March 14th 2024 09:04 PM

ਕਰਨ ਔਜਲਾ ਨੇ ਫੈਨਜ਼ ਨੂੰ ਦਿਖਾਇਆ ਦੁਬਈ ਦੀ ਰਾਤ ਦਾ ਖੂਬਸੂਰਤ ਨਜ਼ਾਰਾ, ਪੜ੍ਹੋ ਪੂਰੀ ਖ਼ਬਰ

Karan Aujla Share picture: ਪੰਜਾਬੀ ਗਾਇਕ ਕਰਨ ਔਜਲਾ (Karan Aujla) ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਚਰਚਾ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ।

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ (Karan Aujla) ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟਸ ਸ਼ੇਅਰ  ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਆਪਣੇ ਰੈਪਰ ਦੋਸਤ ਡਿਵਾਈਨ ਨਾਲ ਨਵੀਂ ਐਲਬਮ ਨੂੰ ਲੈ ਕੇ ਲਾਈਮਲਾਈਟ 'ਚ  ਹਨ। 

Karan Aujla 3

ਕਰਨ ਔਜਲਾ ਨੇ ਫੈਨਜ਼ ਨਾਲ ਸਾਂਝਾ ਕੀਤਾ 

ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਫੈਨਜ਼ ਨੂੰ ਰਾਤ ਦੇ ਸਮੇਂ ਦਾ ਬੇਹਤਰੀਨ ਨਜ਼ਾਰਾ ਦਿਖਾਇਆ ਹੈ। ਉਨ੍ਹਾਂ ਨੇ ਸਟੋਰੀ ‘ਚ ਪਟਾਕਿਆਂ ਦੇ ਨਾਲ ਸੋਹਣੀ ਰਾਤ ਦਿਖਾਈ। ਇਹ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਨਜ਼ਾਰਾ ਉਨ੍ਹਾਂ ਦੇ ਦੁਬਈ ਦੇ ਰਿਹਾਇਸ਼ ਦਾ ਹੈ।

ਕੁਝ ਦਿਨ ਪਹਿਲਾਂ ਗਾਇਕ ਕਰਨ ਔਜਲਾ ਭਾਰਤ ਆਏ ਸਨ ਅਤੇ ਉਹ ਪ੍ਰਾਈਵੇਟ ਜੈੱਟ ‘ਚ ਅਦਾਕਾਰ ਗਿੱਪੀ ਗਰੇਵਾਲ ਤੇ ਅਦਾਕਾਰਾ ਸਰਗੁਣ ਮਹਿਤਾ ਨਾਲ ਨਜ਼ਰ ਆਏ। ਇਸ ਦੇ ਨਾਲ ਹੀ ਉਨ੍ਹਾਂ ਨੇ ਗਿੱਪੀ ਗਰੇਵਾਲ ਦੇ ਫਿਲਮ ‘ਜੱਟ ਨੂੰ ਚੁੜੈਲ ਟੱਕਰੀ’ ਫਿਲਮ ਦਾ ਪ੍ਰੋਮੋਸ਼ਨ ਕਰਦੇ ਨਜ਼ਰ ਆਏ ਸਨ।  

 

ਹੋਰ ਪੜ੍ਹੋ: ਆਮਿਰ ਖਾਨ ਨੇ ਸੜਕਾਂ 'ਤੇ ਘੁੰਮ ਕੇ ਲਗਾਏ ਸੀ ਆਪਣੀ ਪਹਿਲੀ ਫਿਲਮ ਦੇ ਪੋਸਟਰ, ਜਾਣੋ ਦਿਲਚਸਪ ਕਿੱਸਾ

ਕਰਨ ਔਜਲਾ ਦਾ ਵਰਕ ਫਰੰਟ 

ਦੱਸ ਦੇਈਏ ਕਿ ਕਰਨ ਔਜਲਾ ਨੂੰ ਕੁੱਝ ਦਿਨ ਪਹਿਲਾਂ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ। ਦਰਅਸਲ ਕਰਨ ਔਜਲਾ ਦੇ ਮੁੰਬਈ ਪਹੁੰਚਣ ਦੀ ਵਜ੍ਹਾ ਉਨ੍ਹਾਂ ਦੀ ਨਵੀਂ ਐਲਬਮ ਦੀ ਰਿਲੀਜ਼ਿੰਗ ਸੀ। ਕਰਨ ਔਜਲਾ ਨੇ ਅਪਣੀ ਨਵੀਂ ਐਲਬਮ ਰਿਲੀਜ਼ ਕੀਤੀ ਸੀ, ਜੋ ਮਸ਼ਹੂਰ ਰੈਪਰ ਡਿਵਾਈਨ (Rapper Divine) ਮੁੰ ਨਾਲ ਕੋਲੈਬ ਕਰਕੇ ਬਣਾਈ ਗਈ ਹੈ। ਇਸ ਐਲਬਮ ਦਾ ਨਾਂਅ 'ਸਟ੍ਰੀਟ ਡਰੀਮਜ਼'  (Street Dreams) ਹੈ।  ਇਸ ਤੋਂ ਪਹਿਲਾਂ ਗਾਇਕ ਆਪਣੀ ਇਸ ਐਲਬਮ ਦਾ ਗੀਤ '100 Millions' ਵੀ ਰਿਲੀਜ਼ ਕਰ ਚੁੱਕੇ ਹਨ। ਇਸ ਨਵੀਂ ਐਲਬਮ ਤੇ ਇਸ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ।  

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network